Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ ਇਨਾਮ ਵੰਡ ਸਮਾਰੋਹ ਆਯੋਜਿਤ

ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ ਇਨਾਮ ਵੰਡ ਸਮਾਰੋਹ ਆਯੋਜਿਤ

ਗੜ੍ਹਦੀਵਾਲਾ 30 ਜਨਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ ਸੈਸ਼ਨ 2025-26 ਦੇ ਅਕਾਦਮਿਕ ਤੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਅਗਵਾਈ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਕੀਤੀ, ਜਦਕਿ ਪ੍ਰਿੰਸੀਪਲ ਡਾ. ਜਸਪਾਲ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ।
ਡਾ. ਜਸਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਕਾਦਮਿਕ ਸਫਲਤਾ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਵਿਦਿਆਰਥੀਆਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ।
ਇਸ ਮੌਕੇ ਅਕਾਦਮਿਕ ਟਾਪਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਨਾਨ-ਮੈਡੀਕਲ ਸਟ੍ਰੀਮ ਵਿੱਚ ਮਿਸ਼ਮੀਤ ਕੌਰ, ਮੈਡੀਕਲ ਵਿੱਚ ਭੂਮਿਕਾ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕਾਮਰਸ ਸਟ੍ਰੀਮ ਵਿੱਚ ਰਾਜਵੀਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਆਰਟਸ ਸਟ੍ਰੀਮ ਵਿੱਚ ਅਕਸ਼ਿਤ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਖੇਡਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਦਿੱਤੇ ਗਏ। ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਸਫਲਤਾ ‘ਤੇ ਖੁਸ਼ੀ ਜਤਾਉਂਦੇ ਹੋਏ ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਦੀ ਪ੍ਰਸ਼ੰਸਾ ਕੀਤੀ। ਸਮਾਰੋਹ ਦੇ ਅੰਤ ਵਿੱਚ ਸਾਰੇ ਇਨਾਮ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਗਈ।ਇਸ ਸਮਾਰੋਹ ਵਿੱਚ ਸਕੂਲ ਸਟਾਫ, ਵਿਦਿਆਰਥੀ ਅਤੇ ਮਾਪੇ ਵੱਡੀ ਗਿਣਤੀ ਵਿੱਚ ਮੌਜੂਦ ਰਹੇ।