Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਗੈਂਸਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਹੈ ਆਪ੍ਰੇਸ਼ਨ ਪ੍ਰਹਾਰ : ਸ਼ੁਭਮ ਸਹੋਤਾ ਗੜਦੀਵਾਲਾ

ਗੈਂਸਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਹੈ ਆਪ੍ਰੇਸ਼ਨ ਪ੍ਰਹਾਰ : ਸ਼ੁਭਮ ਸਹੋਤਾ ਗੜਦੀਵਾਲਾ

ਹੁਸ਼ਿਆਰਪੁਰ, 21 ਜਨਵਰੀ (ਪ੍ਰਾਈਮ ਪੰਜਾਬ ਟਾਈਮਜ) 

ਸ਼ੁਭਮ ਸਹੋਤਾ ਗੜਦੀਵਾਲਾ ਨੇ ਰਾਜ ਪੱਧਰੀ ‘ਆਪ੍ਰੇਸ਼ਨ ਪ੍ਰਹਾਰ’ ਦਾ ਕੀਤਾ ਸਵਾਗਤ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

: ਸ਼ੁਭਮ ਸਹੋਤਾ ਗੜਦੀਵਾਲਾ ਨੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੇ ਗਏ ਰਾਜ ਪੱਧਰੀ ਵੱਡੀ ਮੁਹਿੰਮ ‘ਆਪ੍ਰੇਸ਼ਨ ਪ੍ਰਹਾਰ’ ਦਾ ਸਵਾਗਤ ਕੀਤਾ ਅਤੇ ਇਸ ਨੂੰ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਹਾਲ ਕਰਨ ਵੱਲ ਇਕ ਇਤਿਹਾਸਕ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਡਰ ਅਤੇ ਸਪੱਸ਼ਟ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਸਿੱਧੀ ਅਤੇ ਫੈਸਲਾਕੁੰਨ ਜੰਗ ਦਾ ਐਲਾਨ ਕੀਤਾ ਹੈ।

ਸ਼ੁਭਮ ਸਹੋਤਾ ਗੜਦੀਵਾਲਾਨੇ ਕਿਹਾ ਕਿ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਦੀ ਅਗਵਾਈ ਹੇਠ ਪੂਰੇ ਪੰਜਾਬ ਵਿਚ ਲੱਗਭਗ 2,000 ਪੁਲਿਸ ਟੀਮਾਂ, ਜਿਨ੍ਹਾਂ ਵਿੱਚ ਲੱਗਭਗ 12,000 ਪੁਲਿਸ ਕਰਮਚਾਰੀ ਸ਼ਾਮਿਲ ਹਨ, ਅੱਜ ਤੋਂ ਪੰਜਾਬ ਭਰ ਵਿੱਚ ਸਰਗਰਮੀ ਨਾਲ ਛਾਪੇਮਾਰੀ ਕਰ ਰਹੀਆਂ ਹਨ। ਇਸ ਮੁਹਿੰਮ ਦਾ ਉਦੇਸ਼ ਸਿਰਫ਼ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ ਹੈ, ਸਗੋਂ ਉਨ੍ਹਾਂ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨਾ ਵੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਵੇਗਾ, ਭਾਵੇਂ ਗੈਂਗਸਟਰ ਦੇਸ਼ ਵਿੱਚ ਹੋਣ ਜਾਂ ਵਿਦੇਸ਼ਾਂ ਵਿੱਚ ਅਪਰਾਧ ਚਲਾ ਰਹੇ ਹੋਣ।

ਸ਼ੁਭਮ ਸਹੋਤਾ ਗੜਦੀਵਾਲਾ ਨੇ ਕਿਹਾ ਕਿ ਇਹ ਮੁਹਿੰਮ ਪੁਲਿਸ ਫੋਰਸ ਦਾ ਮਨੋਬਲ ਵੀ ਵਧਾਏਗੀ, ਕਿਉਂਕਿ ਚੰਗਾ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਢੁਕਵੇਂ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇਕ ਟੋਲ-ਫ੍ਰੀ ਨੰਬਰ 93946-93946 ਜਾਰੀ ਕੀਤਾ ਗਿਆ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਪੁਲਿਸ ਨੂੰ ਅਪਰਾਧ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰ ਸਕਣ।

ਸ਼ੁਭਮ ਸਹੋਤਾ ਗੜਦੀਵਾਲਾ ਨੇ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਭਟਕ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਇਸ ਰਸਤੇ ਨੂੰ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣਾ ਚਾਹੀਦਾ ਹੈ। ਸਰਕਾਰ ਅਜਿਹੇ ਨੌਜਵਾਨਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਪ੍ਰੇਸ਼ਨ ਪ੍ਰਹਾਰ ਪੰਜਾਬ ਨੂੰ ਅਪਰਾਧ ਮੁਕਤ, ਸੁਰੱਖਿਅਤ ਅਤੇ ਸ਼ਾਂਤੀਪੂਰਨ ਸੂਬਾ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰੇਗਾ।