Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਆਪ੍ਰੇਸ਼ਨ ਪ੍ਰਹਾਰ 2.0′  ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

ਆਪ੍ਰੇਸ਼ਨ ਪ੍ਰਹਾਰ 2.0′ ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

ਹੁਸ਼ਿਆਰਪੁਰ, 11 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 
ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਕੁਮਾਰ ਵਰਮਾ ਨੇ ਪੱਤਰਕਾਰਾਂ ਨੂੰ ਆਪ੍ਰੇਸ਼ਨ ਬਾਰੇ ਦਿੱਤੀ ਜਾਣਕਾਰੀ: ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਕੁਮਾਰ ਵਰਮਾ ਨੇ ਅੱਜ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਆਪ੍ਰੇਸ਼ਨ ਪ੍ਰਹਾਰ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 9 ਫਰਵਰੀ ਤੋਂ 12 ਫਰਵਰੀ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 20 ਤੋਂ 22 ਜਨਵਰੀ ਤੱਕ ਚਲਾਏ ਗਏ ਅਪਰੇਸ਼ਨ ਪ੍ਰਹਾਰ 1.0 ਦੌਰਾਨ ਸ਼ਾਨਦਾਰ ਸਫਲਤਾ ਮਿਲੀ ਸੀ, ਜਿਸਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ। ਇਸੇ ਲੜੀ ਵਿੱਚ ਆਪ੍ਰੇਸ਼ਨ ਪ੍ਰਹਾਰ 2.0 ਹੁਣ ਵਧੇਰੇ ਮਜ਼ਬੂਤ ਯੋਜਨਾਬੰਦੀ ਅਤੇ ਰਣਨੀਤੀ ਨਾਲ ਚਲਾਇਆ ਜਾ ਰਿਹਾ ਹੈ।
ਏਡੀਜੀਪੀ ਵਰਮਾ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਸਰਗਰਮ ਗੈਂਗਸਟਰਾਂ, ਭਗੌੜਿਆਂ, ਕਤਲ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ  ਲਈ 450 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ 60 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਥਾਣਿਆਂ ਅਤੇ ਸਬ-ਡਵੀਜ਼ਨਾਂ ਅਧੀਨ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਬੱਸ ਅੱਡਿਆਂ, ਹੋਟਲਾਂ, ਢਾਬਿਆਂ ਅਤੇ ਹੋਰ ਜਨਤਕ ਥਾਵਾਂ ‘ਤੇ ਵੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਸ਼ੱਕੀ ਗਤੀਵਿਧੀਆਂ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਸਕੇ। ਹੁਣ ਤੱਕ ਜ਼ਿਲ੍ਹਾ ਪੁਲਿਸ ਨੇ 300 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਦੋਂ ਕਿ 125 ਸ਼ੱਕੀ ਅਪਰਾਧੀਆਂ ਨੂੰ ਰਾਉਂਡਅਪ ਕੀਤਾ ਗਿਆ ਹੈ।
ਅਪਰੇਸ਼ਨ ਦੌਰਾਨ 3 ਘੋਸ਼ਿਤ ਅਪਰਾਧੀਆਂ ਸਮੇਤ ਕੁੱਲ 63 ਅਪਰਾਧੀਆਂ ਨੂੰ ਗਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ 01 ਪਿਸਤੌਲ (30 ਬੋਰ), 01 ਦੇਸੀ ਪਿਸਤੌਲ, 14 ਜ਼ਿੰਦਾ ਕਾਰਤੂਸ, 09 ਮੋਟਰਸਾਈਕਲ ਅਤੇ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਏਡੀਜੀਪੀ ਸ਼ਿਵ ਕੁਮਾਰ ਵਰਮਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਪ੍ਰੇਸ਼ਨ ਪ੍ਰਹਾਰ 2.0 ਤਹਿਤ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੀ ਸਫਲਤਾ ਪ੍ਰਾਪਤ ਹੋਵੇਗੀ ਅਤੇ ਜ਼ਿਲ੍ਹੇ ਵਿੱਚ ਅਪਰਾਧ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਤਾਂ ਜੋ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਇਆ ਜਾ ਸਕੇ।