Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਰੋਹ ਸ਼ਾਨੋਂ-ਸ਼ੌਕਤ ਨਾਲ ਮਨਾਇਆ ਗਿਆ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਰੋਹ ਸ਼ਾਨੋਂ-ਸ਼ੌਕਤ ਨਾਲ ਮਨਾਇਆ ਗਿਆ

ਗੜ੍ਹਦੀਵਾਲਾ 14 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਖੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮਾਰੋਹ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਸਾਥੀਆਂ ਨੂੰ ਸੁਨਿਹਰੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦੇਣ ਅਤੇ ਯਾਦਗਾਰ ਪਲ ਸਾਂਝੇ ਕਰਨ ਲਈ ਆਯੋਜਿਤ ਕੀਤਾ ਗਿਆ।
ਇਸ ਸਮਾਰੋਹ ਦੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਸਨ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਲਕਸ਼ ਪ੍ਰਾਪਤ ਕਰਨ, ਮਿਹਨਤ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਸਕੂਲ ਦੀ ਸ਼ਾਨ ਹਨ ਅਤੇ ਉਹਨਾਂ ਦੀ ਕਾਮਯਾਬੀ ਸੰਸਥਾ ਲਈ ਮਾਣ ਦੀ ਗੱਲ ਹੈ। ਸਮਾਰੋਹ ਦੀ ਸ਼ੁਰੂਆਤ ਵਿੱਚ ਗਿਆਰਵੀਂ ਦੇ ਵਿਦਿਆਰਥੀਆਂ ਵੱਲੋਂ ਸਵਾਗਤੀ ਕਵਿਤਾ ਦਾ ਉਚਾਰਨ ਕੀਤਾ ਗਿਆ।, ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੰਗਾਰੰਗ ਕਾਰਜਕ੍ਰਮ ਪੇਸ਼ ਕੀਤੇ ਗਏ। ਨਾਚ-ਗਾਣੇ ਅਤੇ ਖੇਡ ਮੁਕਾਬਲੇ ਸਮਾਰੋਹ ਦਾ ਖਾਸ ਆਕਰਸ਼ਣ ਰਹੇ। ਵਿਦਿਆਰਥੀਆਂ ਨੇ ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਦਰਸ਼ਕਾਂ ਨੂੰ ਮੋਹ ਲਿਆ।
ਗਿਆਰਵੀਂ ਦੇ ਵਿਦਿਆਰਥੀਆਂ ਨੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਭੇਂਟ ਕੀਤੇ ਅਤੇ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬਾਰਵੀਂ ਦੇ ਵਿਦਿਆਰਥੀਆਂ ਨੇ ਵੀ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਸਕੂਲ ਅਧਿਆਪਕਾਂ ਦਾ ਧੰਨਵਾਦ ਕੀਤਾ। ਸਮਾਰੋਹ ਦੇ ਅੰਤ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਤਸਵੀਰਾਂ ਖਿੱਚਵਾਈਆਂ | ਇਹ ਵਿਦਾਇਗੀ ਸਮਾਰੋਹ ਸਾਰਿਆਂ ਲਈ ਯਾਦਗਾਰ ਅਤੇ ਭਾਵੁਕ ਪਲਾਂ ਨਾਲ ਭਰਪੂਰ ਰਿਹਾ। ਇਸ ਮੌਕੇ ਤੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਅਧਿਆਪਕ ਸਾਹਿਬਾਨ , ਗਿਆਰਵੀਂ ਤੇ ਬਾਰਵੀਂ ਦੇ ਵਿਦਿਆਰਥੀ ਸ਼ਾਮਲ ਸਨ।

error: copy content is like crime its probhihated