Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਜਸਟਿਸ ਮੀਨਾਕਸ਼ੀ ਆਈ. ਮਹਿਤਾ ਵੱਲੋਂ ਕੇਂਦਰੀ ਜੇਲ੍ਹ ਅਤੇ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਨਿਰੀਖਣ

ਜਸਟਿਸ ਮੀਨਾਕਸ਼ੀ ਆਈ. ਮਹਿਤਾ ਵੱਲੋਂ ਕੇਂਦਰੀ ਜੇਲ੍ਹ ਅਤੇ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਨਿਰੀਖਣ

ਹੁਸ਼ਿਆਰਪੁਰ, 18 ਫ਼ਰਵਰੀ (ਪ੍ਰਾਈਮ ਪੰਜਾਬ ਟਾਈਮਜ) 

ਕੇਂਦਰੀ ਜੇਲ੍ਹ ‘ਚ ਬੈਰਕ-ਟੂ-ਬੈਰਕ ਨਿਰੀਖਣ, ਕੈਦੀਆਂ ਨਾਲ ਕੀਤੀ ਗੱਲਬਾਤ

ਕੈਦੀਆਂ ਦੀਆਂ ਸਹੂਲਤਾਂ, ਸਫ਼ਾਈ ਤੇ ਪੁਨਰਵਾਸ ਪ੍ਰਬੰਧਾਂ ਦੀ ਸਮੀਖਿਆ

ਅਬਜ਼ਰਵੇਸ਼ਨ/ਸਪੈਸ਼ਲ ਹੋਮ ‘ਚ ਬੱਚਿਆਂ ਲਈ ਸੁਰੱਖਿਅਤ ਤੇ ਸੰਵੇਦਨਸ਼ੀਲ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼

ਮਨੁੱਖੀ ਅਧਿਕਾਰਾਂ ਤੇ ਸੁਧਾਰਾਤਮਕ ਪ੍ਰਣਾਲੀ ਨੂੰ ਪ੍ਰਾਥਮਿਕਤਾ ਦੇਣ ‘ਤੇ ਜ਼ੋਰ

: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਮੀਨਾਕਸ਼ੀ ਆਈ. ਮਹਿਤਾ ਨੇ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਅਤੇ ਰਾਮ ਕਾਲੋਨੀ ਕੈਂਪ ਸਥਿਤ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਨਿਰੀਖਣ ਕਰਕੇ ਉੱਥੇ ਦੀਆਂ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅੱਗਰਵਾਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਸਮੇਤ ਨਿਆਂਇਕ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

         ਕੇਂਦਰੀ ਜੇਲ੍ਹ ਪਹੁੰਚਣ ‘ਤੇ ਜਸਟਿਸ ਮਹਿਤਾ ਨੂੰ ਪੁਲਿਸ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਜੇਲ੍ਹ ਕੰਪਲੈਕਸ ਦਾ ਬੈਰਕ-ਟੂ-ਬੈਰਕ ਨਿਰੀਖਣ ਕੀਤਾ ਅਤੇ ਸੁਰੱਖਿਆ, ਸਫ਼ਾਈ, ਸਿਹਤ ਸਹੂਲਤਾਂ ਅਤੇ ਕੈਦੀਆਂ ਦੇ ਰਹਿਣ-ਸਹਿਣ ਦੇ ਪ੍ਰਬੰਧਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਨੇ ਕੈਦੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

         ਨਿਰੀਖਣ ਦੌਰਾਨ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੈਦੀਆਂ ਦੇ ਮਨੁੱਖੀ ਅਧਿਕਾਰਾਂ, ਸਿਹਤ ਸੰਭਾਲ, ਸਫ਼ਾਈ ਅਤੇ ਮੁੜਵਸੇਬੇ ਸਬੰਧੀ ਸਹੂਲਤਾਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੁਧਾਰਾਤਮਕ ਵਾਤਾਵਰਣ ਯਕੀਨੀ ਬਣਾਉਣਾ ਨਿਆਂ ਪ੍ਰਣਾਲੀ ਦਾ ਅਹਿਮ ਹਿੱਸਾ ਹੈ।

          ਇਸ ਤੋਂ ਬਾਅਦ ਜਸਟਿਸ ਮਹਿਤਾ ਨੇ ਰਾਮ ਕਾਲੋਨੀ ਕੈਂਪ ਸਥਿਤ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਦੌਰਾ ਕੀਤਾ, ਜਿੱਥੇ ਬੱਚਿਆਂ ਅਤੇ ਕਿਸ਼ੋਰਾਂ ਦੇ ਮੁੜਵਸੇਬੇ, ਸਿੱਖਿਆ ਅਤੇ ਕੌਂਸਲਿੰਗ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੰਸਥਾ ਵਿੱਚ ਰਹਿ ਰਹੇ ਬੱਚਿਆਂ ਲਈ ਸੁਰੱਖਿਅਤ, ਸੰਵੇਦਨਸ਼ੀਲ ਅਤੇ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਦੁਬਾਰਾ ਸ਼ਾਮਲ ਹੋ ਸਕਣ।

         ਦੌਰੇ ਦੌਰਾਨ ਅਧਿਕਾਰੀਆਂ ਨੇ ਸੰਸਥਾਵਾਂ ਦੀ ਕਾਰਗੁਜ਼ਾਰੀ ਅਤੇ ਸਹੂਲਤਾਂ ਸਬੰਧੀ ਜਾਣਕਾਰੀ ਪੇਸ਼ ਕੀਤੀ। ਪ੍ਰਬੰਧਕੀ ਜੱਜ ਨੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਲੋੜੀਂਦੇ ਸੁਧਾਰਾਂ ਲਈ ਸੁਝਾਅ ਵੀ ਦਿੱਤੇ।

ਕੈਪਸ਼ਨ: 1 ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਦੇ ਪ੍ਰਬੰਧਕੀ ਜੱਜ, ਜਸਟਿਸ ਮੀਨਾਕਸ਼ੀ ਆਈ ਮਹਿਤਾ।

2,3 ਅਤੇ 4. ਅਬਜ਼ਰਬੇਸ਼ਨ ਹੋਮ/ਸਪੈਸ਼ਲ ਹੋਮ ਹੁਸ਼ਿਆਰਪੁਰ ਦਾ ਦੌਰਾ ਕਰ ਰਹੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਦੇ ਪ੍ਰਬੰਧਕੀ ਜੱਜ, ਜਸਟਿਸ ਮੀਨਾਕਸ਼ੀ ਆਈ. ਮਹਿਤਾ।

error: copy content is like crime its probhihated