Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਪੁਲਿਸ ਵਲੋਂ ਨਸ਼ੇ ਦੇ ਸੌਦਾਗਰ ਤੇ ਚੋਰ ਗਿਰੋਹ ’ਤੇ ਵੱਡਾ ਵਾਰ, ਨਸ਼ੀਲੀਆਂ ਗੋਲੀਆਂ ਸਮੇਤ ਚੋਰੀਸ਼ੁਦਾ ਮੋਟਰਸਾਇਕਲ ਬਰਾਮਦ

ਪੁਲਿਸ ਵਲੋਂ ਨਸ਼ੇ ਦੇ ਸੌਦਾਗਰ ਤੇ ਚੋਰ ਗਿਰੋਹ ’ਤੇ ਵੱਡਾ ਵਾਰ, ਨਸ਼ੀਲੀਆਂ ਗੋਲੀਆਂ ਸਮੇਤ ਚੋਰੀਸ਼ੁਦਾ ਮੋਟਰਸਾਇਕਲ ਬਰਾਮਦ

ਬਟਾਲਾ (ਅਵਿਨਾਸ਼ ਸ਼ਰਮਾ) 

: ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਵੱਖ-ਵੱਖ ਕਾਰਵਾਈਆਂ ਦੌਰਾਨ ਨਸ਼ੀਲੀਆਂ ਗੋਲੀਆਂ ਦੀ ਭਾਰੀ ਮਾਤਰਾ ਸਮੇਤ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਮਾਨਯੋਗ ਐਸ.ਐਸ.ਪੀ ਬਟਾਲਾ ਅਤੇ ਡੀ.ਐਸ.ਪੀ ਸਿਟੀ ਬਟਾਲਾ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਐਚ.ਓ ਥਾਣਾ ਸਿਟੀ ਬਟਾਲਾ ਦੀ ਅਗਵਾਈ ਹੇਠ ਅਮਲ ਵਿੱਚ ਲਿਆਂਦੀ ਗਈ।

ਪਹਿਲੀ ਕਾਰਵਾਈ ਦੌਰਾਨ ਦੌਰਾਨੇ ਗਸ਼ਤ ਏਐਸਆਈ ਸਤਨਾਮ ਸਿੰਘ ਥਾਣਾ ਸਿਟੀ ਬਟਾਲਾ ਨੇ ਪੁਲਿਸ ਪਾਰਟੀ ਸਮੇਤ ਦੋ ਨਸ਼ਾ ਤਸਕਰਾਂ ਸ਼ਿਵਾ ਉਰਫ਼ ਸ਼ਿੱਪੂ ਪੁੱਤਰ ਅਸ਼ੋਕ ਕੁਮਾਰ ਵਾਸੀ ਖਜੂਰੀ ਗੇਟ ਬਟਾਲਾ ਅਤੇ ਆਜ਼ਾਦ ਮਸੀਹ ਪੁੱਤਰ ਅਜੀਤ ਮਸੀਹ ਵਾਸੀ ਨਵੀਂ ਆਬਾਦੀ ਉਮਰਪੁਰਾ ਬਟਾਲਾ ਨੂੰ ਕਾਬੂ ਕੀਤਾ। ਦੋਸ਼ੀਆਂ ਪਾਸੋਂ 105 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਥਾਣਾ ਸਿਟੀ ਬਟਾਲਾ ਵਿੱਚ ਮੁਕੱਦਮਾ ਨੰਬਰ 03 ਮਿਤੀ 03-01-2026 ਅਧੀਨ ਧਾਰਾਵਾਂ 22, 61, 85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ।

ਇਸੇ ਤਰ੍ਹਾਂ ਇਕ ਹੋਰ ਸਫ਼ਲ ਕਾਰਵਾਈ ਦੌਰਾਨ ਐਸਆਈ ਜਗਤਾਰ ਸਿੰਘ ਥਾਣਾ ਸਿਟੀ ਬਟਾਲਾ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਮਨਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਨਵੀਂ ਆਬਾਦੀ ਉਮਰਪੁਰਾ ਬਟਾਲਾ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀ ਪਾਸੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਮਾਮਲੇ ਵਿੱਚ ਮੁਕੱਦਮਾ ਨੰਬਰ 04 ਮਿਤੀ 04-01-2025 ਅਧੀਨ ਧਾਰਾਵਾਂ 22, 29, 61, 85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ’ਤੇ ਰੋਕ ਲਗਾਉਣ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਐਸਆਈ ਬਲਵਿੰਦਰ ਸਿੰਘ ਥਾਣਾ ਸਿਟੀ ਬਟਾਲਾ ਨੇ ਬੈਂਕ ਕਲੋਨੀ ਮੋੜ ਤੋਂ ਦੋ ਸ਼ੱਕੀ ਵਿਅਕਤੀਆਂ ਅਰੁਣ ਮਸੀਹ ਪੁੱਤਰ ਬਾਊ ਮਸੀਹ ਵਾਸੀ ਨਿਊ ਕ੍ਰਿਸਚਨ ਕਲੋਨੀ ਬਟਾਲਾ ਅਤੇ ਵਾਰਿਸ ਮਸੀਹ ਪੁੱਤਰ ਵਾਸੀ ਈਸਾ ਨਗਰ ਬਟਾਲਾ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀਆਂ ਪਾਸੋਂ ਇੱਕ ਚੋਰੀਸ਼ੁਦਾ ਮੋਟਰਸਾਇਕਲ ਬਰਾਮਦ ਕਰਕੇ ਮੁਕੱਦਮਾ ਨੰਬਰ 02 ਮਿਤੀ 03-01-2026 ਅਧੀਨ ਧਾਰਾ 305 ਬੀਐਨਐਸ ਤਹਿਤ ਕੇਸ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਈ ਗਈ।

ਬਟਾਲਾ ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਨਸ਼ੇ ਅਤੇ ਅਪਰਾਧ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਮਾਜਿਕ ਬੁਰਾਈਆਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

error: copy content is like crime its probhihated