Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing KMS ਕਾਲਜ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ- ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ- ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 13 ਜਨਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਲੋਹੜੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਖੇਡ ਗਰਾਊਂਡ ਵਿਖੇ ਧੂਣੀ ਦੀ ਪੂਜਾ ਕਰਕੇ ਕੀਤੀ ਗਈ ਅਤੇ ਮੂੰਗਫਲੀ, ਰੇਵੜੀ, ਗੱਚਕ ਅਤੇ ਮਠਿਆਈਆਂ ਵੰਡੀਆਂ ਗਈਆਂ। ਇਸ ਮੌਕੇ ਤੇ ਸਟਾਫ਼ ਵੱਲੋਂ ਪੰਜਾਬੀ ਸੱਭਿਆਚਾਰਕ ਲੋਕ ਗੀਤ ਅਤੇ ਲੋਹੜੀ ਦੇ ਗੀਤ ਗਾਉਂਦੇ ਹੋਏ ਲੋਹੜੀ ਦੇ ਤਿਉਹਾਰ ਦਾ ਅਨੰਦ ਮਾਣਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਸਾਰੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਲੋਹੜੀ ਅਤੇ ਮਕਰ ਸਕਰਾਂਤੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਨੀਲਮ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਡਾ. ਵੀਨਸ, ਲਖਵਿੰਦਰ ਕੌਰ, ਕਾਜਲ, ਮਨਪ੍ਰੀਤ ਕੌਰ, ਨਵਨੀਤ ਕੌਰ, ਹਰਦੀਪ ਕੌਰ, ਭਾਰਤੀ, ਨਿਕਿਤਾ ਠਾਕੁਰ, ਗੁਰਵੀਰ ਕੌਰ, ਜਸਵਿੰਦਰ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਚੰਚਲ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਦੇਵ ਕੁਮਾਰ ਆਦਿ ਹਾਜ਼ਰ ਸਨ।
ਫੋਟੋ : ਕੇ.ਐਮ.ਐਸ ਕਾਲਜ ਵਿਖੇ ਲੋਹੜੀ ਮਨਾਉਂਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਫੈਕਲਟੀ ਮੈਂਬਰ।