ਦਸੂਹਾ 30 ਜਨਵਰੀ (ਚੌਧਰੀ)
: ਦਸੂਹਾ ਅਧੀਨ ਪਿੰਡ ਜਲੋਟਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਕਟਰੀ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਗੁਰਪੁਰਬ ਸਬੰਧੀ ਪਿੰਡ ਦੀਆਂ ਸੰਗਤਾਂ ਵੱਲੋਂ ਪਹਿਲਾਂ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ। ਉਨ੍ਹਾਂ ਦੱਸਿਆ ਮਿਤੀ 30 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 1 ਫਰਵਰੀ ਨੂੰ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨੀ ਜਥਿਆਂ ਵੱਲੋਂ ਰਸਭਿੰਨੇ ਕੀਰਤਨ ਦੇ ਨਾਲ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਇਸ ਸਬੰਧੀ ਸੰਗਤਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।








