Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਪਿੰਡ ਡੱਫਰ ਵਿਖੇ 30ਵਾਂ ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ 22 ਅਤੇ 23 ਫਰਵਰੀ ਨੂੰ

ਪਿੰਡ ਡੱਫਰ ਵਿਖੇ 30ਵਾਂ ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ 22 ਅਤੇ 23 ਫਰਵਰੀ ਨੂੰ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ) 

: ਗੜ੍ਹਦੀਵਾਲਾ ਦੇ ਪਿੰਡ ਡੱਫਰ ਵਿਖੇ 30ਵਾਂ ਗੋਲਡ ਕਬੱਡੀ ਕੱਪ 22 ਅਤੇ 23 ਫਰਵਰੀ ਨੂੰ ਕਰਵਾਇਆ ਜਾਵੇਗਾ।ਪ੍ਰਿੰਸੀਪਲ ਹੇਮਰਾਜ ਸਪੋਰਟਸ ਐਂਡ ਵੈਲਫੇਅਰ ਕਲੱਬ ਡੱਫਰ ਵੱਲੋਂ ਪ੍ਰਧਾਨ ਮੈਨੇਜਰ ਫਕੀਰ ਸਿੰਘ ਸਹੋਤਾ ਦੀ ਅਗਵਾਈ ਵਿੱਚ 30ਵੇਂ ਗੋਲਡ ਕਬੱਡੀ ਕੱਪ ਦੀਆਂ ਤਰੀਕਾਂ ਐਲਾਨ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਲੱਬ ਦੇ ਪ੍ਰਧਾਨ ਮੈਨੇਜਰ ਫਕੀਰ ਸਿੰਘ ਸਹੋਤਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਡੇ ਪੱਧਰ ਤੇ ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ।

ਇਸ ਵਾਰ 30ਵੇਂ ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ ਦੇ ਪਹਿਲੇ ਦਿਨ 22 ਫਰਵਰੀ ਨੂੰ 35 ਕਿਲੋ, 45 विले, 55 विप्ले भडे 65 ਕਿਲੋ ਵਰਗ ਦੇ ਜਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਿਤ ਟੀਮਾਂ ਦੇ ਖਿਡਾਰੀ ਭਾਗ ਲੈਣਗੇ। ਦੂਜੇ ਦਿਨ 23 ਫਰਵਰੀ ਨੂੰ 4 ਅੰਤਰਰਾਸ਼ਟਰੀ ਕਬੱਡੀ ਕਲੱਬਾਂ ਵਿੱਚ ਦੁਨੀਆਂ ਦੇ ਸੁਪਰ ਸਟਾਰ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ। ਜਿਸ ਦਾ ਪਹਿਲਾ ਇਨਾਮ 3 ਲੱਖ ਰੁਪਏ ਅਤੇ ਦੂਜਾ ਇਨਾਮ ਢਾਈ ਲੱਖ ਰੁਪਏ ਦਿੱਤਾ ਜਾਵੇਗਾ।ਵੈਸਟ ਰੇਡਰ ਅਤੇ ਵੈਸਟ ਜਾਫੀ ਨੂੰ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੈਮੀ ਫਾਈਨਲ ਹਾਰਨ ਵਾਲੀਆਂ ਟੀਮਾਂ ਨੂੰ ਵੀ 2-2 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ 30ਵੇਂ ਗੋਲਡ ਕਬੱਡੀ ਕੱਪ ਨੂੰ ਸਫਲ ਬਣਾਉਣ ਵਿੱਚ ਐਨਆਰਆਈ ਵੀਰਾਂ ਦਾ ਵਿਸ਼ੇਸ਼ ਯੋਗਦਾਨ ਹੋਵੇਗਾ। ਇਸ ਮੌਕੇ ਕਲੱਬ ਦੇ ਵਾਈਸ ਪ੍ਰਧਾਨ ਸਰਬਜੀਤ ਸਿੰਘ ਸਾਬੀ ਯੂਐਸਏ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਜਨਰਲ ਸੈਕਟਰੀ ਡਾਕਟਰ ਸਵਿੰਦਰ ਸਿੰਘ ਲਾਖਾ, ਕੈਸ਼ੀਅਰ ਮਾਸਟਰ ਅਮੀਰ ਸਿੰਘ, ਮਨੋਵਿਗਿਆਨੀ ਹਰਜੋਤ ਸਿੰਘ ਸਹੋਤਾ ਪ੍ਰਧਾਨ ਐਸਓਡੀ ਦਸੂਹਾ, ਇੰਦਰਪਾਲ ਸਿੰਘ, ਸੁਖਪਾਲ ਸਿੰਘ ਕਨੇਡਾ, ਕੁਲਵੰਤ ਸਿੰਘ, ਨਛੱਤਰ ਸਿੰਘ, ਕਰਮਜੀਤ ਸਿੰਘ ਰਾਜੂ, ਦਲਜੀਤ ਸਿੰਘ, ਪਰਮਜੀਤ ਸਿੰਘ ਪੱਪੂ, ਕਰਤਾਰ ਸਿੰਘ ਕਾਰੀ, ਮਾਸਟਰ ਲਖਵਿੰਦਰ ਸਿੰਘ, ਦਿਲਬਾਗ ਸਿੰਘ, ਸੁਰਜੀਤ ਸਿੰਘ, ਕਸ਼ਮੀਰ ਸਿੰਘ ਅਟਵਾਲ, ਬਲਵੀਰ ਸਿੰਘ ਸਹੋਤਾ ਆਦਿ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਇਸ 30ਵੇਂ ਗੋਲਡ ਕਬੱਡੀ ਕੱਪ ਨੂੰ ਸਫ਼ਲ ਬਣਾਉਣ ਵਿੱਚ ਐਨ ਆਰ ਆਈ ਵੀਰਾਂ ਦੀ ਵਿਸ਼ੇਸ਼ ਸਹਿਯੋਗ ਹੋਵੇਗਾ।