Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ,ਵਿਖੇ ਕੇਂਦਰੀ ਬਜਟ 2026 ਦੇ ਵੀਡੀਓ ਪ੍ਰਸਾਰਣ ਦਾ ਆਯੋਜਨ

ਖ਼ਾਲਸਾ ਕਾਲਜ,ਵਿਖੇ ਕੇਂਦਰੀ ਬਜਟ 2026 ਦੇ ਵੀਡੀਓ ਪ੍ਰਸਾਰਣ ਦਾ ਆਯੋਜਨ

ਗੜ੍ਹਦੀਵਾਲਾ 4 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਰਥ-ਸ਼ਾਸਤਰ ਵਿਭਾਗ ਵੱਲੋਂ 02 ਫ਼ਰਵਰੀ, 2026 ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 2026 ਦੇ ਵੀਡੀਓ ਪ੍ਰਸਾਰਣ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਰਥ-ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਜਟ ਭਾਸ਼ਣ ਦੇ ਵੀਡੀਓ ਪ੍ਰਸਾਰਣ ਨੂੰ ਧਿਆਨ ਨਾਲ ਦੇਖਿਆ। ਵੀਡੀਓ ਪ੍ਰਸਾਰਣ ਉਪਰੰਤ ਬਜਟ ਦੇ ਵੱਖ-ਵੱਖ ਆਰਥਿਕ, ਸਮਾਜਿਕ ਅਤੇ ਵਿੱਤੀ ਪੱਖਾਂ ‘ਤੇ ਵਿਸਤ੍ਰਿਤ ਵਿਚਾਰ-ਚਰਚਾ ਕੀਤੀ ਗਈ। ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲੈਂਦਿਆਂ ਆਪਣੇ ਸਵਾਲ ਅਤੇ ਵਿਚਾਰ ਸਾਂਝੇ ਕੀਤੇ, ਜਿਸ ਨਾਲ ਉਨ੍ਹਾਂ ਦੀ ਕਰੰਟ ਅਫ਼ੇਅਰਜ਼ ਅਤੇ ਆਰਥਿਕ ਨੀਤੀਆਂ ਬਾਰੇ ਸਮਝ ਵਧੀ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅਰਥ-ਸ਼ਾਸਤਰ ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਾਰਜਕ੍ਰਮ ਵਿਦਿਆਰਥੀਆਂ ਨੂੰ ਮੌਜੂਦਾ ਮੁੱਦਿਆਂ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿੱਚ ਵਿੱਤੀ ਜਾਗਰੂਕਤਾ ਪੈਦਾ ਕਰਦੇ ਹਨ, ਜੋ ਉਨ੍ਹਾਂ ਨੂੰ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਸਹਾਇਕ ਸਾਬਤ ਹੁੰਦੇ ਹਨ।