Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਪੁਲਿਸ ਵਲੋਂ ਵੱਖ ਵੱਖ ਮੁਕੱਦਮਿਆਂ ਵਿੱਚ 05 ਭਗੌੜੇ ਦੋਸ਼ੀ ਗ੍ਰਿਫਤਾਰ

ਪੁਲਿਸ ਵਲੋਂ ਵੱਖ ਵੱਖ ਮੁਕੱਦਮਿਆਂ ਵਿੱਚ 05 ਭਗੌੜੇ ਦੋਸ਼ੀ ਗ੍ਰਿਫਤਾਰ

ਟਾਂਡਾ / ਦਸੂਹਾ (ਚੌਧਰੀ) 

ਟਾਂਡਾ ਪੁਲਿਸ ਵੱਲੋ ਵੱਖ ਵੱਖ ਮੁਕੱਦਮਿਆ ਵਿੱਚ 05 ਭਗੌੜੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ IPS ਨੇ ਜਿਲੇ ਅੰਦਰ ਮਾੜੇ ਅਨਸਰਾਂ ਉੱਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਉਪਰੇਸ਼ਨ ਪ੍ਰਹਾਰ ਚਲਾਈ ਹੋਈ ਸੀ।ਜਿਸ ਤਹਿਤ ਪਰਮਿੰਦਰ ਸਿੰਘ SP(D)ਹੁਸ਼ਿਆਰਪੁਰ ਤੇ ਦਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਸਬੰਧੀ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ। ਮਿਤੀ 21/22.01.2026 ਨੂੰ ਹੈਡ ਕਾਂਸਟੇਬਲ ਤਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਪਾਰਟੀ ਉਪਰੇਸ਼ਨ ਪ੍ਰਹਾਰ ਦੇ ਸਬੰਧ ਵਿੱਚ ਇਲਾਕਾ ਥਾਣਾ ਮੋਜੂਦ ਸੀ ਤਾਂ ਮੁੱਕਦਮਾ ਨੰਬਰ 66 ਮਿਤੀ 04.03.2023 ਅ/ਧ 506,149 ,341,325,323,201 IPC ਥਾਣਾ टांडा ਜਿਲਾ ਹੁਸ਼ਿਆਰਪੁਰ ਵਿੱਚ ਚਾਰ ਭਗੌੜੇ ਦੋਸ਼ੀਆਂ.ਪ੍ਰਿੰਸ ਪੁੱਤਰ ਸੁਰਜੀਤ ਸਿੰਘ ਵਾਸੀ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ, ਅਵਤਾਰ ਸਿੰਘ ਉਰਫ ਘੋਦਾ ਪੁੱਤਰ ਪਰਮਜੀਤ ਸਿੰਘ ਵਾਸੀ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ,ਯੁਵਰਾਜ ਸਿੰਘ ਉਰਫ ਲਾਲਾ ਪੁੱਤਰ ਸਤਨਾਮ ਸਿੰਘ ਵਾਸੀ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ, ਅਕਾਸਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਮੁੱਕਦਮਾ ਨੰਬਰ 203 ਮਿਤੀ 03.09.2021 ਅ/ਧ 363,366-2,376 IPC ਥਾਣਾ टांडा ਜਿਲਾ ਹੁਸ਼ਿਆਰਪੁਰ ਵਿੱਚ ਇੱਕ ਭਗੋੜਾ ਦੋਸ਼ੀ ਅਵਤਾਰ ਸਿੰਘ ਉਰਫ ਘੋਦਾ ਪੁੱਤਰ ਪਰਮਜੀਤ ਸਿੰਘ ਵਾਸੀ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਅਗਲੀ ਤਫਤੀਸ ਅਮਲ ਵਿੱਚ ਲਿਆਂਦੀ ਗਈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਜੁਡੀਸੀਅਲ ਹਿਰਾਸਤ ਵਿੱਚ ਭੇਜਿਆ ਗਿਆ।

error: copy content is like crime its probhihated