Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਸੁਰੱਖਿਅਤ ਇੰਟਰਨੈੱਟ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਸੁਰੱਖਿਅਤ ਇੰਟਰਨੈੱਟ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 13 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ‘ਸੁਰੱਖਿਅਤ ਇੰਟਰਨੈੱਟ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਅਤੇ ਸਹੀ ਢੰਗ ਨਾਲ ਵਰਤੋਂ ਕਰਨ ਲਈ ਪ੍ਰੇਰਿਆ ਗਿਆ। ਵਿਦਿਆਰਥੀਆਂ ਦੇ ਕੁਇਜ਼, ਪੋਸਟਰ ਮੇਕਿੰਗ, ਅਤੇ ਦ੍ਰਿਸ਼ ਪੇਸ਼ਕਾਰੀ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਨੇ ਇੰਟਰਨੈੱਟ ਦੀ ਸੁਰੱਖਿਆ ਸੰਬੰਧੀ ਵੱਖ-ਵੱਖ ਵਿਸ਼ਿਆਂ ਤੇ ਆਪਣੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦਾ ਸਰਵ ਪੱਖੀ ਵਿਕਾਸ ਹੋਣਾ ਵੀ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਵਰਤੋਂ ਸਮੇਂ ਸੁਰੱਖਿਅਤ ਰਹਿਣ ਲਈ ਸੁਝਾਅ ਦਿੱਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਇਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਇਸ ਮੌਕੇ ਕੰਪਿਊਟਰ ਵਿਭਾਗ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।