Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ  ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ  ਲਿਆ ਜਾਇਜ਼ਾ

ਹੁਸ਼ਿਆਰਪੁਰ 16 ਜਨਵਰੀ (ਬਿਊਰੋ) 

ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਨਿਰਦੇਸ਼

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਪੁਲਿਸ ਲਾਈਨ ਗਰਾਊਂਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੀ ਸ਼ਾਨ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ ਹੋਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰੋਹ ਦੌਰਾਨ ਪਰੇਡ, ਸੱਭਿਆਚਾਰਕ ਪ੍ਰੋਗਰਾਮ, ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ  ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਬਿਜਲੀ ਅਤੇ ਸਿਹਤ ਸੇਵਾਵਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ ਵਾਲੀ ਥਾਂ ‘ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਾਰੇ ਵਿਭਾਗ ਸੁਚੇਤ ਰਹਿਣ ਨੂੰ ਯਕੀਨੀ ਬਣਾਉਣ।

ਆਸ਼ਿਕਾ ਜੈਨ ਨੇ ਅਪੀਲ ਕੀਤੀ ਕਿ ਸਾਰੀਆਂ ਰਿਹਰਸਲਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣ ਅਤੇ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਵਾਲਿਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਾਡੇ ਸਾਰਿਆਂ ਲਈ ਇਕ ਮਾਣ ਵਾਲਾ ਮੌਕਾ ਹੈ ਅਤੇ ਇਸ ਦਾ ਆਯੋਜਨ ਕਰਨਾ ਨਾ ਸਿਰਫ਼ ਜ਼ਿੰਮੇਵਾਰੀ ਹੈ ਬਲਕਿ ਜ਼ਿਲ੍ਹਾ ਪ੍ਰਸ਼ਾਸਨ ਲਈ ਮਾਣ ਦੀ ਗੱਲ ਵੀ ਹੈ।

ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੰਮਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ ਨਵਨੀਤ ਕੌਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

error: copy content is like crime its probhihated