Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨੇਚਰ ਫੈਸਟ ਹੁਸ਼ਿਆਰਪੁਰ-2026 : ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ

ਨੇਚਰ ਫੈਸਟ ਹੁਸ਼ਿਆਰਪੁਰ-2026 : ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ

ਹੁਸ਼ਿਆਰਪੁਰ, 14 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 

– ਲਾਜਵੰਤੀ ਸਪੋਰਟਸ ਸਟੇਡੀਅਮ ’ਚ ਉਮੜੀ ਭੀੜ

 15 ਫਰਵਰੀ ਨੂੰ ਮਸ਼ਹੂਰ ਗਾਇਕ ਪ੍ਰਭ ਗਿੱਲ ਦੀ ਸਿੰਗਰ ਨਾਈਟ ਹੋਵੇਗੀ ਖਿੱਚ ਦਾ ਕੇਂਦਰ

: ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ।

 ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਫੂਡ ਸਟਾਲਾਂ ‘ਤੇ ਵੀ ਵੱਡੀ ਭੀੜ ਦੇਖੀ ਗਈ, ਜਿੱਥੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ ਗਿਆ।

 ਦੂਜੇ ਦਿਨ ਦਾ ਮੁੱਖ ਆਕਰਸ਼ਣ ਸੱਭਿਆਚਾਰਕ ਪ੍ਰੋਗਰਾਮ ਸਨ, ਜਿਸ ਵਿੱਚ ਲੋਕ ਨਾਚ, ਗਾਇਕੀ ਮੁਕਾਬਲੇ ਅਤੇ ਰੰਗੀਨ ਪ੍ਰਦਰਸ਼ਨ ਸ਼ਾਮਲ ਸਨ। ਪੰਜਾਬੀ ਭੰਗੜਾ ਅਤੇ ਗਿੱਧੇ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਝੂਮਣ ’ਤੇ ਮਜ਼ਬੂਰ ਕਰ ਦਿੱਤਾ। ਸਥਾਨਕ ਕਲਾਕਾਰਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਉਤਸ਼ਾਹ ਵਧਾਇਆ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਵਿੰਗਜ਼ ਪ੍ਰੋਜੈਕਟ ਸਟਾਲ ਵੀ ਖਿੱਚ ਦਾ ਕੇਂਦਰ ਰਿਹਾ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨੇਚਰ ਫੈਸਟ ਦਾ ਉਦੇਸ਼ ਸਿਰਫ਼ ਲੋਕਾਂ ਦਾ ਮਨੋਰੰਜਨ ਕਰਨਾ ਨਹੀਂ ਹੈ, ਸਗੋਂ ਵਾਤਾਵਰਣ ਸੁਰੱਖਿਆ ਅਤੇ ਸਥਾਨਕ ਵਪਾਰ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਨੇਚਰ ਫੈਸਟ ਹੁਸ਼ਿਆਰਪੁਰ’ ਰਾਹੀਂ ਲੋਕਾਂ ਨੂੰ ਕੁਦਰਤ ਦੀ ਗੋਦ ਵਿੱਚ ਵਸੇ ਹੁਸ਼ਿਆਰਪੁਰ ਦੀ ਵਿਸ਼ਾਲ ਸੈਰ-ਸਪਾਟਾ ਸੰਭਾਵਨਾਵਾਂ ਤੋਂ ਜਾਣੂ ਕਰਵਾਉਂਦਾ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ 15 ਫਰਵਰੀ ਨੂੰ ਖਿੱਚ ਦਾ ਕੇਂਦਰ ਪ੍ਰਸਿੱਧ ਗਾਇਕ ਪ੍ਰਭ ਗਿੱਲ ਦੀ ਗਾਇਕੀ ਵਾਲੀ ਸਿੰਗਰ ਨਾਈਟ ਹੋਵੇਗੀ। ਉਨ੍ਹਾਂ ਕਿਹਾ ਕਿ ਸਿੰਗਰ ਨਾਈਟ ਵਿੱਚ ਦਾਖਲਾ ਖੁੱਲ੍ਹਾ ਹੈ, ਇਸ ਲਈ ਲੋਕ ਆਪਣੇ ਮਨਪਸੰਦ ਗਾਇਕ ਨੂੰ ਸੁਣਨ ਲਈ ਜ਼ਰੂਰ ਪਹੁੰਚਣ। ਇਸ ਤੋਂ ਇਲਾਵਾ 15 ਤਰੀਕ ਨੂੰ ਲੋਕ ਸਾਈਕਲੋਥਾਨ, ਤਲਵਾੜਾ ਵਿੱਚ ਬਰਡ ਵਾਚਿੰਗ, ਫੋਰੈਸਟ ਡਿਸਕਵਰੀ ਟ੍ਰੇਲ (ਆਫ-ਰੋਡਿੰਗ ਅਤੇ ਟ੍ਰੈਕਿੰਗ), ਬੋਟਿੰਗ ਅਤੇ ਟਰੇਜ਼ਰ ਹੰਟ ਦਾ ਆਨੰਦ ਲੈ ਸਕਣਗੇ। ਉਨ੍ਹਾਂ ਨੇ ਜਨਤਾ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਇਸ ਪਹਿਲਕਦਮੀ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ  ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਲਈ ਖੁੱਲ੍ਹਾ ਦਾਖਲਾ ਹੈ ਅਤੇ ਸਟੇਡੀਅਮ ਵਿਚ ਵੱਖ-ਵੱਖ ਚੀਜ਼ਾਂ, ਕਲਾਕ੍ਰਿਤੀਆਂ ਅਤੇ ਸਾਮਾਨ ਦੀ ਪੇਸ਼ਕਸ਼ ਕਰਦੇ ਹੋਏ 100 ਦੇ ਕਰੀਬ ਸਟਾਲ ਲੱਗੇ ਹਨ।