Prime Punjab Times

Latest news
ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ... ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ADVERTISEMENT
You are currently viewing ਐਸੋਸੀਏਸ਼ਨ ਦੀ ਸੇਵਾ ਨਾਲ ਨਗਰ ਕੀਰਤਨ ਹੋਇਆ ਹੋਰ ਭਵਿਆ, ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ’ਤੇ ਸੰਗਤਾਂ ਨੇ ਕੀਤਾ ਇਤਿਹਾਸਕ ਸਵਾਗਤ

ਐਸੋਸੀਏਸ਼ਨ ਦੀ ਸੇਵਾ ਨਾਲ ਨਗਰ ਕੀਰਤਨ ਹੋਇਆ ਹੋਰ ਭਵਿਆ, ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ’ਤੇ ਸੰਗਤਾਂ ਨੇ ਕੀਤਾ ਇਤਿਹਾਸਕ ਸਵਾਗਤ

ਬਟਾਲਾ, 5 ਜਨਵਰੀ (ਅਵਿਨਾਸ਼ ਸ਼ਰਮਾ ) 

: ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਨਵੀਂ ਆਬਾਦੀ ਸ਼ੁਕਰਪੁਰਾ ਵੱਲੋਂ ਭਵਿਆ ਨਗਰ ਕੀਰਤਨ ਸਜਾਇਆ ਗਿਆ, ਜਿਸ ਨੇ ਪੂਰੇ ਸ਼ਹਿਰ ਨੂੰ ਧਾਰਮਿਕ ਰੰਗਾਂ ਨਾਲ ਰੰਗ ਦਿੱਤਾ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਅਗਵਾਈ ਅਤੇ ਪੰਜ ਪਿਆਰਿਆਂ ਦੇ ਨੇਤ੍ਰਿਤਵ ਹੇਠ ਨਿਕਲੇ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ।

ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਸ਼ੁਕਰਪੁਰਾ ਤੋਂ ਹੋਈ ਜੋ ਸ਼ੁਕਰਪੁਰਾ, ਨਿਊ ਹਰਿਨਾਮ ਨਗਰ, ਮਾਨ ਨਗਰ, ਸੁੰਦਰ ਨਗਰ, ਡੇਰਾ ਰੋਡ, ਅਲੀਵਾਲ ਰੋਡ, ਅਜੀਤ ਨਗਰ, ਸੁਨਈਆ, ਫੋਕਲ ਪੁਆਇੰਟ, ਫੈਜ਼ਪੁਰਾ, ਇੰਡਸਟਰੀਅਲ ਏਰੀਆ ਅਤੇ ਤੇਲੀਆਂਵਾਲਾ ਤੋਂ ਹੁੰਦਾ ਹੋਇਆ ਦੇਰ ਸ਼ਾਮ ਮੁੜ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੰਨ ਹੋਇਆ। ਰਸਤੇ ਭਰ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ, ਸੁੰਦਰ ਗੇਟਾਂ ਦੀ ਸਜਾਵਟ ਅਤੇ ਗੱਜਦੇ ਜੈਕਾਰਿਆਂ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਗੁਰਬਾਣੀ ਕੀਰਤਨ ਦੀ ਮਿੱਠੀ ਧੁਨ ਨਾਲ ਪੂਰਾ ਇਲਾਕਾ ਆਤਮਿਕ ਰਸ ਨਾਲ ਭਰ ਗਿਆ।

ਨਗਰ ਕੀਰਤਨ ਦੌਰਾਨ ਜਾਗਦੀ ਜ਼ਮੀਰ ਪ੍ਰੈਸ ਐਸੋਸੀਏਸ਼ਨ ਵੱਲੋਂ ਅਲੀਵਾਲ ਰੋਡ ’ਤੇ ਬਲਦੇਵ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਿਸ਼ਾਲ ਲੰਗਰ ਲਗਾਇਆ ਗਿਆ, ਜੋ ਸੇਵਾ, ਸਮਰਪਣ ਅਤੇ ਗੁਰਮਤਿ ਦੀ ਜੀਤੀ-ਜਾਗਦੀ ਮਿਸਾਲ ਬਣਿਆ। ਸੈਂਕੜਿਆਂ ਸੇਵਾਦਾਰਾਂ ਨੇ ਪੰਗਤਾਂ ’ਚ ਬੈਠੀ ਸੰਗਤ ਦੀ ਨਿਸ਼ਕਾਮ ਸੇਵਾ ਕਰਦਿਆਂ “ਸਰਬੱਤ ਦਾ ਭਲਾ” ਦਾ ਸੰਦੇਸ਼ ਦਿੱਤਾ। ਜਾਗਦੀ ਜ਼ਮੀਰ ਪ੍ਰੈਸ ਐਸੋਸੀਏਸ਼ਨ ਦੀ ਇਸ ਸੇਵਾ ਦੀ ਸੰਗਤਾਂ ਵੱਲੋਂ ਖੁੱਲ੍ਹ ਕੇ ਸ਼ਲਾਘਾ ਕੀਤੀ ਗਈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਧਾਕੜ ਸਾਹਬਾ, ਸਰਪੰਚ ਬੌਦੇ ਦੀ ਖੂਹੀ, ਰਾਘਵ ਸਹਿਗਲ, ਡੀਐਸਪੀ ਸਿਟੀ ਸੰਜੀਵ ਕੁਮਾਰ ਅਤੇ ਐਸਐਚਓ ਸਿਟੀ ਸੁਖਜਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਮਹਿਮਾਨਾਂ ਵੱਲੋਂ ਪੰਜ ਪਿਆਰਿਆਂ ਨੂੰ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਨਾਲ ਹੀ ਸਰਪੰਚ ਬੌਦੇ ਦੀ ਖੂਹੀ ਵੱਲੋਂ ਨਿਊ ਜਾਗਦੀ ਜ਼ਮੀਰ ਪ੍ਰੈਸ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ, ਡੀਐਸਪੀ ਸੰਜੀਵ ਕੁਮਾਰ ਅਤੇ ਐਸਐਚਓ ਸੁਖਜਿੰਦਰ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਾਗਦੀ ਜ਼ਮੀਰ ਪ੍ਰੈਸ ਐਸੋਸੀਏਸ਼ਨ ਵੱਲੋਂ ਮਹਿਮਾਨਾਂ ਨੂੰ ਗੁਰੂ ਸਾਹਿਬ ਦੇ ਸਰੂਪ ਅਤੇ ਸਰੋਪੇ ਭੇਟ ਕਰਕੇ ਸਤਿਕਾਰ ਪ੍ਰਗਟ ਕੀਤਾ ਗਿਆ।

ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਕੁਲਬੀਰ ਸਿੰਘ ਵਿਰਦੀ, ਗੁਰਮੁਖ ਸਿੰਘ, ਪ੍ਰਿੰਸਪਾਲ ਸਿੰਘ ਅਤੇ ਸੁਖਜਿੰਦਰ ਸਿੰਘ ਸੋਹਲ ਨੇ ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਐਸੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਦਾ ਵੱਡਾ ਸਾਧਨ ਹਨ। ਉਨ੍ਹਾਂ ਨਗਰ ਕੀਰਤਨ ਦੀ ਸਫਲਤਾ ਲਈ ਸਮੂਹ ਸੇਵਾਦਾਰਾਂ, ਸੰਗਤਾਂ ਅਤੇ ਸਹਿਯੋਗੀ ਸੰਸਥਾਵਾਂ ਦਾ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਬਲਦੇਵ ਸਿੰਘ, ਸੁਭਾਸ ਸਹਿਗਲ, ਸਨੀਲ ਬਟਾਲਵੀ, ਸੰਜੀਵ ਨੈਅਰ, ਸੰਜੀਵ ਕੁਮਾਰ, ਅਸ਼ੋਕ ਕੁਮਾਰ, ਰਾਜੂ ਲਹੌਰੀਆ, ਭੁਪਿੰਦਰ ਸਿੰਘ ਸੋਢੀ, ਅਵਿਨਾਸ਼ ਸ਼ਰਮਾ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਰਹੀ। ਪੂਰੇ ਸਮਾਗਮ ਦੌਰਾਨ ਜਾਗਦੀ ਜ਼ਮੀਰ ਪ੍ਰੈਸ ਐਸੋਸੀਏਸ਼ਨ ਨੇ ਸੇਵਾ ਅਤੇ ਸਚੀ ਪੱਤਰਕਾਰਤਾ ਰਾਹੀਂ ਇਹ ਸਾਬਤ ਕਰ ਦਿੱਤਾ ਕਿ ਜਿੱਥੇ ਜ਼ਮੀਰ ਜਾਗਦਾ ਹੋਵੇ, ਉੱਥੇ ਸੇਵਾ ਆਪ ਹੀ ਰਾਹ ਬਣਾਉਂਦੀ ਹੈ।

error: copy content is like crime its probhihated