Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing 7ਵੀਂ ਸੀਨੀਅਰ ਸਟੇਟ ਨੈਟਬਾਲ ਚੈਂਪੀਅਨਸ਼ਿਪ ‘ਚ ਹੁਸ਼ਿਆਰਪੁਰ ਰਿਹਾ ਦੂਜੇ ਸਥਾਨ ‘ਤੇ

7ਵੀਂ ਸੀਨੀਅਰ ਸਟੇਟ ਨੈਟਬਾਲ ਚੈਂਪੀਅਨਸ਼ਿਪ ‘ਚ ਹੁਸ਼ਿਆਰਪੁਰ ਰਿਹਾ ਦੂਜੇ ਸਥਾਨ ‘ਤੇ

ਹੁਸ਼ਿਆਰਪੁਰ, 16 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 
ਮਹਿਲਾ ਵਰਗ ‘ਚ ਹੁਸ਼ਿਆਰਪੁਰ ਦੀ ਨੈਟਬਾਲ ਟੀਮ ਨੇ ਜ਼ਿਲ੍ਹਾ ਦਾ ਵਧਾਇਆ ਮਾਣ

: ਐਸ.ਟੀ ਕਾਲਜ ਬਰਨਾਲਾ ਵਿਚ ਕਰਵਾਏ 7ਵੀਂ ਸੀਨੀਅਰ ਸਟੇਟ ਨੈਟਬਾਲ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿਚ ਹੁਸ਼ਿਆਰਪੁਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਦਾ ਉਦਘਾਟਨ 7 ਫਰਵਰੀ ਨੂੰ ਹੋਇਆ ਸੀ, ਜਿਸ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਪ੍ਰਾਪਤੀ ‘ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਖਿਡਾਰੀ ਲਗਾਤਾਰ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾਉਣਗੇ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਖੇਡ ਭਾਵਨਾ, ਅਨੁਸ਼ਾਸਨ ਅਤੇ ਟੀਮ ਵਰਕ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਇੱਕ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਹੁਸ਼ਿਆਰਪੁਰ ਦੀ ਮਹਿਲਾ ਟੀਮ ਨੇ ਸ਼ਾਨਦਾਰ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ ਬਠਿੰਡਾ ਅਤੇ ਮੁਕਤਸਰ ਦੀਆਂ ਟੀਮਾਂ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਫਾਈਨਲ ਮੈਚ ਵਿੱਚ ਬਰਨਾਲਾ ਦੀ ਮਜ਼ਬੂਤ ਟੀਮ ਨੂੰ ਸਖ਼ਤ ਟੱਕਰ ਦਿੰਦੇ ਹੋਏ, ਖਿਡਾਰੀਆਂ ਨੇ ਸ਼ਾਨਦਾਰ ਖੇਡ ਭਾਵਨਾ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ ਅਤੇ ਉਪ ਜੇਤੂ ਬਣ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਮਹਿਲਾ ਵਰਗ ਵਿੱਚ ਬਰਨਾਲਾ ਪਹਿਲੇ, ਹੁਸ਼ਿਆਰਪੁਰ ਦੂਜੇ ਅਤੇ ਫਾਜ਼ਿਲਕਾ ਤੀਜੇ ਸਥਾਨ ‘ਤੇ ਰਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸਡੀਐਮ ਮੁਕੇਰੀਆਂ ਓਇਸ਼ੀ ਮੰਡਲ, ਅਧਿਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਅਤੇ ਹੋਰ ਕੋਚ ਵੀ ਮੌਜੂਦ ਸਨ।

error: copy content is like crime its probhihated