Prime Punjab Times

Latest news
*ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन 
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਵੈੱਲਫੇਅਰ ਸੋਸਾਇਟੀ ਵੱਲੋਂ ਕੀਰਤਨ ਦਰਬਾਰ ਸਮਾਗਮ 26 ਨੂੰ : ਮਨਜੋਤ ਤਲਵੰਡੀ

ਬਾਬਾ ਦੀਪ ਸਿੰਘ ਸੇਵਾ ਦਲ ਵੈੱਲਫੇਅਰ ਸੋਸਾਇਟੀ ਵੱਲੋਂ ਕੀਰਤਨ ਦਰਬਾਰ ਸਮਾਗਮ 26 ਨੂੰ : ਮਨਜੋਤ ਤਲਵੰਡੀ

ਗੜ੍ਹਦੀਵਾਲਾ 18 ਜਨਵਰੀ (ਚੌਧਰੀ)

: ਬਾਬਾ ਦੀਪ ਸਿੰਘ ਐਂਡ ਸੇਵਾ ਦਲ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸੰਸਥਾ ਦੇ 11 ਸਾਲ ਪੂਰੇ ਹੋਣ ‘ਤੇ ਸਾਲਾਨਾ ਕੀਰਤਨ ਦਰਬਾਰ ਸਮਾਗਮ 26 ਜਨਵਰੀ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖ ਸੇਵਾਦਾਰ ਸ.ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ 24 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ। 26 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ 11:30 ਤੋਂ ਸ਼ਾਮ 3 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ।

ਜਿਸ ਵਿਚ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਢਾਡੀ ਜੱਥਾ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਢਾਡੀ ਜਥਾ ਬੀਬੀ ਦਲੇਰ ਕੌਰ ਖਾਲਸਾ, ਕਥਾ ਵਾਚਕ ਭਾਈ ਬਰਜਿੰਦਰ ਸਿੰਘ ਪਰਵਾਨਾ, ਬਾਬਾ ਹਰਜੀਤ ਸਿੰਘ ਗੋਬਿੰਦਗੜ ਵਾਲੇ, ਭਾਈ ਸੰਦੀਪ ਸਿੰਘ ਕੂੰਡਾ ਆਦਿ ਜਥੇ ਕੀਰਤਨ, ਕਥਾ ਅਤੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ । ਉਨ੍ਹਾਂ ਇਸ ਸਮਾਗਮ ਵਿੱਚ ਸਮੂਹ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ।

ਫੋਟੋ : ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸ.ਮਨਜੋਤ ਸਿੰਘ ਤਲਵੰਡੀ

error: copy content is like crime its probhihated