Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing *ਐਨ ਪੀ ਐਸ ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਕੀਤਾ ਅਰਥੀਫੂਕ ਮੁਜ਼ਾਹਰਾ*

*ਐਨ ਪੀ ਐਸ ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਕੀਤਾ ਅਰਥੀਫੂਕ ਮੁਜ਼ਾਹਰਾ*

ਦਸੂਹਾ 19 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 

*ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ*

*ਟੈਟ ਦੀ ਸ਼ਰਤ ਖਤਮ ਕਰਵਾਉਣ ਲਈ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਮਹਾਂ ਰੈਲੀ ਨੂੰ ਦਿੱਤਾ ਸਮਰਥਨ*

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋ ਅੱਜ ਬਲਾਕ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਅਧਿਆਪਕ ਅਤੇ ਕਰਮਚਾਰੀਆਂ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜਿਲ੍ਹਾ ਆਗੂ ਅਮਰ ਸਿੰਘ ਪ੍ਰਿੰਸ ਪਲਿਆਲ ਗੜਦੀਵਾਲਾ, ਰਜੇਸ਼ ਅਰੋੜਾ, ਉਮੇਸ਼ ਕੁਮਾਰ, ਜਸਬੀਰ ਬੋਦਲ, ਜਗਵਿੰਦਰ ਸਿੰਘ, ਸਚਿਨ ਕੁਮਾਰ, ਗੁਰਮੁੱਖ ਸਿੰਘ ਬਲਾਲਾ,ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ ,ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੋਰਾਨ ਸਮੂਹ ਐਨ ਪੀ ਐਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿੱਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿੱਚ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ ਉਲਟਾਂ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ ।ਉਹਨਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿੱਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾ ਰੈਲੀ ਨੂੰ ਸਮਰਥਨ ਦਿੱਤਾ ਤੇ ਇਹਨਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੋਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ।ਇਸ ਮੌਕੇ ਤੇ ਗੁਰਪ੍ਰੀਤ ਸਿੰਘ, ਤਿਲਕ ਰਾਜ,ਬਲਜੀਤ ਕੌਸ਼ਲ ਵਿਪਨ ਕੁਮਾਰ, ਦਿਲਪ੍ਰੀਤ ਕਾਹਲੋਂ ਵਰਿੰਦਰ ਸਿੰਘ,ਜਸਵੀਰ ਸਿੰਘ, ਸੰਜੀਵ ਕੁਮਾਰ ਰਾਜਨ,ਮਹਿਤਾਬ ਵਰਮਾ, ਪਵਨ ਕੁਮਾਰ, ਗੌਰਵ ਸ਼ਰਮਾ,ਰਾਜ ਕੁਮਾਰ, ਵਿਸ਼ਾਲ ਮੰਗਲ,ਦਲਜੀਤ ਸਿੰਘ, ਵਿਜੇ ਕੁਮਾਰ, ਇੰਸਪੈਕਟਰ ਗੁਰਇਕਬਾਲ ਸਿੰਘ,ਪ੍ਰਦੀਪ ਸਿੰਘ, ਗੁਰਮੇਲ ਸਿੰਘ ਮਨਮੋਹਣ ਸਿੰਘ,ਸਰਬਜੀਤ ਸਿੰਘ ਟਾਂਡਾ, ਗੁਰਚਰਨ ਸਿੰਘ,ਅਨਿਲ ਕੁਮਾਰ, ਹਰਜਿੰਦਰ ਸਿੰਘ, ਚੰਦਰਪਾਲ ਸਿੰਘ ਸੁਖਬੀਰ ਸਿੰਘ, ਰੋਹਿਤ ਕੁਮਾਰ,ਮਹਿਲਾ ਅਧਿਆਪਕਾਂ ਵਿੱਚ ਸੁਮਨ ਬਾਲਾ, ਰੇਨੂ ਬਾਲਾ,ਗੀਤਾ ਰਾਣੀ, ਸਵਿਤਾ, ਉਪਮਾ ਮਹਾਜਨ, ਕੁਸਮ ਲਤਾ,ਰਾਜੇਸ਼ ਕੁਮਾਰੀ, ਪਰਵੀਨ ਕੁਮਾਰੀ, ਡੇਜੀ ਡਡਵਾਲ, ਰਾਜਕੁਮਾਰੀ, ਸਿਮਤਾ ਸ਼ਰਮਾ, ਬਲਜਿੰਦਰ ਕੌਰ,ਮੋਨੀਕਾ ਠਾਕੁਰ, ਮੋਨਿਕਾ, ਮੰਗਲ ਕੌਰ, ਰਾਜਿੰਦਰ ਕੌਰ ਆਦਿ ਭਾਰੀ ਗਿਣਤੀ ਵਿੱਚ ਜੂਝਾਰੂ ਅਧਿਆਪਕ ਸਾਥੀ ਹਾਜ਼ਰ ਹੋਏ l

error: copy content is like crime its probhihated