Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੰਜਾਬ ‘ਚ ਪੁਲਿਸ–ਗੈਂਗਸਟਰ ਮੁਕਾਬਲਾ: ਇੱਕ ਕਿਲੋ ਹੀਰੋਇਨ ਤੇ ਪਿਸਤੌਲ ਸਮੇਤ ਖਤਰਨਾਕ ਅਪਰਾਧੀ ਜਸਕਰਨ ਸਿੰਘ ਗ੍ਰਿਫ਼ਤਾਰ, ਜਵਾਬੀ ਫਾਇਰਿੰਗ ‘ਚ ਜਖ਼ਮੀ

ਪੰਜਾਬ ‘ਚ ਪੁਲਿਸ–ਗੈਂਗਸਟਰ ਮੁਕਾਬਲਾ: ਇੱਕ ਕਿਲੋ ਹੀਰੋਇਨ ਤੇ ਪਿਸਤੌਲ ਸਮੇਤ ਖਤਰਨਾਕ ਅਪਰਾਧੀ ਜਸਕਰਨ ਸਿੰਘ ਗ੍ਰਿਫ਼ਤਾਰ, ਜਵਾਬੀ ਫਾਇਰਿੰਗ ‘ਚ ਜਖ਼ਮੀ

ਬਟਾਲਾ (ਅਵਿਨਾਸ਼ ਸ਼ਰਮਾ) 

: ਬਟਾਲਾ ਦੇ ਅਲੀਵਾਲ–ਜਲਾਲਾਬਾਦ ਨਹਿਰ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰ ਦਰਮਿਆਨ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਖਤਰਨਾਕ ਅਪਰਾਧੀ ਜਸਕਰਨ ਸਿੰਘ ਉਰਫ਼ ਜੱਸ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ, ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਸਕਰਨ ਸਿੰਘ ਵਾਸੀ ਗ੍ਰੰਥਗੜ੍ਹ ਨੂੰ ਨਜਾਇਜ਼ ਹਥਿਆਰ ਦੀ ਬਰਾਮਦਗੀ ਲਈ ਜਲਾਲਾਬਾਦ ਨੇੜੇ ਲਿਆਂਦਾ ਗਿਆ ਸੀ। ਇਸ ਦੌਰਾਨ ਦੋਸ਼ੀ ਨੇ ਹਨੇਰੇ ਦਾ ਫਾਇਦਾ ਉਠਾਉਂਦਿਆਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਉਹ ਜਖ਼ਮੀ ਹੋ ਗਿਆ। ਮੌਕੇ ਤੋਂ ਉਸਦੇ ਕੋਲੋਂ 30 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਇਸ ਮਾਮਲੇ ਬਾਰੇ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ “ਆਪਰੇਸ਼ਨ ਪ੍ਰਹਾਰ” ਲਾਂਚ ਕੀਤਾ ਗਿਆ ਹੈ, ਜਿਸਦਾ ਮਕਸਦ ਸੂਬੇ ਨੂੰ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਤੋਂ ਮੁਕਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

ਡੀੀਆਈਜੀ ਨੇ ਦੱਸਿਆ ਕਿ ਇਹ ਕਾਰਵਾਈ ਐਸਐਸਪੀ ਬਟਾਲਾ ਸ਼੍ਰੀ ਮਹਿਤਾਬ ਸਿੰਘ ਆਈਪੀਐਸ ਦੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ। ਯਾਦ ਰਹੇ ਕਿ 12 ਮਈ ਨੂੰ ਬਟਾਲਾ ਸ਼ਹਿਰ ਵਿੱਚ ਰੋਡਵੇਜ਼ ਨੇੜੇ ਦੋ ਨੌਜਵਾਨਾਂ ਵੱਲੋਂ ਸੌਰਵ ਗਿਆਨ ਨਾਮਕ ਵਿਅਕਤੀ ‘ਤੇ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਪੁਲਿਸ ਨੇ ਤੁਰੰਤ ਮੈਨਹੰਟ ਸ਼ੁਰੂ ਕੀਤਾ ਸੀ।

ਇਸ ਕੇਸ ਵਿੱਚ ਜਸਕਰਨ ਸਿੰਘ ਅਤੇ ਉਸਦਾ ਸਾਥੀ ਗੁਰਭੇਜ ਸਿੰਘ ਉਰਫ਼ ਵਿਸ਼ਾਲ ਮੁੱਖ ਦੋਸ਼ੀ ਸਨ। ਕੁਝ ਦਿਨ ਪਹਿਲਾਂ ਗੁਰਭੇਜ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕੋਲੋਂ ਤਿੰਨ ਕਿਲੋ ਹੀਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਸੀ, ਜਿਸ ਕਾਰਨ ਉਸ ‘ਤੇ ਐਨਡੀਪੀਐਸ ਐਕਟ ਅਧੀਨ ਵੱਖਰਾ ਪਰਚਾ ਦਰਜ ਹੈ।

ਪੁਲਿਸ ਅਨੁਸਾਰ, 19 ਤਾਰੀਖ ਨੂੰ ਜਸਕਰਨ ਸਿੰਘ ਦੀ ਗ੍ਰਿਫ਼ਤਾਰੀ ਦੌਰਾਨ ਉਸ ਕੋਲੋਂ ਇੱਕ ਕਿਲੋ ਹੀਰੋਇਨ ਬਰਾਮਦ ਹੋਈ, ਜਿਸ ਨਾਲ ਇਹ ਸਾਫ਼ ਹੋ ਗਿਆ ਕਿ ਦੋਵੇਂ ਮਿਲ ਕੇ ਚਾਰ ਕਿਲੋ ਹੀਰੋਇਨ ਦੀ ਤਸਕਰੀ ਕਰ ਰਹੇ ਸਨ। ਇਸ ਤੋਂ ਇਲਾਵਾ, 307 ਦੇ ਕੇਸ ਵਿੱਚ ਵਰਤਿਆ ਗਿਆ ਹਥਿਆਰ ਵੀ ਉਸਦੀ ਨਿਸ਼ਾਨਦੇਹੀ ‘ਤੇ ਬਰਾਮਦ ਕਰਨ ਦੀ ਕੋਸ਼ਿਸ਼ ਦੌਰਾਨ ਹੀ ਇਹ ਐਨਕਾਊਂਟਰ ਵਾਪਰਿਆ।

ਪੁਲਿਸ ਮੁਤਾਬਕ, ਜਸਕਰਨ ਸਿੰਘ ‘ਤੇ ਪਹਿਲਾਂ ਵੀ ਅਟੈਂਪਟ ਟੂ ਮਰਡਰ, ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਕੇਸ ਦਰਜ ਹਨ, ਜਦਕਿ ਗੁਰਭੇਜ ਸਿੰਘ ਉਰਫ਼ ਵਿਸ਼ਾਲ ਦਾ ਵੀ ਲੰਮਾ ਅਪਰਾਧਿਕ ਰਿਕਾਰਡ ਹੈ। ਪੁਲਿਸ ਹੁਣ ਜਖ਼ਮੀ ਦੋਸ਼ੀ ਤੋਂ ਹੋਰ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।

error: copy content is like crime its probhihated