Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਆਰ.ਟੀ.ਓ. ਨੇ ਰਾਤ ਨੂੰ ਚਲਾਈ ਵਿਸ਼ੇਸ਼ ਜਾਂਚ ਮੁਹਿੰਮ

ਆਰ.ਟੀ.ਓ. ਨੇ ਰਾਤ ਨੂੰ ਚਲਾਈ ਵਿਸ਼ੇਸ਼ ਜਾਂਚ ਮੁਹਿੰਮ

ਹੁਸ਼ਿਆਰਪੁਰ, 12 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਵਿਰੁੱਧ ਕੀਤੀ ਸਖ਼ਤ ਕਾਰਵਾਈ

: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਹੁਕਮਾਂ ਤਹਿਤ ਆਰ.ਟੀ.ਓ. ਅਮਨਦੀਪ ਕੌਰ ਵੱਲੋਂ ਜ਼ਿਲ੍ਹੇ ਵਿਚ ਰਾਤ ਦੇ ਸਮੇਂ ਵਿਸ਼ੇਸ਼ ਜਾਚ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸੜਕਾਂ ‘ਤੇ ਚੱਲ ਰਹੇ ਵਪਾਰਕ ਵਾਹਨਾਂ ਦੀ ਜਾਂਚ ਕਰਕੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵੀ ਇਸ ਸਬੰਧੀ ਨਿਰਦੇਸ਼ ਦਿੱਤੇ ਗਏ ਸਨ।

ਆਰ.ਟੀ.ਓ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਸਾਂਝੀਆਂ ਟੀਮਾਂ ਨੇ ਵੱਖ-ਵੱਖ ਪ੍ਰਮੁੱਖ ਰੂਟਾਂ, ਚੌਕ- ਚੌਰਾਇਆਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਦੌਰਾਨ ਓਵਰਲੋਡਿੰਗ, ਬਿਨ੍ਹਾਂ ਕਾਗਜਾਂ ਤੋਂ, ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ, ਫਿਟਨੈਸ ਸਰਟੀਫਿਕੇਟ ਨਾ ਹੋਣਾ ਅਤੇ ਹੋਰ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਵਪਾਰਕ ਵਾਹਨ ਜ਼ਬਤ ਕੀਤੇ ਗਏ। ਕਾਰਵਾਈ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਹੁਤ ਸਾਰੇ ਵਾਹਨਾਂ ਦੇ ਚਲਾਨ ਕੱਟੇ ਗਏ, ਜਦਕਿ ਗੰਭੀਰ ਉਲੰਘਣਾ ਪਾਏ ਜਾਣ ‘ਤੇ ਕੁਝ ਓਵਰਲੋਡ ਵਾਹਨਾਂ ਨੂੰ ਮੌਕੇ ‘ਤੇ ਹੀ ਜ਼ਬਤ (ਇੰਪਾਊਂਡ) ਕਰ ਲਿਆ ਗਿਆ।

ਅਮਨਦੀਪ ਕੌਰ ਨੇ ਦੱਸਿਆ ਕਿ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਦੇ ਹੋਏ ਭਵਿੱਖ ਵਿਚ ਨਿਯਮਾਂ ਦੀ ਪਾਲਣਾ ਕਰਨ ਦੀ ਸਖ਼ਤ ਹਦਾਇਤ ਵੀ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੀ ਵਿਸ਼ੇਸ਼ ਜਾਂਚ ਮੁਹਿੰਮ  ਅੱਗੇ ਵੀ ਲਗਾਤਾਰ ਜਾਰੀ ਰਹੇਗੀ, ਤਾਂ ਜੋ ਸੜਕ ਦੁਰਘਟਨਾਵਾਂ ‘ਤੇ ਰੋਕ ਲਗਾਈ ਜਾ ਸਕੇ ਅਤੇ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ, ਓਵਰਲੋਡਿੰਗ ਤੋਂ ਬਚਣ ਅਤੇ ਆਵਾਜਾਈ ਨਿਯਮਾਂ ਦੀ ਪੂਰੀ ਪਾਲਣਾ ਕਰਨ, ਜਿਸ ਨਾਲ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਪ੍ਰਣਾਲੀ ਬਣਾਈ ਰੱਖੀ ਜਾ ਸਕਦੀ ਹੈ।