Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਨੇਚਰ ਫੈਸਟ ਦੇ ਤੀਸਰੇ ਦਿਨ ਪ੍ਰਭ ਗਿੱਲ ਦੀ ਆਵਾਜ ਦਾ ਜਾਦੂ, ਝੂਮੇ ਦਰਸ਼ਕ

ਨੇਚਰ ਫੈਸਟ ਦੇ ਤੀਸਰੇ ਦਿਨ ਪ੍ਰਭ ਗਿੱਲ ਦੀ ਆਵਾਜ ਦਾ ਜਾਦੂ, ਝੂਮੇ ਦਰਸ਼ਕ

ਹੁਸ਼ਿਆਰਪੁਰ 16 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 

ਸੰਗੀਤਕ ਸ਼ਾਮ ਦਾ ਹਰ ਕਿਸੇ ਨੇ ਮਾਣਿਆ ਅਨੰਦ

ਪ੍ਰਭ ਗਿੱਲ ਦੀ ਸੁਰੀਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

17 ਨੂੰ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਸਿੰਗਰ ਨਾਈਟ ‘ਚ ਬੰਨ੍ਹਣਗੇ ਰੰਗ

: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ‘ਨੇਚਰ ਫੈਸਟ-2026’ ਪੰਜਾਬ ਸਖੀ ਸ਼ਕਤੀ ਮੇਲੇ ਦੇ ਤੀਸਰੇ ਦਿਨ ਐਤਵਾਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਸਿੰਗਰ ਨਾਈਟ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਪ੍ਰਭ ਗਿੱਲ ਨੇ ਆਪਣੀ ਸੁਰੀਲੀ ਆਵਾਜ਼ ਅਤੇ ਸ਼ਾਨਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਮੋਹਿਤ ਕਰ ਲਿਆ। ਉਨ੍ਹਾਂ ਦੇ ਮੰਚ ‘ਤੇ ਆਉਂਦੇ ਹੀ ਪੂਰਾ ਸਟੇਡੀਅਮ ਤਾੜੀਆਂ ਅਤੇ ਉਤਸ਼ਾਹ ਨਾਲ ਗੂੰਜ ਉੱਠਿਆ।

                ਪ੍ਰਭ ਗਿੱਲ ਨੇ ਆਪਣੇ ਪ੍ਰਸਿੱਧ ਗੀਤਾਂ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ, ਜਿਨ੍ਹਾਂ ਵਿੱਚ ‘ਪਿਆਰ ਤੇਰੇ ਦਾ ਅਸਰ ਹੈ,’ “ਗੱਲ ਗੱਲ ਤੇ ਗੁੱਸੇ ਹੋ ਕੇ ਬਹਿ ਜਾਣਾ,” “ਤੇਰੀਆਂ ਦੀਦਾਂ,” “ਵਾਹ ਸੱਜਣ ਜੀ ਥੋਡੀਆ ਕਿਆ ਨੇ ਬਾਤਾ,” “ਤੂ ਰੋਏਂਗਾ,” “ਜਿੰਦ ਮਾਹੀ ਲਵ ਯੂ ਓਏ,” ਅਤੇ “ਤਾਰਿਆਂ ਦੇ ਦੇਸ਼” ਪੇਸ਼ ਕਰਕੇ ਦਰਸ਼ਕਾਂ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਦੀ ਸੁਰੀਲੀ ਆਵਾਜ਼, ਵੱਖਰਾ ਅੰਦਾਜ਼ ਅਤੇ ਮੰਚ ‘ਤੇ ਜੀਵੰਤ ਸੰਵਾਦ ਸ਼ੈਲੀ ਨੇ ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੂੰ ਮੰਤਰਮੁਗਧ ਕਰ ਦਿੱਤਾ। ਦਰਸ਼ਕਾਂ ਨੇ ਦੇਰ ਰਾਤ ਤੱਕ ਸ਼ੋਅ ਦਾ ਆਨੰਦ ਮਾਣਿਆ ਅਤੇ ਕਲਾਕਾਰ ਨਾਲ ਸੁਰ ਮਿਲਾਉਂਦੇ ਰਹੇ।

                ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ‘ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਸ਼ਿਰਕਤ ਕੀਤੀ। ਕੁਆਂਟਮ ਪੇਪਰਜ਼ ਦੇ ਐਸੋਸੀਏਟ ਵਾਈਸ ਪ੍ਰੈਜ਼ੀਡੈਂਟ ਅਜੇਸ਼ ਗੁਪਤਾ, ਐਸੋਸੀਏਟ ਵਾਈਸ ਪ੍ਰੈਜ਼ੀਡੈਂਟ ਨੀਰਜ ਗੁਪਤਾ ਅਤੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਸਮੇਤ ਆਏ ਹੋਰ  ਮਹਿਮਾਨਾਂ ਨੇ ਇਸ ਦੌਰਾਨ ਪੰਜਾਬੀ ਗਾਇਕ ਪ੍ਰਭ ਗਿੱਲ ਨੂੰ ਸਨਮਾਨਿਤ ਵੀ ਕੀਤਾ।

                ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਸਕਾਰਾਤਮਕ ਊਰਜਾ ਭਰਦੇ ਹਨ ਅਤੇ ਲੋਕਾਂ ਨੂੰ ਕੁਦਰਤ ਅਤੇ ਸੱਭਿਆਚਾਰ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਹਲਕੇ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਦੇ ਹਨ ਅਤੇ ਸੈਰ-ਸਪਾਟੇ ਨੂੰ ਵੀ ਉਤਸ਼ਾਹਿਤ ਕਰਦੇ ਹਨ।

                ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦੀ ਸਾਰਿਆਂ ਨੇ ਸ਼ਲਾਘਾ ਕੀਤੀ। ਸੁਰੱਖਿਆ, ਪਾਰਕਿੰਗ, ਬੈਠਣ ਅਤੇ ਸਫ਼ਾਈ ਦੇ ਪ੍ਰਬੰਧਾਂ ਕਾਰਨ ਲੋਕਾਂ ਨੇ ਪਰਿਵਾਰ ਸਮੇਤ ਪ੍ਰੋਗਰਾਮ ਦਾ ਆਨੰਦ ਮਾਣਿਆ। ਸਿੰਗਰ ਨਾਈਟ ਨੇ ਨੇਚਰ ਫੈਸਟ ਦੀ ਖਿੱਚ ਨੂੰ ਹੋਰ ਵਧਾ ਕੇ ਇਸਨੂੰ ਇੱਕ ਯਾਦਗਾਰੀ ਸਮਾਗਮ ਬਣਾ ਦਿੱਤਾ।

error: copy content is like crime its probhihated