Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੀ.ਐੱਚ.ਸੀ.ਭੂੰਗਾ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਸੀ.ਐੱਚ.ਸੀ.ਭੂੰਗਾ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਗੜ੍ਹਦੀਵਾਲਾ, 13 ਜਨਵਰੀ (ਚੌਧਰੀ )

– ਸੀ. ਐੱਚ. ਸੀ. ਭੂੰਗਾ ਵਿਖੇ ਐੱਸ.ਐੱਮ.ਓ.ਮੈਡੀਕਲ ਸਪੈਸ਼ਲਿਸਟ ਡਾਕਟਰ ਸੁਦੇਸ਼ ਕੁਮਾਰ ਰਾਜਨ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸੀ. ਐੱਚ. ਸੀ. ਭੂੰਗਾ ਵਿਖੇ ਨਵਜੰਮੀਆਂ ਧੀਆਂ ਨੂੰ ਲੋਹੜੀ ਦਿੱਤੀ ਗਈ। ਇਸ ਮੌਕੇ ਐੱਸ. ਐੱਮ. ਓ. ਮੈਡੀਕਲ ਸਪੈਸ਼ਲਿਸਟ ਡਾਕਟਰ ਸੁਦੇਸ਼ ਕੁਮਾਰ ਰਾਜਨ ਅਤੇ ਡਾਕਟਰ ਜਗਤਾਰ ਸਿੰਘ ਨੇ ਲੋਹੜੀ ਦੀਆਂ ਸਮੂਹ ਸਟਾਫ ਨੂੰ ਮੁਬਾਰਕਾਂ ਦਿੰਦੇ ਹੋਏ ਲੋਹੜੀ ਦੇ ਇਤਹਾਸ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣਾ ਚੰਗੀ ਸੋਚ ਤੇ ਸੂਝਵਾਨ ਸਮਾਜ ਦੀ ਸਿਰਜਣਾ ਕਰਨਾ ਹੈ ਇਸ ਲਈ ਹਰ ਇੱਕ ਨੂੰ ਧੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ।ਧੀਆਂ ਹਰ ਖੇਤਰ ਵਿੱਚ ਦੇਸ਼ ਦੀ ਉੱਨਤੀ ਵਿਚ ਯੋਗਦਾਨ ਪਾਉਣ ਵਿੱਚ ਮੋਹਰੀ ਹਨ। ਲੜਕੀਆਂ ਦੀ ਲੋਹੜੀ ਨੂੰ ਉਤਸਾਹਿਤ ਕਰਨ ਲਈ ਸੀ. ਐੱਚ. ਸੀ. ਭੂੰਗਾ ਅਧੀਨ ਪੈਂਦੇ ਪਿੰਡ ਲਾਲਪੁਰ ਵਿਖੇ ਐੱਸ. ਐੱਮ. ਓ. ਮੈਡੀਕਲ ਸਪੈਸ਼ਲਿਸਟ ਡਾਕਟਰ ਸੁਦੇਸ਼ ਕੁਮਾਰ ਰਾਜਨ ਵੱਲੋਂ ਆਪਣੀ ਧਰਮ ਪਤਨੀ ਡਾਕਟਰ ਪਰਮਿੰਦਰ ਕੌਰ ਸਮੇਤ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੁਰਜੀਤ ਸਿੰਘ ਵਲੋਂ ਆਪਣੀ ਨਵਜੰਮੀ ਲੜਕੀ ਹਰਸੀਰਤ ਕੌਰ ਦੀ ਲੋਹੜੀ ਮਨਾਉਣ ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾਕਟਰ ਜਗਤਾਰ ਸਿੰਘ, ਡਾਕਟਰ ਅਬਿਤੋਜ, ਡਾਕਟਰ ਵਿਵੇਕ, ਡਾਕਟਰ ਜਸਪਾਲ ਸਿੰਘ, ਡਾਕਟਰ ਅਰਚਨਾ, ਡਾਕਟਰ ਅਮਨਦੀਪ ਕੌਰ, ਚੀਫ ਫਾਰਮੇਸੀ ਅਫਸਰ ਬਲਵਿੰਦਰ ਸਿੰਘ, ਫਾਰਮੇਸੀ ਅਫਸਰ ਗਗਨਪ੍ਰੀਤ , ਫਾਰਮੇਸੀ ਅਫਸਲ ਹਰਪਾਲ ਸਿੰਘ, ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ, ਹੈਲਥ ਇੰਸਪੈਕਟਰ ਵਰਿੰਦਰ, ਹੈਲਥ ਇੰਸਪੈਕਟਰ ਅਮਿਤ ਸ਼ਰਮਾ, ਲੱਖਵਿੰਦਰ ਕੌਰ, ਭੁਪਿੰਦਰ ਸਿੰਘ, ਮਨਦੀਪ ਕੌਰ ਸਮੇਤ ਹੋਰ ਸਟਾਫ ਹਾਜ਼ਰ ਸੀ।