Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਐਂਬੂਲੈਂਸ ਬਣੀ ਨਸ਼ਾ ਤੋਲਣ ਦਾ ਅੱਡਾ,ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਹੇਰੋਇਨ ਸਮੇਤ ਕੀਤਾ ਕਾਬੂ

ਐਂਬੂਲੈਂਸ ਬਣੀ ਨਸ਼ਾ ਤੋਲਣ ਦਾ ਅੱਡਾ,ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਹੇਰੋਇਨ ਸਮੇਤ ਕੀਤਾ ਕਾਬੂ

ਬਟਾਲਾ (ਅਵਿਨਾਸ਼ ਸ਼ਰਮਾ)

: ਨਸ਼ਾ ਤਸਕਰੀ ਦੇ ਖ਼ਿਲਾਫ਼ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਥਾਣਾ ਕੌਰੀਡੋਰ ਸਾਹਿਬ ਦੀ ਪੁਲਿਸ ਨੇ ਇੱਕ ਐਂਬੂਲੈਂਸ ਵਿਚ ਨਸ਼ਾ ਤੋਲਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਗ੍ਰਾਮ ਹੇਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਐਂਬੂਲੈਂਸ ਨੂੰ ਵੀ ਜ਼ਬਤ ਕਰ ਲਿਆ ਹੈ।

ਥਾਣਾ ਕੌਰੀਡੋਰ ਸਾਹਿਬ ਦੇ ਐਸਐਚਓ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਏਐਸਆਈ ਸੁਖਦੇਵ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸ ਦੌਰਾਨ ਪਿੰਡ ਕਾਹਲਾਂਵਾਲੀ ਦੇ ਪੁਲ ਨੇੜੇ ਇੱਕ ਐਂਬੂਲੈਂਸ ਸ਼ੱਕੀ ਹਾਲਤ ਵਿਚ ਖੜ੍ਹੀ ਨਜ਼ਰ ਆਈ। ਜਾਂਚ ਕਰਨ ’ਤੇ ਦੇਖਿਆ ਗਿਆ ਕਿ ਐਂਬੂਲੈਂਸ ਦੀ ਪਿਛਲੀ ਸੀਟ ’ਤੇ ਤਿੰਨ ਨੌਜਵਾਨ ਕੰਪਿਊਟਰ ਸਕੇਲ ਦੀ ਮਦਦ ਨਾਲ ਨਸ਼ੀਲੇ ਪਦਾਰਥ ਦਾ ਵਜ਼ਨ ਕਰ ਰਹੇ ਸਨ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਨੌਜਵਾਨਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਵਾਸੀ ਕਾਹਲਾਂਵਾਲੀ, ਕੁਲਦੀਪ ਸਿੰਘ ਵਾਸੀ ਅਬਦਾਲ ਅਤੇ ਰੌਬਿਨ ਮਸੀਹ ਵਾਸੀ ਪਿੰਡ ਖਾਸਾ ਵਜੋਂ ਹੋਈ ਹੈ।

ਐਸਐਚਓ ਨੇ ਦੱਸਿਆ ਕਿ ਤਿੰਨਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਵਰਤੀ ਗਈ ਐਂਬੂਲੈਂਸ ਸਰਕਾਰੀ ਹੈ ਜਾਂ ਨਿੱਜੀ। ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ ਤਾਂ ਜੋ ਰਿਮਾਂਡ ਦੌਰਾਨ ਨਸ਼ਾ ਨੈੱਟਵਰਕ ਬਾਰੇ ਹੋਰ ਖੁਲਾਸੇ ਕੀਤੇ ਜਾ ਸਕਣ।