Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਟਰੈਫਿਕ ਪੁਲਿਸ ਦੀ ਸਖ਼ਤੀ,ਪਟਾਕੇ ਮਾਰਦੀ ਬੁਲਟ ਮੋਟਰਸਾਈਕਲ ਦਾ ਚਲਾਨ

ਟਰੈਫਿਕ ਪੁਲਿਸ ਦੀ ਸਖ਼ਤੀ,ਪਟਾਕੇ ਮਾਰਦੀ ਬੁਲਟ ਮੋਟਰਸਾਈਕਲ ਦਾ ਚਲਾਨ

ਬਟਾਲਾ: (ਅਵਿਨਾਸ਼ ਸ਼ਰਮਾ)

: ਐਸਐਸਪੀ ਬਟਾਲਾ ਡਾਕਟਰ ਮਹਿਤਾਬ ਸਿੰਘ ਦੀਆਂ ਸਪਸ਼ਟ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਟਰੈਫਿਕ ਇੰਚਾਰਜ ਬਟਾਲਾ ਸੁਰਿੰਦਰ ਸਿੰਘ ਗੁਰਾਇਆ ਵੱਲੋਂ ਸਿਟੀ ਏਰੀਆ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ। ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਵਾਹਨਾਂ ਦੀ ਜਾਂਚ ਕੀਤੀ ਗਈ।

ਚੈਕਿੰਗ ਦੌਰਾਨ ਟਰੈਫਿਕ ਇੰਚਾਰਜ ਦੀ ਨਜ਼ਰ ਇੱਕ ਬੁਲਟ ਮੋਟਰਸਾਈਕਲ ’ਤੇ ਪਈ, ਜਿਸਦਾ ਸਲੈਂਸਰ ਮਾਲਕ ਵੱਲੋਂ ਬਦਲਿਆ ਹੋਇਆ ਸੀ। ਮੋਟਰਸਾਈਕਲ ਸੜਕ ’ਤੇ ਪਟਾਕੇ ਮਾਰਦੀ ਹੋਈ ਚੱਲ ਰਹੀ ਸੀ, ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਸੀ। ਟਰੈਫਿਕ ਇੰਚਾਰਜ ਸੁਰਿੰਦਰ ਸਿੰਘ ਗੁਰਾਇਆ ਵੱਲੋਂ ਤੁਰੰਤ ਸਖ਼ਤੀ ਵਰਤਦੇ ਹੋਏ ਬੁਲਟ ਮੋਟਰਸਾਈਕਲ ਦਾ ਚਲਾਨ ਕੀਤਾ ਗਿਆ ਅਤੇ ਨੌਜਵਾਨ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ।

ਹਾਲਾਂਕਿ ਟਰੈਫਿਕ ਪੁਲਿਸ ਵੱਲੋਂ ਕੀਤੀ ਜਾ ਰਹੀ ਮਹਿਨਤ ਦੇ ਬਾਵਜੂਦ ਸ਼ਹਿਰ ਦੀਆਂ ਸੜਕਾਂ ’ਤੇ ਟਰੈਫਿਕ ਦੀ ਸਥਿਤੀ ਅਜੇ ਵੀ ਕਾਫ਼ੀ ਮਾੜੀ ਬਣੀ ਹੋਈ ਹੈ। ਆਮ ਸ਼ਹਿਰੀ ਲੋਕਾਂ ਦਾ ਕਹਿਣਾ ਹੈ ਕਿ ਖਾਸ ਕਰਕੇ ਗਾਂਧੀ ਚੌਕ ਬਟਾਲਾ ਵਿੱਚ ਟਰੈਫਿਕ ਜਾਮ ਦੀ ਸਮੱਸਿਆ ਲਗਾਤਾਰ ਬਣੀ ਰਹਿੰਦੀ ਹੈ। ਲੋਕਾਂ ਦਾ ਦੋਸ਼ ਹੈ ਕਿ ਟਰੈਫਿਕ ਪੁਲਿਸ ਵੱਲੋਂ ਟਰੈਫਿਕ ਕੰਟਰੋਲ ਕਰਨ ਦੀ ਬਜਾਏ ਸਿਰਫ਼ ਚਲਾਨ ਕੱਟਣ ਤੱਕ ਹੀ ਕਾਰਵਾਈ ਸੀਮਿਤ ਰਹਿ ਜਾਂਦੀ ਹੈ, ਜਿਸ ਕਾਰਨ ਜਾਮ ਦੀ ਸਮੱਸਿਆ ਹੱਲ ਨਹੀਂ ਹੋ ਰਹੀ।

ਸ਼ਹਿਰ ਵਾਸੀਆਂ ਦਾ ਇਹ ਵੀ ਕਹਿਣਾ ਹੈ ਕਿ ਟਰੈਫਿਕ ਸੁਚਾਰੂ ਬਣਾਉਣ ਲਈ ਪੁਲਿਸ ਦੇ ਨਾਲ-ਨਾਲ ਆਮ ਪਬਲਿਕ ਨੂੰ ਵੀ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ, ਤਾਂ ਜੋ ਸੜਕਾਂ ’ਤੇ ਜਾਮ ਅਤੇ ਹਾਦਸਿਆਂ ਤੋਂ ਬਚਿਆ ਜਾ ਸਕੇ।