Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪਾਰੀਕਾ ਸ਼ਰਮਾ ਤੇ ਯਸ਼ਮਿਤਾ ਸ਼ਰਮਾ ਨੇ 1st ਉਪਨ ਪੰਜਾਬ ਸਟੇਟ ਤਾਈਕਵਾਡੋ ਚੈਂਪੀਅਨਸ਼ਿਪ ‘ਚ ਦਿੱਤਾ ਸ਼ਾਨਦਾਰ ਪ੍ਰਦਰਸ਼ਨ

ਪਾਰੀਕਾ ਸ਼ਰਮਾ ਤੇ ਯਸ਼ਮਿਤਾ ਸ਼ਰਮਾ ਨੇ 1st ਉਪਨ ਪੰਜਾਬ ਸਟੇਟ ਤਾਈਕਵਾਡੋ ਚੈਂਪੀਅਨਸ਼ਿਪ ‘ਚ ਦਿੱਤਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ 29 ਜਨਵਰੀ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਸ਼ਮਿਤਾ ਸ਼ਰਮਾ ਨੇ ਫਸਟ ਓਪਨ ਪੰਜਾਬ ਸਟੇਟ ਤਾਈਕਵਾਡੋ ਚੈਂਪੀਅਨਸ਼ਿਪ 2026 ਦੇ ਵਿੱਚ ਬਹੁਤ ਹੀ ਵਧੀਆ ਪ੍ਰਦਰਸ਼ਨ ਦੇ ਕੇ ਆਪਣੇ ਸਕੂਲ ਦਾ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਦਿਖਾਇਆ ਹੈ। ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਦੋਨਾਂ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਹਨਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਤਰੱਕੀ ਕਰਨ ਅਤੇ ਅੱਗੇ ਆਉਣ ਵਾਲੀਆਂ ਸਾਰੀਆਂ ਗਤੀਵਿਧੀਆਂ ਵਿੱਚ ਭਾਗ ਲੈਂਦੇ ਰਹਿਣ।

ਇਹ ਮੁਕਾਬਲਾ ਸਕਾਲਰਸ ਪਬਲਿਕ ਸਕੂਲ ਪਟਿਆਲਾ ਰਾਮਪੁਰਾ ਵਿਖੇ 24-25 ਜਨਵਰੀ2026 ਵਿੱਚ ਕਰਵਾਇਆ ਗਿਆ ਸੀ । ਇਸ ਮੁਕਾਬਲੇ ਵਿੱਚ ਸਕੂਲ ਦੀ ਵਿਦਿਆਰਥਣ ਪਾਰਕਾ ਸ਼ਰਮਾ ਨੇ ਕੈਡਟ ਗਰਲਸ ਅੰਡਰ 37 ਕੇ.ਜੀ ਕੈਟਾਗਰੀ ਵਿੱਚ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ ਹੈ ਤੇ ਸਕੂਲ ਦਾ ਮਾਣ ਵਧਾਇਆ ਹੈ । ਇਸ ਮੁਕਾਬਲੇ ਵਿੱਚ ਇਲਾਕੇ ਦੇ ਕਈ ਪ੍ਰਸਿੱਧ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ, ਜਿਸ ਨਾਲ ਮੁਕਾਬਲਾ ਕਾਫੀ ਰੋਮਾਂਚਕ ਅਤੇ ਸਖ਼ਤ ਰਿਹਾ।

ਇਸ ਦੇ ਨਾਲ ਹੀ ਦੂਸਰੀ ਵਿਦਿਆਰਥਣ ਯਸ਼ਮੀਤਾ ਨੇ ਸਬ ਜੂਨੀਅਰ ਗਰਲਸ 29 ਕੇ.ਜੀ ਕੈਟਾਗਰੀ ਵਿੱਚ ਤਾਂਬੇ ਦਾ ਤਮਗਾ ਹਾਸਲ ਕਰਕੇ ਆਪਣੇ ਸਕੂਲ ਦਾ ਨਾਮ ਰੈਸ਼ਨ ਕਰ ਦਿਖਾਇਆ ਹੈ। ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਤਾਈਕਵਾਂਡੋ ਵਿੱਚ ਆਪਣੀ ਫੁਰਤੀ ਤਕਨੀਕ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਦਿੱਤਾ, ਖਿਡਾਰੀਆਂ ਦੀ ਲਗਾਤਾਰ ਮਿਹਨਤ ਅਤੇ ਕੋਚ ਦੀ ਸਹੀ ਰਹਿਨੁਮਾਈ ਨੇ ਉਨ੍ਹਾਂ ਨੂੰ ਇਸ ਵੱਡੀ ਕਾਮਯਾਸ਼ੀ ਤੱਕ ਪਹੁੰਚਾਇਆ।

ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਤਾਈਕਵਾਂਡੇ ਕੇਚ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਖੇਡਾਂ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਕੋਚ ਵੱਲੋਂ ਦੱਸਿਆ ਗਿਆ ਕਿ ਵਿਦਿਆਰਥੀਆਂ ਨੇ ਕਈ ਮਹੀਨਿਆਂ ਤੱਕ ਨਿਰੰਤਰ ਅਭਿਆਸ ਕੀਤਾ, ਜਿਸਦਾ ਨਤੀਜਾ ਅੱਜ ਇਸ ਸਫ਼ਲਤਾ ਦੇ ਰੂਪ ਵਿੱਚ ਸਾਹਮਣੇ ਆਇਆ ਹੈ। ਇਸ ਉਪਲਬਧੀ ਨਾਲ ਨਾ ਸਿਰਫ਼ ਸਕੂਲ ਸਗੋਂ ਪੂਰੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।

ਮੁਕਾਬਲੇ ਦੇ ਅੰਤ ‘ਤੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮਾਪਿਆਂ ਅਤੇ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਦੀ ਕਾਮਨਾ ਕੀਤੀ ਗਈ।

error: copy content is like crime its probhihated