Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਸਾਈਬਰ ਜਾਗਰੂਕਤਾ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਸਾਈਬਰ ਜਾਗਰੂਕਤਾ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 11 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਦੇ ‘ਬਾਈਟ ਬਸਟਰ ਕਲੱਬ’ ਵੱਲੋਂ ਆਈ.ਕਿਊ.ਏ.ਸੀ ਤੇ ਆਈ.ਆਈ. ਸੀ ਦੇ ਸਹਿਯੋਗ ਨਾਲ ‘ਸਾਈਬਰ ਜਾਗਰੂਕਤਾ ਦਿਵਸ’ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਾਈਬਰ ਜਾਗਰੂਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪ੍ਰਾਚੀ (ਬੀ.ਸੀ.ਏ., ਸਮੈਸਟਰ-ਚੌਥਾ) ਨੇ ਸਾਈਬਰ ਸੁਰੱਖਿਆ ਬਾਰੇ ਵਿਦਿਆਰਥੀਆਂ ਨੂੰ ਵੱਖ-ਵੱਖ ਦ੍ਰਿਸ਼ਾਂ ਰਾਹੀਂ ਸਾਈਬਰ ਅਪਰਾਧਾਂ ਤੋਂ ਸੁਚੇਤ ਰਹਿਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ‘ਬਾਈਟ ਬਸਟਰ ਕਲੱਬ’ ਦੇ ਮੈਂਬਰਾਂ ਵੱਲੋਂ ਕਿਊਜ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ‌, ਮੈਡਮ ਪਵਿੱਤਰਜੀਤ ਕੌਰ, ਮੈਡਮ ਜੋਤੀ ਮੈਡਮ ਮਨਦੀਪ ਕੌਰ,ਮੈਡਮ ਜਸਲੀਨ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।