Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਰਿਜ਼ਿਊਮ,ਸੀ.ਵੀ.ਅਤੇ ਇੰਟਰਵਿਊ ਤਿਆਰੀ ‘ਤੇ ਵਰਕਸ਼ਾਪ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ਰਿਜ਼ਿਊਮ,ਸੀ.ਵੀ.ਅਤੇ ਇੰਟਰਵਿਊ ਤਿਆਰੀ ‘ਤੇ ਵਰਕਸ਼ਾਪ ਦਾ ਆਯੋਜਨ

ਗੜ੍ਹਦੀਵਾਲਾ 28 ਜਨਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪਲੇਸਮੈਂਟ ਸੈੱਲ ਵੱਲੋਂ “ਰਿਜ਼ਿਊਮ ਲਿਖਣ, ਸੀ.ਵੀ. ਤਿਆਰ ਕਰਨ ਅਤੇ ਇੰਟਰਵਿਊ ਦੀ ਤਿਆਰੀ” ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ 33 ਵਿਦਿਆਰਥੀਆਂ ਨੇ ਭਾਗ ਲਿਆ।
ਵਰਕਸ਼ਾਪ ਦੀ ਸਰੋਤ ਵਿਅਕਤੀ ਮੈਡਮ ਨਰਿੰਦਰ ਕੌਰ, (ਅਸਿਸਟੈਂਟ ਪ੍ਰੋਫ਼ੈਸਰ, ਅੰਗਰੇਜ਼ੀ ਵਿਭਾਗ) ਨੇ ਵਿਦਿਆਰਥੀਆਂ ਨੂੰ ਨੌਕਰੀ ਲਈ ਪ੍ਰਭਾਵਸ਼ਾਲੀ ਰਿਜ਼ਿਊਮ ਅਤੇ ਸੀ.ਵੀ. ਬਣਾਉਣ ਦੇ ਤਰੀਕਿਆਂ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਇੰਟਰਵਿਊ ਦੌਰਾਨ ਪੁੱਛੇ ਜਾਣ ਵਾਲੇ ਆਮ ਪ੍ਰਸ਼ਨਾਂ ਅਤੇ ਉਨ੍ਹਾਂ ਦੇ ਉੱਤਰ ਦੇਣ ਦੇ ਵਿਧੀਬੱਧ ਢੰਗ ਬਾਰੇ ਵੀ ਵਿਸਥਾਰ ਨਾਲ ਸਮਝਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ‘ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਰਕਸ਼ਾਪ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਰਹਿਣਗੇ ਤਾਂ ਜੋ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਮੌਕੇ ਵੱਧ ਸਕਣ। ਵਰਕਸ਼ਾਪ ਦੀ ਸ਼ੁਰੂਆਤ ਅਤੇ ਧੰਨਵਾਦ ਪਲੇਸਮੈਂਟ ਸੈੱਲ ਦੀ ਕੋਆਰਡੀਨੇਟਰ ਡਾ. ਅਰਚਨਾ ਠਾਕੁਰ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਅਤੇ ਸਰੋਤ ਵਿਅਕਤੀ ਦਾ ਧੰਨਵਾਦ ਕੀਤਾ। ਇਸ ਮੌਕੇ ਪਲੇਸਮੈਂਟ ਸੈੱਲ ਦੇ ਸਾਰੇ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।