Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing KMS ਕਾਲਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 13 ਫਰਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਦੇ ਸਾਰੇ ਵਿਦਿਆਰਥੀਆਂ ਨੂੰ ਮੁਫਤ ਕਾਪੀਆਂ ਵੰਡੀਆਂ ਅਤੇ ਵਿਦਿਆਰਥੀਆਂ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ‘ਤੇ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਇੱਕ ਅਜਿਹੀ ਢਾਲ ਹੈ ਜੋ ਹਰ ਇੱਕ ਵਿਅਕਤੀ ਨੂੰ ਅੱਗੇ ਵਧਣ ਅਤੇ ਸਮਾਜ ਵਿੱਚ ਆਪਣਾ ਯੋਗਦਾਨ ਪੇਸ਼ ਕਰਨ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਅਧਿਐਨ ਵਿੱਚ ਸੁਵਿਧਾਵਾਂ ਮਿਲਣਗੀਆਂ ਅਤੇ ਉਨ੍ਹਾਂ ਦਾ ਭਵਿੱਖ ਬਿਹਤਰ ਹੋ ਸਕਦਾ ਹੈ। ਉਹਨਾਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਦੇ ਸਮੇਂ ਵਿੱਚ ਤਕਨੀਕੀ ਸਿੱਖਿਆ ਦੀ ਬਹੁਤ ਮੰਗ ਤੇ ਮਹੱਤਤਾ ਹੈ ਅਤੇ ਕੇ.ਐਮ.ਐਸ ਕਾਲਜ ਇਲਾਕੇ ਦਾ ਪਹਿਲਾ ਤਕਨੀਕੀ ਕਾਲਜ ਹੈ, ਜਿੱਥੇ ਵਿਦਿਆਰਥੀਆਂ ਲਈ ਵੱਖ ਵੱਖ ਤਕਨੀਕੀ ਕੋਰਸ ਉਪਲਬੱਧ ਹਨ। ਉਹਨਾਂ ਕਿਹਾ ਕਿ ਕੇ.ਐਮ.ਐਸ ਕਾਲਜ ਸਦਾ ਹੀ ਸਿੱਖਿਆ ਦੇ ਖੇਤਰ ਵਿੱਚ ਸਮਾਜਿਕ ਜਿੰਮੇਦਾਰੀ ਨਿਭਾਉਣ ‘ਚ ਵਿਸ਼ਵਾਸ ਰੱਖਦਾ ਹੈ ਅਤੇ ਉਹ ਭਵਿੱਖ ਵਿੱਚ ਵੀ ਐਸੇ ਕਈ ਮੰਚ ਪੇਸ਼ ਕਰੇਗਾ, ਜਿਨ੍ਹਾਂ ਨਾਲ ਵਿਦਿਆਰਥੀਆਂ ਨੂੰ ਤਰੱਕੀ ਅਤੇ ਵਿਕਾਸ ਦੇ ਨਵੇਂ ਮੌਕੇ ਮਿਲਣਗੇ। ਇਸ ਮੌਕੇ ਤੇ ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਨਦੀਪ ਸਿੰਘ ਜੀ ਅਤੇ ਸਮੂਹ ਸਟਾਫ ਦਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਜੇਕਰ ਭਵਿੱਖ ਵਿੱਚ ਸਕੂਲ ਨੂੰ ਕਿਸੇ ਤਰ੍ਹਾਂ ਦੀ ਲੋੜ੍ਹ ਹੋਈ ਤਾਂ ਕੇ.ਐਮ.ਐਸ ਕਾਲਜ ਸੱਗਰਾਂ ਸਕੂਲ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹੇਗਾ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕੰਮ ਕਰੇਗਾ। ਇਸ ਉਪਰੰਤ ਸੱਗਰਾਂ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਮਨਦੀਪ ਸਿੰਘ ਨੇ ਕੇ.ਐਮ.ਐਸ ਕਾਲਜ ਦੀ ਮੈਨੇਜਮੈਂਟ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਪਰਦੀਪ ਕੁਮਾਰ, ਰਜਨੀ ਬਾਲਾ, ਮਨਜੀਤ ਸਿੰਘ, ਬਲਵੀਰ ਸਿੰਘ, ਗੌਰਵ ਸ਼ਰਮਾ, ਅਨੀਤਾ ਰਾਣੀ, ਵੀਨਾ ਕੁਮਾਰੀ, ਭਾਰਤੀ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸੱਗਰਾਂ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡਦੇ ਹੋਏ ਡਾ. ਮਾਨਵ ਸੈਣੀ, ਡਾ. ਸ਼ਬਨਮ ਕੌਰ, ਡਾ. ਰਾਜੇਸ਼ ਕੁਮਾਰ ਦੇ ਨਾਲ ਸ਼੍ਰੀ ਅਮਨਦੀਪ ਸਿੰਘ ਅਤੇ ਸਮੂਹ ਸਟਾਫ।