Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਪੁਲਿਸ ਵਲੋਂ ਦੋ ਨਸ਼ਾ ਤਸਕਰ ਕਾਬੂ,ਹੈਰੋਇਨ ਬਰਾਮਦ

ਪੁਲਿਸ ਵਲੋਂ ਦੋ ਨਸ਼ਾ ਤਸਕਰ ਕਾਬੂ,ਹੈਰੋਇਨ ਬਰਾਮਦ

ਬਟਾਲਾ (ਅਵਿਨਾਸ਼ ਸ਼ਰਮਾ )

: ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੀ ਗਈ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਨਾਲ ਲਾਗੂ ਕਰਦੇ ਹੋਏ, ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਜਾਰੀ ਹੈ। ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕਰਾਰਾ ਵਾਰ ਕੀਤਾ ਹੈ।

ਇਸ ਮੁਹਿੰਮ ਤਹਿਤ ਥਾਣਾ ਕਲਾਨੌਰ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਰਨ ਮਸੀਹ ਨੂੰ ਕਾਬੂ ਕਰਕੇ ਉਸ ਦੇ ਪਾਸੋਂ 05 ਗ੍ਰਾਮ 45 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21 (ਬੀ),61,85 ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਵੱਲੋਂ ਇੱਕ ਹੋਰ ਸਫ਼ਲ ਕਾਰਵਾਈ ਦੌਰਾਨ ਪਰਮਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਪਾਸੋਂ 12 ਗ੍ਰਾਮ 15 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ‘ਚ ਵੀ ਦੋਸ਼ੀ ਖ਼ਿਲਾਫ਼ ਐਨ.ਡੀ.ਪੀ. ਐਸ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਸ ਮੌਕੇ ਆਦਿੱਤਯ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ਿਆਂ ਦਾ ਕਾਰੋਬਾਰ ਹੁੰਦਾ ਹੋਵੇ, ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰੀ ‘ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਹੋਰ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ‘ਚ ਵੀ ਅਜਿਹੀਆਂ ਕਾਰਵਾਈਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।