Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ

ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ

ਗੜ੍ਹਦੀਵਾਲਾ 19 ਜਨਵਰੀ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸ਼ਪੈਸਲਿਸਟ ਵਲੋਂ ਬਲਾਕ ਭੂੰਗਾ ਅਧੀਨ ਆਮ ਆਦਮੀ ਕਲੀਨਿਕ ਗੜਦੀਵਾਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਇਸ ਮੌਕੇ ਡਾ. ਸ਼ੁਦੇਸ਼ ਰਾਜਨ ਨੇ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਕਲੀਨਿਕ ਵਿਚ ਦਰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਇਲਾਜ ਕਰਵਾਉਣ ਆਏ ਮਰੀਜ਼ਾ ਨਾਲ ਗਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿੰਕ ਵਿਖੇ ਆਉਂਦੇ ਹੋਏ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਉਣ ਦਿਤੀ ਜਾਵੇ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ,ਸਮੇਂ-ਸਮੇਂ ਤੇ ਚਲ ਰਹੇ ਸਿਹਤ ਪ੍ਰੋਗਰਾਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤੇ ਜਾਵੇ, ਸਮੇ ਸਿਰ ਸਟਾਫ ਦੀ ਹਾਜਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਆਮ ਆਦਮੀ ਕਲੀਨਿਕ ਦੇ ਸਟਾਫ਼ ਵੱਲੋਂ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ  ਬਾਰੇ ਜਾਣੂ ਕਰਵਾਇਆ ਗਿਆ ਜਿਨ੍ਹਾਂ ਵਿੱਚੋ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਕੁਮਾਰ ਰਾਜਨ ਵੱਲੋਂ ਕੁਝ ਦਾ ਹੱਲ ਮੌਕੇ ਤੇ ਹੀ ਕਰ ਦਿੱਤਾ ਗਿਆ ਰਹਿੰਦੀਆਂ ਸਮੱਸਿਆ ਦਾ ਹੱਲ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂ ਕੇ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ।ਇਸ ਮੌਕੇ ਡਾ.ਕਰਨ ਸਿੰਘ, ਜਸਤਿੰਦਰ ਸਿੰਘ ਬੀ.ਈ.ਈ, ਫਾਰਮੇਸੀ ਅਫਸਰ ਰਜਨੀ, ਕਨੀਲੀਕਲ ਐਸਿਸਟੈਂਟ ਪਰਵਿੰਦਰ ਕੌਰ , ਐਲ ਐਚ ਵੀ ਹਰਜਿੰਦਰ ਕੌਰ, ਆਸ਼ਾ ਫੈਸਲੀਟੇਟਰ ਦਲਜੀਤ ਕੌਰ ਅਤੇ ਸਮੂਹ ਸਟਾਫ ਅਤੇ ਆਮ ਲੋਕ ਹਾਜ਼ਰ ਸਨ।

error: copy content is like crime its probhihated