Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੰਜਾਬ ਪੁਲਿਸ ਦਾ ਸਖ਼ਤ ਸੁਨੇਹਾ: ਦੇਸ਼–ਵਿਦੇਸ਼ ‘ਚ ਬੈਠੇ ਗੈਂਗਸਟਰ ਵੀ ਨਹੀਂ ਬਖ਼ਸ਼ੇ ਜਾਣਗੇ : DGP ਗੌਰਵ ਯਾਦਵ

ਪੰਜਾਬ ਪੁਲਿਸ ਦਾ ਸਖ਼ਤ ਸੁਨੇਹਾ: ਦੇਸ਼–ਵਿਦੇਸ਼ ‘ਚ ਬੈਠੇ ਗੈਂਗਸਟਰ ਵੀ ਨਹੀਂ ਬਖ਼ਸ਼ੇ ਜਾਣਗੇ : DGP ਗੌਰਵ ਯਾਦਵ

ਬਟਾਲਾ, 30 ਜਨਵਰੀ: (ਅਵਿਨਾਸ਼ ਸ਼ਰਮਾ)

: ਪੰਜਾਬ ਵਿੱਚ ਆਰਗਨਾਈਜ਼ਡ ਕ੍ਰਾਈਮ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਦੀ ਸਮੀਖਿਆ ਲਈ ਡੀਜੀਪੀ ਪੰਜਾਬ ਗੋਰਵ ਯਾਦਵ ਦੀ ਅਗਵਾਈ ਹੇਠ ਡੀਏਵੀ ਕਾਲਜ ਬਟਾਲਾ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਟਾਲਾ ਐੱਸ ਐਸ ਪੀ ਡਾ ਮਹਿਤਾਬ ਸਿੰਘ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਐਸਐਸਪੀ, ਸੀਪੀ ਅੰਮ੍ਰਿਤਸਰ, ਡੀਆਈਜੀ ਬਾਰਡਰ ਅਤੇ ਫਿਰੋਜ਼ਪੁਰ ਰੇਂਜ ਸਮੇਤ ਕਈ ਉੱਚ ਅਧਿਕਾਰੀ ਸ਼ਾਮਿਲ ਹੋਏ।

ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 20 ਜਨਵਰੀ ਤੋਂ ਸ਼ੁਰੂ ਕੀਤੇ ਗਏ ਗੈਂਗਸਟਰ ਵਿਰੋਧੀ ਅਭਿਆਨ ਦੇ ਪਹਿਲੇ ਦਸ ਦਿਨਾਂ ਵਿੱਚ ਪੰਜਾਬ ਭਰ ‘ਚ 12,275 ਤੋਂ ਵੱਧ ਰੇਡਾਂ ਕੀਤੀਆਂ ਗਈਆਂ। ਇਸ ਦੌਰਾਨ 8,700 ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅਪ ਕੀਤਾ ਗਿਆ, ਜਿਨ੍ਹਾਂ ‘ਚੋਂ 3,721 ਗ੍ਰਿਫ਼ਤਾਰੀਆਂ ਸਬਸਟੈਂਟਿਵ ਕੇਸਾਂ ਵਿੱਚ ਕੀਤੀਆਂ ਗਈਆਂ, ਜਦਕਿ 1,796 ਵਿਅਕਤੀਆਂ ਨੂੰ ਪ੍ਰਿਵੈਂਟਿਵ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ। ਜਾਂਚ ਉਪਰਾਂਤ 3,154 ਲੋਕਾਂ ਨੂੰ ਰਿਹਾਅ ਕੀਤਾ ਗਿਆ।

ਪੁਲਿਸ ਵੱਲੋਂ ਹੁਣ ਤੱਕ 248 ਘੋਸ਼ਿਤ ਅਪਰਾਧੀਆਂ ਦੀ ਗ੍ਰਿਫ਼ਤਾਰੀ, 104 ਹਥਿਆਰ ਜ਼ਬਤ ਅਤੇ 95 ਵਾਹਨ ਸੀਜ਼ ਕੀਤੇ ਜਾ ਚੁੱਕੇ ਹਨ। ਇਸਦੇ ਨਾਲ ਹੀ ਡਰੱਗ ਮਾਫੀਆ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪਿਛਲੇ ਦੋ ਦਿਨਾਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਰੀਬ 100 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ।

ਡੀਜੀਪੀ ਗੋਰਵ ਯਾਦਵ ਨੇ ਦੱਸਿਆ ਕਿ ਇਹ ਪੂਰਾ ਅਭਿਆਨ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਤਿਆਰ ਕੀਤੀ ਗਈ ਸੂਚੱਜੀ ਰਣਨੀਤੀ ਅਨੁਸਾਰ ਚਲਾਇਆ ਜਾ ਰਿਹਾ ਹੈ। ਗੈਂਗਸਟਰਾਂ ਦੇ ਪੂਰੇ ਸਿਸਟਮ — ਫੰਡਿੰਗ, ਲੋਜਿਸਟਿਕਸ, ਸੇਫ ਹਾਊਸ, ਸਪਲਾਈ ਚੇਨ ਅਤੇ ਕਮਿਊਨੀਕੇਸ਼ਨ ਨੈੱਟਵਰਕ — ਨੂੰ ਮੈਪ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਇਹ ਅਭਿਆਨ ਪੂਰੀ ਤਰ੍ਹਾਂ ਕਾਨੂੰਨੀ ਅਤੇ ਪਾਰਦਰਸ਼ੀ ਹੈ ਅਤੇ ਸਿਰਫ਼ ਅਪਰਾਧ ਵਿੱਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਹੀ ਕਾਰਵਾਈ ਹੋ ਰਹੀ ਹੈ। ਲੋਕਾਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਅਤੇ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਗਈ।

ਗੈਂਗਸਟਰਾਂ ਨੂੰ ਖੁੱਲ੍ਹੀ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਦੇਸ਼ ਜਾਂ ਵਿਦੇਸ਼ ਦੇ ਕਿਸੇ ਵੀ ਕੋਨੇ ਵਿੱਚ ਬੈਠ ਕੇ ਅਪਰਾਧ ਕਰਨ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਲਈ ਓਵਰਸੀਜ਼ ਫਿਊਜੀਟਿਵ ਟਰੈਕਿੰਗ ਅਤੇ ਐਕਸਟਰਡੀਸ਼ਨ ਸੈੱਲ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦੇ ਪਹਿਲੇ ਪੜਾਅ ਵਿੱਚ 60 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ।

ਅੰਤ ਵਿੱਚ ਯੁਵਾਵਾਂ ਨੂੰ ਗੈਂਗਸਟਰਾਂ ਦੇ ਝੂਠੇ ਲਾਲਚ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਅਪਰਾਧ ਦੀ ਦੁਨੀਆ ਦਾ ਅੰਜਾਮ ਸਿਰਫ਼ ਤਬਾਹੀ ਹੈ। ਜਨਤਾ ਦੀ ਸਹਾਇਤਾ ਲਈ ਐਂਟੀ ਗੈਂਗਸਟਰ ਹੈਲਪਲਾਈਨ 93946-93946 ਵੀ ਸ਼ੁਰੂ ਕੀਤੀ ਗਈ ਹੈ, ਜਿੱਥੇ ਦਿੱਤੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।