Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੀਤ ਲਹਿਰ ਅਤੇ ਸੰਘਣੀ ਧੁੰਦ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ : ਡਿਪਟੀ ਕਮਿਸ਼ਨਰ

ਸੀਤ ਲਹਿਰ ਅਤੇ ਸੰਘਣੀ ਧੁੰਦ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 19 ਜਨਵਰੀ (ਪ੍ਰਾਈਮ ਪੰਜਾਬ ਟਾਈਮਜ) 

: ਇਸ ਵੇਲੇ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਠੰਢ ਦੇ ਮੌਸਮ ਦੌਰਾਨ ਪੂਰੀ ਅਹਿਤਿਆਤ ਵਰਤਣ, ਤਾਂ ਜੋ ਕਿਸੇ ਵੀ ਅਣਸੁਖਾਵੀਂ ਹਾਲਤ ਤੋਂ ਬਚਿਆ ਜਾ ਸਕੇ।
ਸੀਤ ਲਹਿਰ ਤੋਂ ਬਚਾਅ ਲਈ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਮੌਸਮ ਵਿੱਚ ਲੋਕ ਖਾਸਕਰ ਬਜ਼ੁਰਗਾਂ, ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਾਲ-ਨਾਲ ਪਸ਼ੂਆਂ, ਫ਼ਸਲਾਂ ਅਤੇ ਹੋਰ ਵਸਤੂਆਂ ਦੀ ਸੰਭਾਲ ਨੂੰ ਤਰਜ਼ੀਹ ਦੇਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵੇਲੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਆਪਣੇ ਘਰਾਂ ਆਦਿ ਵਿਚ ਵੀ ਠੰਢੀਆਂ ਹਵਾਵਾਂ ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਠੰਢ ਕਾਰਨ ਕੋਈ ਸਰੀਰਕ ਸਮੱਸਿਆ ਪੇਸ਼ ਆਉਂਦੀ ਹੈ ਤਾਂ ਫੌਰੀ ਡਾਕਟਰ ਦੀ ਸਲਾਹ ਲਈ ਜਾਵੇ‌।  ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਧੁੰਦ  ਦੌਰਾਨ ਵਾਹਨਾਂ ਦੀ ਰਫ਼ਤਾਰ ਮੱਠੀ ਰੱਖਣ ਦੇ ਨਾਲ-ਨਾਲ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖੇ ਜਾਣ, ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਅਤੇ ਓਵਰਟੇਕਿੰਗ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਦਿਆਂ ਹਮੇਸ਼ਾ ਸੁਰੱਖਿਅਤ ਡਰਾਈਵਿੰਗ ਵੱਲ ਧਿਆਨ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਸ਼ੂਆਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਬੰਨ੍ਹਣ ਵਾਲੀ ਥਾਂ ’ਤੇ ਠੰਢ ਦੀ ਰੋਕਥਾਮ ਲਈ ਢੁੱਕਵੇਂ ਇੰਤਜ਼ਾਮ ਰੱਖੇ ਜਾਣ।