Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ... ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਕਵੀ ਦਿਲਪ੍ਰੀਤ ਕਾਹਲੋਂ ਦਾ ਕਾਵਿ ਸੰਗ੍ਰਹਿ ‘ਸਰਦਲ ਤੋਂ ਸਰਦਲ ਤੱਕ’ ਦਾ ਲੋਕ ਅਰਪਣ ਅਤੇ ਸਾਹਿਤਕ ਚਰਚਾ

ਖ਼ਾਲਸਾ ਕਾਲਜ ਵਿਖੇ ਕਵੀ ਦਿਲਪ੍ਰੀਤ ਕਾਹਲੋਂ ਦਾ ਕਾਵਿ ਸੰਗ੍ਰਹਿ ‘ਸਰਦਲ ਤੋਂ ਸਰਦਲ ਤੱਕ’ ਦਾ ਲੋਕ ਅਰਪਣ ਅਤੇ ਸਾਹਿਤਕ ਚਰਚਾ

ਗੜ੍ਹਦੀਵਾਲਾ 24 ਜਨਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਭਾਸ਼ਾ ਕਲਚਰ ਕਲੱਬ, ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜਿ:) ਅਤੇ ਪ੍ਰਗਤੀਸ਼ੀਲ ਲੇਖਕ ਸੰਘ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਵੀ ਦਿਲਪ੍ਰੀਤ ਕਾਹਲੋਂ ਦੇ ਪਲੇਠੇ ਕਾਵਿ ਸੰਗ੍ਰਹਿ ‘ਸਰਦਲ ਤੋਂ ਸਰਦਲ ਤੱਕ’ ਦਾ ਲੋਕ ਅਰਪਣ ਅਤੇ ਸਾਹਿਤਕ ਚਰਚਾ ਸਮਾਗਮ ਕਰਵਾਇਆ ਗਿਆ। ਇਸ ਸਾਹਿਤਕ ਸਮਾਗਮ ਵਿੱਚ ਇਲਾਕੇ ਦੇ ਨਾਮਵਰ ਸਾਹਿਤਕਾਰਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਾਹਿਤ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਪ੍ਰੋ. ਸੁਰਜੀਤ ਜੱਜ (ਪ੍ਰਧਾਨ ਪ੍ਰਗਤੀਸ਼ੀਲ ਲੇਖਕ ਸੰਘ, ਪੰਜਾਬ), ਵਾਈਸ ਪ੍ਰਿੰਸੀਪਲ ਸੰਜੀਵ ਸਿੰਘ, ਪ੍ਰੋ.ਸੰਧੂ ਵਰਿਆਣਵੀ (ਜਨਰਲ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ), ਸੁਰਿੰਦਰ ਸਿੰਘ ਨੇਕੀ(ਜਨਰਲ ਸਕੱਤਰ ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ ਰਜਿ.), ਪ੍ਰੋ. ਬਲਦੇਵ ਸਿੰਘ ਬੱਲੀ (ਪ੍ਰਧਾਨ ਪ੍ਰਗਤੀਸ਼ੀਲ ਲੇਖਕ ਸੰਘ ਹੁਸ਼ਿਆਰਪੁਰ), ਪ੍ਰਿੰਸੀਪਲ ਨਵਤੇਜ ਗੜ੍ਹਦੀਵਾਲਾ (ਜਨਰਲ ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ ਹੁਸ਼ਿਆਰਪੁਰ), ਜਗਦੀਸ਼ ਰਾਣਾ, ਡਾ. ਜਸਵੰਤ ਰਾਏ (ਖੋਜ ਅਫ਼ਸਰ, ਭਾਸ਼ਾ ਵਿਭਾਗ ਹੁਸ਼ਿਆਰਪੁਰ) ਸ਼ਾਮਿਲ ਹੋਏ। ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਸਾਹਿਤਕ ਰੁਚੀਆਂ ਪੈਦਾ ਕਰਨ ਲਈ ਸਹਾਇਕ ਸਿੱਧ ਹੁੰਦੇ ਹਨ। ਪ੍ਰੋ. ਸੁਰਜੀਤ ਜੱਜ ਨੇ ਕਵਿਤਾ ਦੀ ਬਣਤਰ ਅਤੇ ਬੁਣਤਰ ਬਾਰੇ ਜਾਣਕਾਰੀ ਦਿੱਤੀ ਅਤੇ ਕਾਹਲੋਂ ਦੀ ਕਵਿਤਾ ਵਿਚਲੇ ਸਾਹਿਤਕ ਗੁਣਾਂ ਦੀ ਵਿਆਖਿਆ ਕੀਤੀ। ਪ੍ਰੋ. ਬਲਦੇਵ ਸਿੰਘ ਬੱਲੀ ਨੇ ਕਿਹਾ ਕਿ ਦਿਲਪ੍ਰੀਤ ਸਿੰਘ ਕਾਹਲੋਂ ਚੇਤਨਾ, ਸੰਵੇਦਨਾ ਅਤੇ ਅਨੁਭਵ ਦਾ ਕਵੀ ਹੈ। ਡਾ. ਅਰਮਨਪ੍ਰੀਤ ਸਿੰਘ ਨੇ ਪੁਸਤਕ ਉੱਪਰ ਆਪਣਾ ਪੇਪਰ ਪੇਸ਼ ਕਰਦਿਆਂ ਕਿਹਾ ਕਿ ਕਾਵਿ ਸੰਗ੍ਰਹਿ ‘ਸਰਦਲ ਤੋਂ ਸਰਦਲ ਤੱਕ’ ਆਧੁਨਿਕ ਪੰਜਾਬੀ ਕਵਿਤਾ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਹੈ, ਜੋ ਮਨੁੱਖੀ ਜੀਵਨ ਦੇ ਸੰਘਰਸ਼, ਸੰਵੇਦਨਸ਼ੀਲਤਾ ਅਤੇ ਸਮਾਜਿਕ ਸੱਚਾਈਆਂ ਨੂੰ ਬੜੀ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕਰਦਾ ਹੈ। ਇਸ ਮੌਕੇ ਉੱਘੇ ਸਾਹਿਤਕਾਰਾਂ ਡਾ. ਜਸਵੰਤ ਰਾਏ (ਖੋਜ ਅਫ਼ਸਰ, ਭਾਸ਼ਾ ਵਿਭਾਗ ਹੁਸ਼ਿਆਰਪੁਰ), ਕੇਵਲ ਕਲੋਟੀ, ਪੋ੍. ਸ਼ਾਮ ਸਿੰਘ, ਜਗਦੀਸ਼ ਰਾਣਾ ਜਲੰਧਰ, ਸ. ਰਜਿੰਦਰ ਸਿੰਘ ਢੱਡਾ ਨੇ ਕਾਵਿ ਸੰਗ੍ਰਹਿ ਉੱਪਰ ਗੰਭੀਰ ਅਤੇ ਵਿਚਾਰਪੂਰਕ ਚਰਚਾ ਕਰਦਿਆਂ ਕਿਹਾ ਕਿ ਦਿਲਪ੍ਰੀਤ ਕਾਹਲੋਂ ਦੀ ਕਵਿਤਾ ਵਿੱਚ ਭਾਸ਼ਾਈ ਸੁੰਦਰਤਾ ਦੇ ਨਾਲ-ਨਾਲ ਵਿਚਾਰਧਾਰਕ ਡੂੰਘਾਈ ਵੀ ਪ੍ਰਗਟ ਹੁੰਦੀ ਹੈ। ਕਵਿਤਾਵਾਂ ਵਿੱਚ ਸਮਕਾਲੀ ਸਮਾਜ ਦੀਆਂ ਵਿਡੰਬਨਾਵਾਂ, ਮਨੁੱਖੀ ਭਾਵਨਾਵਾਂ ਅਤੇ ਅੰਦਰੂਨੀ ਟਕਰਾਅ ਨੂੰ ਬੜੀ ਸੁੂਖ਼ਮਤਾ ਨਾਲ ਪੇਸ਼ ਕੀਤਾ ਗਿਆ ਹੈ। ਵਿਦਵਾਨਾਂ ਅਨੁਸਾਰ ‘ਸਰਦਲ ਤੋਂ ਸਰਦਲ ਤੱਕ’ ਇੱਕ ਅਜਿਹਾ ਕਾਵਿ ਸੰਗ੍ਰਹਿ ਹੈ ਜੋ ਪਾਠਕ ਨੂੰ ਸੋਚਣ ਲਈ ਮਜ਼ਬੂਰ ਕਰਦਾ ਹੈ ਅਤੇ ਅੰਦਰੂਨੀ ਸੰਵਾਦ ਨੂੰ ਜਨਮ ਦਿੰਦਾ ਹੈ।
ਲੇਖਕ ਦਿਲਪ੍ਰੀਤ ਕਾਹਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਕਾਵਿ ਸੰਗ੍ਰਹਿ ਉਨ੍ਹਾਂ ਦੇ ਜੀਵਨ ਅਨੁਭਵਾਂ ਅਤੇ ਸਮਾਜਿਕ ਅਧਿਐਨ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਕਵਿਤਾ ਮਨੁੱਖ ਨੂੰ ਆਪਣੇ ਅੰਦਰ ਝਾਕਣ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਬਣਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਨੇ ਕਾਲਜ ਪ੍ਰਬੰਧਨ, ਪੰਜਾਬੀ ਵਿਭਾਗ ਅਤੇ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਸ. ਸੁਰਿੰਦਰ ਸਿੰਘ ਨੇਕੀ ਨੇ ਆਏ ਹੋਏ ਮਹਿਮਾਨਾਂ, ਸਾਹਿਤਕਾਰਾਂ ਕਾਲਜ ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਦੀਸ਼ ਰਾਣਾ ਦਾ ਕਲੰਡਰ ‘ਸ਼ਾਇਰਾਂ ਦੀ ਦੁਨੀਆਂ’ (2026) ਵੀ ਰਿਲੀਜ਼ ਕੀਤਾ ਗਿਆ। ਕਾਲਜ, ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜਿ.) ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਦਿਲਪ੍ਰੀਤ ਕਾਹਲੋਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।