Prime Punjab Times

Latest news
​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ... ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ ਗਭਵਤੀਆਂ ਮਹਿਲਾਵਾਂ ਸਰਕਾਰੀ ਸੰਸਥਾਂ ਵਿਚ ਹੀ ਜਣੇਪਾ ਕਰਾਉਣ : ਡਾ. ਸੁਦੇਸ਼ ਰਾਜਨ दीन दयाल उपाध्याय मार्केट गोलीकांड मामले में गिरफ्तार युवक की पुलिस ने करवाई परेड, समाज विरोधी तत्वो... ਛੀਨਾ ਹਸਪਤਾਲ ’ਤੇ ਚੱਲੀਆਂ ਗੋਲੀਆਂ, ਨਰਸ ਜ਼ਖ਼ਮੀ; ਪੁਲਿਸ ਵੱਲੋਂ ਜਾਂਚ ਸ਼ੁਰੂ SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰ

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰ

ਹੁਸ਼ਿਆਰਪੁਰ, 8 ਜਨਵਰੀ (ਪ੍ਰਾਈਮ ਪੰਜਾਬ ਟਾਈਮਜ) 

:  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

         ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।

                    ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਭੈੜੇ ਅਨਸਰਾਂ ਵਲੋਂ ਕਿਸੇ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ।

           ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

        ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ।

              ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਇਹ ਸਾਰੇ ਹੁਕਮ 7 ਮਾਰਚ 2026 ਤੱਕ ਲਾਗੂ ਰਹਿਣਗੇ।

error: copy content is like crime its probhihated