Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਤੜਕਸਾਰ ਬੱਸ ਤੇ ਕਾਰ ਵਿਚਕਾਰ ਹੋਈ ਭਿਆਨਕ ਟੱ+ਕ+ਰ,4 ਲੋਕਾਂ ਦੀ ਮੌ+ਤ

ਤੜਕਸਾਰ ਬੱਸ ਤੇ ਕਾਰ ਵਿਚਕਾਰ ਹੋਈ ਭਿਆਨਕ ਟੱ+ਕ+ਰ,4 ਲੋਕਾਂ ਦੀ ਮੌ+ਤ

ਦੋਸੜਕਾ / ਗੜ੍ਹਦੀਵਾਲਾ (ਚੌਧਰੀ)

: ਅੱਜ ਤੜਕਸਾਰ 6 ਵਜੇ ਦੇ ਕਰੀਬ ਹੁਸ਼ਿਆਰਪੁਰ ਦਸੂਹਾ ਹਾਈਵੇ ਤੇ ਅੱਡਾ ਦੌਸੜਕਾ ਵਿਖੇ ਬੱਸ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਨਾਲ 4 ਲੋਕਾਂ ਦੀ ਮੌ+ਤ ਤੇ ਇੱਕ ਵਿਅਕਤੀ ਦੇ ਗੰਭੀਰ ਜ਼+ਖ+ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮ੍ਰਿਤਕਾਂ ਦੀ ਪਛਾਣ ਪਿੰਡ ਝਲੇਟ ਜਿਲਾ ਊਨਾ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਹਾਦਸਾ ਇਨਾਂ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਲਿੰਕ ਓਪਨ ਕਰਕੇ ਦੇਖੋ ਪੂਰੀ ਵੀਡੀਓ

https://www.facebook.com/share/r/1KKh7AV7PJ/

ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਤੋਂ ਇੱਕ ਕਾਰ ਨੰਬਰ ਐਚ ਪੀ 72 ਬੀ 6869 ਜੋ ਕਿ ਇੱਕ ਦੁਬਈ ਜਾ ਨੌਜਵਾਨ ਨੂੰ ਅਮ੍ਰਿਤਸਰ ਏਅਰ ਪੋਰਟ ਤੇ ਛੱਡਣ ਜਾ ਰਹੀ ਸੀ। ਜਦੋਂ ਉਹ ਬੱਸ ਅੱਡਾ ਦੌਸੜਕਾ ਵਿਖੇ ਪਹੁੰਚੀ ਤਾਂ  ਚੌਕ ਪਾਰ ਕਰਦੇ ਸਮੇਂ ਦਸੂਹਾ ਤੋਂ ਹੁਸ਼ਿਆਰਪੁਰ ਜਾ ਰਹੀ ਪੰਜਾਬ ਰੋਡਵੇਜ਼ ਪਠਾਨਕੋਟ ਡਿਪੂ ਦੀ ਬੱਸ ਨੂੰ ਪੀ ਬੀ 06ਬੀ ਬੀ 5365 ਨਾਲ ਭਿਆਨਕ ਟੱਕਰ ਹੋ ਗਈ। ਜਿਸ ਨਾਲ ਕਾਰ ਸਵਾਰ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੁਬਈ ਜਾ ਰਿਹਾ ਵਿਅਕਤੀ ਅਮਿਤ ਕੁਮਾਰ ਗੰਭੀਰ ਜ਼ਖਮੀ ਹੋ ਗਿਆ।ਜਿਸ ਨੂੰ ਜ਼ਖਮੀ ਹਾਲਤ ਵਿਚ ਸਿਵਿਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾਇਆ ਗਿਆ।

ਥਾਣਾ ਹਰਿਆਣਾ ਦੇ ਇੰਚਾਰਜ ਕਿਰਨ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਚ ਸੁਖਵਿੰਦਰ ਸਿੰਘ (45) ਪੁੱਤਰ ਹਰਨਾਮ ਸਿੰਘ, ਸੁਸ਼ੀਲ ਕੁਮਾਰ (46) ਪੁੱਤਰ ਦੇਸ ਰਾਜ, ਬ੍ਰਿਜ ਕੁਮਾਰ (38) ਪੁੱਤਰ ਮਹਿੰਦਰ ਕੁਮਾਰ ਅਤੇ ਅਰੁਣ ਕੁਮਾਰ (45)ਪੁੱਤਰ ਗੁਰਪਾਲ ਸਿੰਘ, ਵਾਸੀ ਪਿੰਡ ਝਲੇਟ (ਦੋਲਤਪੁਰ, ਹਿਮਾਚਲ ਪ੍ਰਦੇਸ਼) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਚੌਕੀ ਭੂੰਗਾ ਦੇ ਇੰਚਾਰਜ ਗੁਰਮੀਤ ਸਿੰਘ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।