Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਹੁਸ਼ਿਆਰਪੁਰ ‘ਚ ਨੇਚਰ ਫੈਸਟ 13  ਤੋਂ ਸ਼ੁਰੂ, ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ ‘ਚ ਨੇਚਰ ਫੈਸਟ 13  ਤੋਂ ਸ਼ੁਰੂ, ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ 12 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 

–  ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਹੋਵੇਗਾ ਨੇਚਰ ਫੈਸਟ, ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ ਨੂੰ ਕਰੇਗਾ ਪ੍ਰਦਰਸ਼ਿਤ

– ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ 17 ਨੂੰ ਸਿੰਗਰ ਨਾਈਟ ‘ਚ ਦਰਸ਼ਕਾਂ ਦਾ ਕਰਨਗੇ ਮਨੋਰੰਜਨ

– ਕੈਂਪਿੰਗ, ਟ੍ਰੈਕਿੰਗ, ਨਾਈਟ ਲਾਈਵ ਬੈਂਡ, ਸਾਈਕਲੋਥਾ, ਆਫ-ਰੋਡਿੰਗ, ਬੋਟਿੰਗ, ਜੰਗਲ ਸਫਾਰੀ, ਨੇਚਰ ਸੈਰ ਅਤੇ ਸੱਭਿਆਚਾਰਕ ਪ੍ਰੋਗਰਾਮ

: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 17 ਫਰਵਰੀ ਤੱਕ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾ ਰਹੇ ਪੰਜ ਦਿਨਾਂ “ਨੇਚਰ ਫੈਸਟ” ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਫੈਸਟੀਵਲ ਦਾ ਉਦੇਸ਼ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ, ਸੈਰ-ਸਪਾਟਾ ਸਥਾਨਾਂ, ਸੱਭਿਆਚਾਰਕ ਵਿਰਾਸਤ ਅਤੇ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨੇਚਰ ਫੈਸਟ ਜਨਤਾ ਨੂੰ ਜ਼ਿਲ੍ਹੇ ਦੇ ਕੁਦਰਤੀ ਸਰੋਤਾਂ ਤੋਂ ਜਾਣੂ ਕਰਵਾਏਗਾ ਅਤੇ ਸੈਰ-ਸਪਾਟਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਫੈਸਟੀਵਲ ਦੌਰਾਨ ਕਈ ਆਕਰਸ਼ਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਪੰਜਾਬ ਦਾ ਲੋਕ ਸੱਭਿਆਚਾਰ, ਰਵਾਇਤੀ ਨਾਚ, ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰਦਰਸ਼ਨ, ਦਸਤਕਾਰੀ ਪ੍ਰਦਰਸ਼ਨੀਆਂ, ਸਵੈ-ਸਹਾਇਤਾ ਸਮੂਹਾਂ ਵੱਲੋਂ ਬਣਾਏ ਗਏ ਉਤਪਾਦਾਂ ਦੀ ਪ੍ਰਦਰਸ਼ਨੀ, ਭੋਜਨ ਬਾਜ਼ਾਰ, ਕਿਸਾਨ ਬਾਜ਼ਾਰ, ਪਤੰਗ ਉਡਾਉਣ, ਸੰਗੀਤਕ ਸ਼ਾਮਾਂ ਅਤੇ ਹਾਟ ਏਅਰ ਬੈਲੁਨਿੰਗ  ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਫਰਵਰੀ ਨੂੰ ਇੱਕ ਵਿਸ਼ੇਸ਼ ਸਿੰਗਰ ਨਾਈਟ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹਿਤ ਕਰਨਗੇ।

ਉਨ੍ਹਾਂ ਅੱਗੇ ਦੱਸਿਆ ਕਿ ਨੇਚਰ ਫੈਸਟ ਦੇ ਹਿੱਸੇ ਵਜੋਂ ਜ਼ਿਲ੍ਹੇ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ‘ਤੇ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪਿੰਗ, ਟ੍ਰੈਕਿੰਗ, ਨਾਈਟ ਲਾਈਵ ਬੈਂਡ, ਆਫ-ਰੋਡਿੰਗ, ਜੰਗਲ ਸਫਾਰੀ, ਪੰਛੀ ਦੇਖਣ ਅਤੇ ਨੇਚਰ ਸੈਰ ਲਈ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਾਰੀਆਂ ਗਤੀਵਿਧੀਆਂ ਨੂੰ ਯੋਜਨਾਬੱਧ ਢੰਗ ਨਾਲ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਸੁਰੱਖਿਆ, ਸਫਾਈ ਅਤੇ ਟ੍ਰੈਫਿਕ ਪ੍ਰਬੰਧਨ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜਨਤਾ ਨੂੰ ਨੇਚਰ ਫੈਸਟ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਜ਼ਿਲ੍ਹੇ ਦੀ ਕੁਦਰਤੀ ਵਿਰਾਸਤ ਦਾ ਆਨੰਦ ਲੈਣ ਦੀ ਅਪੀਲ ਕੀਤੀ।