Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਟੇ ਆਰਡਰ ਦੀ ਉਲੰਘਣਾ ’ਤੇ ਵੱਡੀ ਕਾਰਵਾਈ ਜਸਬੀਰ ਸਿੰਘ ਗੜੀ ਵੱਲੋਂ ਬੀਡੀਪੀਓ ਅਤੇ ਪੰਚਾਇਤ ਸਕੱਤਰ ਸਸਪੈਂਡ

ਸਟੇ ਆਰਡਰ ਦੀ ਉਲੰਘਣਾ ’ਤੇ ਵੱਡੀ ਕਾਰਵਾਈ ਜਸਬੀਰ ਸਿੰਘ ਗੜੀ ਵੱਲੋਂ ਬੀਡੀਪੀਓ ਅਤੇ ਪੰਚਾਇਤ ਸਕੱਤਰ ਸਸਪੈਂਡ

ਬਟਾਲਾ/ਡੇਰਾ ਬਾਬਾ ਨਾਨਕ, 20 ਫ਼ਰਵਰੀ (ਅਵਿਨਾਸ਼ ਸ਼ਰਮਾ) 

: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜੀ ਨੇ ਕੋਟਲੀ ਸੂਰਤ ਮੱਲੀ ਵਿਖੇ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਤ ਵਿਅਕਤੀ ਦੇ ਮਾਮਲੇ ਵਿੱਚ ਸਟੇ ਆਰਡਰ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬੀਡੀਪੀਓ ਡੇਰਾ ਬਾਬਾ ਨਾਨਕ ਅਮਨਦੀਪ ਕੌਰ ਅਤੇ ਪੰਚਾਇਤ ਸਕੱਤਰ ਰੋਸ਼ਨ ਲਾਲ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਹੁਕਮ ਜਾਰੀ ਕਰਵਾ ਦਿੱਤੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਗੜੀ ਨੇ ਦੱਸਿਆ ਕਿ ਕੋਟਲੀ ਸੂਰਤ ਮੱਲੀ ਪਿੰਡ ਵਿੱਚ ਗਲੀ ਦੇ ਰਸਤੇ ਨਾਲ ਸੰਬੰਧਿਤ ਇਕ ਛੋਟੇ ਜ਼ਮੀਨੀ ਟੁਕੜੇ ਦੇ ਵਿਵਾਦ ਸਬੰਧੀ ਪੀੜਤ ਵਿਅਕਤੀ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਕਮਿਸ਼ਨ ਵੱਲੋਂ ਸਪਸ਼ਟ ਸਟੇ ਆਰਡਰ ਜਾਰੀ ਕਰਦੇ ਹੋਏ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਸੀ ਕਿ ਸੁਣਵਾਈ ਤੱਕ ਕਿਸੇ ਤਰ੍ਹਾਂ ਦਾ ਕੰਮ ਨਾ ਕੀਤਾ ਜਾਵੇ।

ਉਨ੍ਹਾਂ ਦੋਸ਼ ਲਗਾਇਆ ਕਿ ਇਸ ਦੇ ਬਾਵਜੂਦ ਸਥਾਨਕ ਪੰਚਾਇਤ ਅਤੇ ਪ੍ਰਸ਼ਾਸਨ ਨੇ ਮਿਲੀਭੁਗਤ ਨਾਲ 26 ਜਨਵਰੀ ਦੇ ਆਸਪਾਸ ਛੁੱਟੀਆਂ ਦੌਰਾਨ ਯੋਜਨਾਬੱਧ ਢੰਗ ਨਾਲ ਕੰਮ ਸ਼ੁਰੂ ਕਰ ਦਿੱਤਾ, ਤਾਂ ਜੋ ਪੀੜਤ ਪੱਖ ਸੁਣਵਾਈ ਤੋਂ ਵਾਂਝਾ ਰਹੇ। ਗੜੀ ਨੇ ਕਿਹਾ ਕਿ ਇਹ ਕਾਰਵਾਈ ਗੰਭੀਰ ਲਾਪਰਵਾਹੀ ਅਤੇ ਕਮਿਸ਼ਨ ਦੇ ਹੁਕਮਾਂ ਦੀ ਖੁੱਲ੍ਹੀ ਉਲੰਘਣਾ ਹੈ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਏਡੀਸੀ ਸਾਹਿਬ ਨੂੰ ਨਜ਼ਰਸਾਨੀ ਕਰਨ ਲਈ ਕਿਹਾ ਗਿਆ ਹੈ ਅਤੇ 25 ਤਰੀਕ ਤੱਕ ਵਿਸਥਾਰਪੂਰਵਕ ਰਿਪੋਰਟ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਲ ਹੀ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਚੇਅਰਮੈਨ ਗੜੀ ਨੇ ਸਪਸ਼ਟ ਕੀਤਾ ਕਿ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਤ ਕਿਸੇ ਵੀ ਵਿਅਕਤੀ ਨਾਲ ਅਨਿਆਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।