Prime Punjab Times

Latest news
ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ...
ADVERTISEMENT
You are currently viewing ਪੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ

ਪੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ

ਗੜ੍ਹਦੀਵਾਲਾ 7 ਫਰਵਰੀ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ.ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸ਼ਟ  ਦੀ ਅਗਵਾਈ ਹੇਠ ਪੀ.ਐਚ. ਸੀ ਭੂੰਗਾ ਵਿਖੇ ਵਿਸ਼ਵ ਕੈਸਰ ਜਾਗਰੂਕਤਾ ਦਿਵਸ ਮਨਾਇਆ ਗਿਆ।

ਇਸ ਮੌਕੇ ਡਾ.ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੀਆ ਕਿਹਾ ਕਿ ਕੈਂਸਰ ਦੀ ਬਿਮਾਰੀ ਇਕ ਭਿਆਨਕ ਬਿਮਾਰੀ ਹੇੈ ਜਿਸ ਦਾ ਨਾਮ ਸੁਣਦਿਆਂ ਹੀ ਹਰ ਵਿਆਕਤੀ ਡਰ ਜਾਂਦਾ ਹੈੇੇ।ਕੈਂਸਰ ਦੀ ਬਿਮਾਰੀ ਦੀ ਪਛਾਣ ਸਬੰਧੀ ਸਾਨੂੰ ਜਾਗਰੂਕ ਹੋੌਣ ਦੀ ਲੋੋੜ ਹੈੇ। ਕੈਂਸਰ ਦੇ ਮੁੱਖ ਕਾਰਨ ਤੰਬਾਕੂ ਸੇਵਨ, ਸਿਗਰਟਨੋਸ਼ੀ, ਅਸ਼ੁਧ ਵਾਤਾਵਰਨ ਆਦਿ ਕਾਰਨ ਹੁੰਦੇ ਹਨ। ਕੈਂਸਰ ਦੀ ਬਿਮਾਰੀ ਦੇ ਮੁੱਖ ਲੱਛਣ ਹਨ ਭਾਰ ਘਟਣਾ, ਬੁਖ਼ਾਰ, ਥਕਾਵਟ ਚਮੜੀ ਵਿੱਚ ਬਦਲਾਅ, ਅੰਤੜੀਆਂ ਜਾਂ ਬਲੈਡਰ ਫੰਕਸ਼ਨ ਵਿੱਚ ਬਦਲਾਅ ,ਜ਼ਖ਼ਮ ਜੋ ਠੀਕ ਨਹੀਂ ਹੁੰਦੇ, ਖ਼ੂਨ ਵਗਣਾ, ਸਰੀਰ ‘ਚ ਕਿਤੇ ਵੀ ਕਠੋਰਤਾ ਜਾਂ ਗੱਠ ਦਾ ਬਣਨਾ, ਨਿਗਲਣ ਵਿੱਚ ਮੁਸ਼ਕਲ, ਲਗਾਤਾਰ ਖੰਘਣਾ ਜਾਂ ਗਲਾ ਬੈਠਣਾ, ਪਿਸ਼ਾਬ ਵਿਚ ਖੂਨ ਆਉਣਾ, ਛਾਤੀ ਵਿੱਚ ਗੰਡ ਦਾ ਹੋਣਾ, ਭੁੱਖ ਘਟ ਲਗਣਾ ਆਦਿ ਹਨ।ਜੇਕਰ ਕਿਸੇ ਵਿਆਕਤੀ ਵਿੱਚ ਇਹ ਲੱਛਣ ਪਾਏ ਜਾਣ ਤਾਂ ਤੁਰੰਤ ਡਾਕਟਰੀ ਜ਼ਾਂਚ ਅਤੇ ਟੈਸਟ ਕਰਵਾਉਣੇ ਚਾਹਿਦੇ ਹਨ।ਇਸ ਮੌਕੇ ਉਨ੍ਹਾ ਨੇ ਵੱਖ ਵੱਖ ਤਰ੍ਹਾ ਦੇ ਕੈਸਰ ਜਿਵੇ ਕਿ ਬੱਚੇਦਾਨੀ ਦੇ ਮੂੰਹ ਦਾ ਕੈਸਰ,ਛਾਤੀ ਦੇ ਕੈਸਰ ਅਤੇ ਮੂੰਹ ਦੇ ਕੈਸਰ ਬਾਰੇ ਜਾਣਕਾਰੀ ਦਿੰਦੀਆ ਕਿਹਾ ਕਿ ਕੈਂਸਰ ਦੀ ਭਿਆਨਕ ਬਿਮਾਰੀ ਬਾਰੇ ਜੇਕਰ ਪਹਿਲੇ ਸਟੇਜ ਤੇ ਹੀ ਇਸ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਪੁੂਰੀ ਤਰ੍ਹਾਂ ਸੰਭਵ ਹੈ। ਕੈਸਰ ਮਾਹਿਰ ਮੈਡੀਕਲ ਅਫਸਰਾਂ ਦੁਆਰਾ ਆਮ ਲੋਕਾ ਦੀ ਮੁਫਤ ਜਾਚ ਕੀਤੀ ਜਾਂਦੀ ਹੈ ।ਕੈਸਰ ਜਾਚ ਪੜਤਾਲ ਕਰਨ ਉਪਰੰਤ ਮਰੀਜਾ ਨੂੰ ੳੱੁਚ ਪੱਧਰੀ ਹਸਪਤਾਲਾ ਵਿਖੇ ਰੈਫਰ ਕੀਤਾ ਜਾਂਦਾ ਹੈ।

ਜਸਤਿੰਦਰ ਸਿੰਘ ਬੀ.ਈ.ਈ ਨੇ ਕਿਹਾ ਕਿ ਸਰਕਾਰ ਦੁਆਰਾ ਪ੍ਰਧਾਨ ਮੰਤਰੀ ਕੈਂਸਰ ਰਾਹਤ ਕੋੋਸ਼ ਦੁਆਰਾ ਮਰੀਜ ਦਾ 1.50 ਲੱਖ ਤੱਕ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾ ਲੋਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਨੂੰ ਜੱੜ੍ਹੋ ਖਤਮ ਕਰਨ ਲਈ ਇਕਜੁੱਟ ਹੋੋਣਾ ਚਾਹਿਦਾ ਹੈ ਅਤੇ ਲੋੋਕਾਂ ਨੂੰ ਕੈਂਸਰ ਪ਼੍ਰਤੀ ਜਾਗਰੂਕ ਕਰਨਾ ਚਾਹਿਦਾ ਹੈ ਤਾਕਿ ਸਿੰਹਤਮੰਦ ਜੀਵਨ ਬਣਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਸਕੇ ।ਇਸ ਮੌੌਕੇ ਐਲ.ਐਚ.ਵੀ.ਪਰਦੀਪ ਕੌਰ ਅਤੇ ਭੂਪਿੰਦਰ ਕੌਰ, ਮ.ਪ.ਹ.ਵ.ਨਿਸ਼ਾ,ਜਸਵਿੰਦਰ ਕੌਰ,ਸੁਰਜੀਤ ਕੌਰ, ਪੂਨਮ, ਅਨੂਪਮਾ, ਰੋਜੀ, ਅਤੇ ਆਸ਼ਾ ਫੈਸੀਲੀਟੇਟਰ ਅਤੇ ਸਮੂਹ ਆਸ਼ਾ ਵਰਕਰ ਹਾਜਰ ਸਨ ।

error: copy content is like crime its probhihated