Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਡੇਰਾ ਬਾਬਾ ਨਾਨਕ ਗੋਲੀਕਾਂਡ : ਪੁਲਿਸ ਮੁਕਾਬਲੇ ਦੌਰਾਨ ਮੁੱਖ ਮੁਲਜ਼ਮ ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ ਗੋਲੀਕਾਂਡ : ਪੁਲਿਸ ਮੁਕਾਬਲੇ ਦੌਰਾਨ ਮੁੱਖ ਮੁਲਜ਼ਮ ਗੰਭੀਰ ਜ਼ਖ਼ਮੀ

ਬਟਾਲਾ (ਅਵਿਨਾਸ਼ ਸ਼ਰਮਾ) 

: ਡੇਰਾ ਬਾਬਾ ਨਾਨਕ ਵਿੱਚ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੱਜ ਦੇਰ ਸ਼ਾਮ ਖੰਨਾ ਚਾਮਰਾ ਪਿੰਡ ਵਿੱਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮੁੱਖ ਮੁਲਜ਼ਮ ਨਿਸ਼ਾਨ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਯਲ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੁੰਡਾਗਰਦੀ ਖ਼ਤਮ ਕਰਨ ਲਈ ਓਪਰੇਸ਼ਨ ਪ੍ਰਹਾਰ-2 ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਅਪਰਾਧੀਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ 28 ਜਨਵਰੀ ਨੂੰ ਕੁਝ ਅਣਪਛਾਤੇ ਨੌਜਵਾਨਾਂ ਨੇ ਡੇਰਾ ਬਾਬਾ ਨਾਨਕ ਵਿੱਚ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਗਈ।

ਡੀਆਈਜੀ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ, ਐੱਸਪੀ (ਡੀ) ਸੰਦੀਪ ਵਾਡੇਹਰਾ, ਸੀਆਈਏ ਸਟਾਫ ਬਟਾਲਾ ਦੇ ਇੰਚਾਰਜ ਸੁਖਰਾਜ ਸਿੰਘ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ। ਇਨ੍ਹਾਂ ਦੀ ਪਛਾਣ ਪ੍ਰਦੀਪ ਸੋਨੀ ਅਤੇ ਦਿਲਪ੍ਰੀਤ ਸੋਨੀ (ਥਾਣਾ ਕੋਟਲੀ ਸੂਰਤ ਮੱਲੀ) ਅਤੇ ਨਿਸ਼ਾਨ ਸਿੰਘ ਤੇ ਸੌਰਭ (ਪਿੰਡ ਕੋਟਲੀ ਅੰਬ, ਥਾਣਾ ਅਜਨਾਲਾ) ਵਜੋਂ ਹੋਈ ਹੈ।

ਉਨ੍ਹਾਂ ਅਨੁਸਾਰ ਪੁੱਛਗਿੱਛ ਦੌਰਾਨ ਨਿਸ਼ਾਨ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਨੇ ਖੰਨਾ ਚਾਮਰਾ ਪਿੰਡ ਵਿੱਚ ਇੱਕ ਪਿਸਤੌਲ ਲੁਕਾ ਕੇ ਰੱਖੀ ਹੋਈ ਹੈ। ਅੱਜ ਸ਼ਾਮ ਜਦੋਂ ਪੁਲਿਸ ਟੀਮ ਉਸਨੂੰ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਗਈ, ਤਾਂ ਉਸ ਨੇ ਲੁਕਾਈ ਹੋਈ ਪਿਸਤੌਲ ਨਾਲ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਨਿਸ਼ਾਨ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਰਣਦੀਪ ਸਿੰਘ ਬੇਦੀ ਤੋਂ ਫਿਰੌਤੀ ਮੰਗੀ ਗਈ ਸੀ ਅਤੇ ਫਿਰੌਤੀ ਨਾ ਮਿਲਣ ’ਤੇ ਉਸ ਦੀ ਹੱਤਿਆ ਕਰਵਾ ਦਿੱਤੀ ਗਈ। ਡੀਆਈਜੀ ਨੇ ਕਿਹਾ ਕਿ ਵਿਦੇਸ਼ੀ ਗੈਂਗਸਟਰ ਪੰਜਾਬ ਦੇ ਨੌਜਵਾਨਾਂ ਨੂੰ ਭਰਮ ਵਿੱਚ ਪਾ ਕੇ ਆਪਣੇ ਗ਼ਲਤ ਮਕਸਦਾਂ ਲਈ ਵਰਤ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅਜਿਹੇ ਅਸਾਮਾਜਿਕ ਤੱਤਾਂ ਤੋਂ ਸਾਵਧਾਨ ਰਹਿਣ।

ਇਸ ਮੌਕੇ ’ਤੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ, ਐੱਸਪੀ (ਡੀ) ਸੰਦੀਪ ਵਾਡੇਹਰਾ, ਸੀਆਈਏ ਸਟਾਫ ਇੰਚਾਰਜ ਸੁਖਰਾਜ ਸਿੰਘ ਅਤੇ ਐੱਸਐੱਚਓ ਡੇਰਾ ਬਾਬਾ ਨਾਨਕ ਅਸ਼ੋਕ ਕੁਮਾਰ ਵੀ ਹਾਜ਼ਰ ਸਨ।