Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing NSS ਕੈਂਪ ਦੇ ਦੂਜੇ ਦਿਨ ਸੇਵਾ,ਅਨੁਸ਼ਾਸਨ ਅਤੇ ਸਮਾਜਿਕ ਜਾਗਰੂਕਤਾ ਨਾਲ ਭਰਪੂਰ ਗਤੀਵਿਧੀਆਂ ਕੀਤੀਆਂ ਗਈਆਂ

NSS ਕੈਂਪ ਦੇ ਦੂਜੇ ਦਿਨ ਸੇਵਾ,ਅਨੁਸ਼ਾਸਨ ਅਤੇ ਸਮਾਜਿਕ ਜਾਗਰੂਕਤਾ ਨਾਲ ਭਰਪੂਰ ਗਤੀਵਿਧੀਆਂ ਕੀਤੀਆਂ ਗਈਆਂ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਆਯੋਜਿਤ ਐਨ.ਐੱਸ.ਐੱਸ. ਕੈਂਪ ਦੇ ਦੂਜੇ ਦਿਨ ਸੇਵਾ, ਅਨੁਸ਼ਾਸਨ ਅਤੇ ਸਮਾਜਿਕ ਜਾਗਰੂਕਤਾ ਨਾਲ ਭਰਪੂਰ ਗਤੀਵਿਧੀਆਂ ਕੀਤੀਆਂ ਗਈਆਂ। ਸਵੈੱਛਿਕ ਸੇਵਾਦਾਰਾਂ ਵੱਲੋਂ ਕਾਲਜ ਦੇ ਮੁੱਖ ਮੈਦਾਨ ਦੀ ਸਫ਼ਾਈ ਕੀਤੀ ਗਈ। ਵਿਦਿਆਰਥੀਆਂ ਨੇ ਆਪਣਾ ਭੋਜਨ ਆਪ ਤਿਆਰ ਕਰਕੇ ਆਤਮਨਿਰਭਰਤਾ ਅਤੇ ਸਹਿਯੋਗ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਮਨੋਰੰਜਨਾਤਮਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਨਾਲ ਕੈਂਪ ਦਾ ਮਾਹੌਲ ਉਤਸ਼ਾਹਪੂਰਨ ਬਣਿਆ।
ਇਸ ਦੌਰਾਨ ਐਨ.ਐੱਸ.ਐੱਸ. ਦੀ ਇੱਕ ਟੀਮ ਗੋਂਦਪੁਰ ਪਿੰਡ ਵਿੱਚ ਭੇਜੀ ਗਈ, ਜਿੱਥੇ ਸੇਵਾਦਾਰਾਂ ਵੱਲੋਂ ਗੁਰਦੁਆਰਾ ਸਾਹਿਬ ਅਤੇ ਸਰਕਾਰੀ ਸਕੂਲ ਦੀ ਸਫ਼ਾਈ ਕੀਤੀ ਗਈ ਅਤੇ ਸਵੱਛਤਾ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ’ਤੇ ਪ੍ਰੋ. ਬਲਦੇਵ ਸਿੰਘ, ਸੇਵਾ ਮੁਕਤ ਡੀ.ਪੀ.ਆਰ .ਓ. (DPRO), ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ “ਆਲੋਚਨਾਤਮਕ ਸੋਚ” ਵਿਸ਼ੇ ’ਤੇ ਲੈਕਚਰ ਦਿੰਦਿਆਂ ਵਿਦਿਆਰਥੀਆਂ ਨੂੰ ਤਰਕਸ਼ੀਲ ਅਤੇ ਵਿਸ਼ਲੇਸ਼ਣਾਤਮਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਪੁਰਸ਼ ਅਤੇ ਇਸਤਰੀ ਦੀ ਸਮਾਨਤਾ ਬਾਰੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਲਿੰਗ ਭੇਦ ਤੋਂ ਉਪਰ ਉਠ ਕੇ ਸਭ ਨੂੰ ਬਰਾਬਰ ਅਧਿਕਾਰ ਅਤੇ ਮੌਕੇ ਮਿਲਣੇ ਚਾਹੀਦੇ ਹਨ।ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਪ੍ਰੋ. ਬਲਦੇਵ ਸਿੰਘ ਬੱਲੀ ਜੀ ਦਾ ਉੱਤਮ ਅਤੇ ਪ੍ਰੇਰਣਾਦਾਇਕ ਲੈਕਚਰ ਲਈ ਧੰਨਵਾਦ ਕੀਤਾ। ਇਸ ਦਿਨ ਦੌਰਾਨ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਸੀਮਾ ਦੀ ਵੀ ਹਾਜ਼ਰੀ ਰਹੀ, ਜਿਨ੍ਹਾਂ ਨੇ ਕੈਂਪ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਈ।

error: copy content is like crime its probhihated