Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਪਾਉਣੀ ਜ਼ਰੂਰੀ : DC ਆਸ਼ਿਕਾ ਜੈਨ

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਪਾਉਣੀ ਜ਼ਰੂਰੀ : DC ਆਸ਼ਿਕਾ ਜੈਨ

ਹੁਸ਼ਿਆਰਪੁਰ, 25 ਜਨਵਰੀ (ਪ੍ਰਾਈਮ ਪੰਜਾਬ ਟਾਈਮਜ) 

– ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਰੋਹ

– ਡਿਪਟੀ ਕਮਿਸ਼ਨਰ ਨੇ ਚੋਣ ਪ੍ਰਕਿਰਿਆ ’ਚ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ

– ਕਿਹਾ, ਵੋਟਰ ਇਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਨਿਭਾਉਂਦੇ ਹਨ ਮਹੱਤਵਪੂਰਨ ਭੂਮਿਕਾ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਬਹੁਤ ਜ਼ਰੂਰੀ ਹੈ ਅਤੇ ਵੋਟਰ ਇਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਹ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ‘ਤੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਨਗਰ ਨਿਗਮ ਕਮਿਸ਼ਨਰ ਜਿਓਤੀ ਬਾਲਾ ਮੱਟੂ ਵੀ ਉਨ੍ਹਾਂ ਨਾਲ ਮੌਜੂਦ ਸਨ। ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮਾਂ, ਕਵਿਤਾ ਅਤੇ ਨਾਟਕ ਰਾਹੀਂ ਭਾਰਤ ਦੇ ਮਜ਼ਬੂਤ ਲੋਕਤੰਤਰ ਅਤੇ ਵੋਟ ਪਾਉਣ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਵੋਟਰ ਇਸਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਨਾ ਸਿਰਫ਼ ਆਪਣੀ ਵੋਟ ਪਾਉਣੀ ਚਾਹੀਦੀ ਹੈ ਬਲਕਿ ਦੂਜਿਆਂ ਨੂੰ ਵੀ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ, ਕਿਉਂਕਿ ਵੋਟ ਪਾਉਣ ਦਾ ਅਧਿਕਾਰ ਇਕ ਮਹੱਤਵਪੂਰਨ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਬਿਨਾਂ ਕਿਸੇ ਲਾਲਚ ਦੇ ਆਪਣੀ ਵੋਟ ਪਾਉਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਵਿੱਚ ਸ਼ਾਮਿਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਾਲ ਭਰ ਵੋਟਾਂ ਬਣਾਉਣ ਲਈ ਕੰਮ ਕਰਦੇ ਹਨ ਅਤੇ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਹਨ। ਇਸ ਮੌਕੇ ਉਨ੍ਹਾਂ ਨਵੇਂ ਵੋਟਰਾਂ ਨੂੰ ਵੋਟਰ ਆਈ.ਡੀ ਕਾਰਡ ਵੰਡੇ ਅਤੇ ਨੌਜਵਾਨ ਵੋਟਰਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਸਹੁੰ ਚੁਕਾਈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮ-ਕਮ-ਚੋਣ ਰਜਿਸਟ੍ਰੇਸ਼ਨ ਅਫ਼ਸਰ 43-ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੂੰ ਸਰਬੋਤਮ ਈ.ਆਰ.ਓ, ਭੁਪਿੰਦਰ ਸਿੰਘ ਨੂੰ ਸਰਵੋਤਮ ਬੀ.ਐਲ.ਓ (ਬੂਥ ਲੈਵਲ ਅਫ਼ਸਰ) 43-ਹੁਸ਼ਿਆਰਪੁਰ ਅਤੇ ਸਰਬੋਤਮ ਨੋਡਲ ਅਫ਼ਸਰ ਅੰਕੁਰ ਸ਼ਰਮਾ ਨੂੰ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਨੋਡਲ ਅਫ਼ਸਰ ਸਵੀਪ ਵਜੋਂ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਪ੍ਰਸੰਸਾ ਪੁਰਸਕਾਰ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਨੂੰ ਦਿੱਤੇ ਗਏ।
ਇਸ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਵੀ ਪੇਸ਼ ਕੀਤੇ ਗਏ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਵੀਰ ਸਿੰਘ, ਮੇਘਾ ਮਹਿਤਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।