Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਡਾ.ਐੱਮ.ਐੱਸ. ਰੰਧਾਵਾ ਯਾਦਗਾਰੀ ਵਿਰਾਸਤੀ ਮੇਲਾ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਡਾ.ਐੱਮ.ਐੱਸ. ਰੰਧਾਵਾ ਯਾਦਗਾਰੀ ਵਿਰਾਸਤੀ ਮੇਲਾ ਕਰਵਾਇਆ ਗਿਆ

ਗੜ੍ਹਦੀਵਾਲਾ 21 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਦੇ ਸੰਸਥਾਪਕ ਡਾ. ਐੱਮ.ਐੱਸ. ਰੰਧਾਵਾ ਦੀ ਯਾਦ ਨੂੰ ਸਮਰਪਿਤ ਗਿਆਰਵਾਂ ਯਾਦਗਾਰੀ ਵਿਰਾਸਤੀ ਮੇਲਾ ਮਿਤੀ 21 ਫਰਵਰੀ, 2026 ਨੂੰ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਗੀਤ ਨਾਲ ਕੀਤੀ ਗਈ। ਇਸ ਮੇਲੇ ਵਿੱਚ ਡਾ. ਗੁਰਕੰਵਲ ਸਿੰਘ (ਸਾਬਕਾ ਡਾਇਰੈਕਟਰ, ਬਾਗ਼ਬਾਨੀ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਡਾ.ਰੁਪਿੰਦਰ ਕੌਰ ਰੰਧਾਵਾ ਨੇ ਇਸ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਅਤੇ ਉਹਨਾਂ ਨੂੰ ਜੀ ਆਇਆਂ ਆਖਿਆ। ਕਾਲਜ ਵਲੋਂ ਹਰੇਕ ਸਾਲ ਇਸ ਮੇਲੇ ਮੌਕੇ ਕਿਸੇ ਉੱਘੀ ਸਖ਼ਸ਼ੀਅਤ ਦੀ ਸਮਾਜ ਅਤੇ ਸਾਹਿਤ ਪ੍ਰਤੀ ਦੇਣ ਨੂੰ ਦੇਖਦੇ ਹੋਏ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਐਵਾਰਡ ਦਿੱਤਾ ਜਾਂਦਾ ਹੈ। ਇਸ ਸਾਲ ਇਹ ਐਵਾਰਡ ਡਾ.ਗੁਰਕੰਵਲ ਸਿੰਘ (ਸਾਬਕਾ ਡਾਇਰੈਕਟਰ, ਬਾਗ਼ਬਾਨੀ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ) ਨੂੰ ਉਹਨਾਂ ਦੇ ਸਮਾਜਿਕ ਅਤੇ ਖੇਤੀਬਾੜੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਲਈ ਦਿੱਤਾ ਗਿਆ। ਉਹਨਾਂ ਨੂੰ ਸਨਮਾਨ-ਚਿੰਨ੍ਹ ਅਤੇ ਪ੍ਰਸੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਾ. ਐੱਮ.ਐੱਸ. ਰੰਧਾਵਾ ਇਕ ਕੁਸ਼ਲ ਅਫ਼ਸਰ, ਖੇਤੀਬਾੜੀ ਮਾਹਿਰ,ਵਧੀਆ ਲੇਖਕ, ਕਲਾ-ਪਾਰਖੂ ਅਤੇ ਵਧੀਆ ਪ੍ਰਬੰਧਕ ਸਨ। ਉਨਾਂ ਕਿਹਾ ਕਿ ਉਹਨਾਂ ਦੀ ਯਾਦ ਨੂੰ ਸਮਰਪਿਤ ਮੇਲੇ ਦਾ ਮਨੋਰਥ ਤਾਂ ਹੀ ਸਫ਼ਲ ਸਿੱਧ ਹੋਵੇਗਾ ਜੇਕਰ ਉਹਨਾਂ ਦੀਆਂ ਪਾਈਆਂ ਪਿਰਤਾਂ ਨੂੰ ਅੱਗੇ ਤੋਰਿਆ ਜਾਵੇ। ਡਾ. ਰੁਪਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਕਾਲਜ ਵੱਲੋਂ ਕਰਵਾਇਆ ਜਾਂਦਾ ਡਾ. ਐੱਮ.ਐੱਸ.ਰੰਧਾਵਾ ਦੀ ਯਾਦ ਨੂੰ ਸਮਰਪਿਤ ਇਹ ਮੇਲਾ ਸ਼ਲਾਘਾਯੋਗ ਕਦਮ ਹੈ। ਇਸ ਮੇਲੇ ਵਿੱਚ ਹਾਊਸ ਆਫ਼ ਲਿਟਰੇਚਰ, ਲੁਧਿਆਣਾ ਅਤੇ ਗੁਰਦੁਆਰਾ ਰਾਮਪੁਰ ਸ੍ਰੀ ਖੇੜਾ ਸਾਹਿਬ ਨੇ ਸਾਹਿਤ, ਸੱਭਿਆਚਾਰ, ਇਤਿਹਾਸ ਅਤੇ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ। ਕਾਲਜ ਦੇ ਐਗਰੀਕਲਚਰ ਵਿਭਾਗ ਵਲੋਂ ਫੈਪਰੋ ਫਾਰਮਜ਼ ਪ੍ਰੋਡਿਊਸ ਪ੍ਰਮੋਸ਼ਨ ਸੋਸਾਇਟੀ, ਕੰਗਮਾਈ (ਘੁਗਿਆਲ) ਨੇ ਵੱਖ-ਵੱਖ ਉਤਪਾਦਾਂ ਅਤੇ ਫੁੱਲ-ਬੂਟਿਆਂ ਦੀ ਪ੍ਰਦਰਸ਼ਨੀ ਲਗਾਈ ਗਈ। ਫੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਫੈਂਸੀ ਪਹਿਰਾਵਿਆਂ ਅਤੇ ਡੈਕੋਰੇਟਿਵ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਵਿਦਿਆਰਥੀਆਂ ਵੱਲੋਂ ਡਾ.ਐੱਮ.ਐੱਸ. ਰੰਧਾਵਾ ਦੇ ਜੀਵਨ ਅਤੇ ਪ੍ਰਾਪਤੀਆਂ ਉੱਪਰ ਦਸਤਾਵੇਜ਼ੀ ਫ਼ਿਲਮ ਪੇਸ਼ ਕੀਤੀ ਗਈ। ਇਸਦੇ ਨਾਲ ਹੀ ਰਵਾਇਤੀ ਪਹਿਰਾਵਾ ਮੁਕਾਬਲਾ, ਬੇਬੀ-ਸ਼ੋਅ, ਫੈਂਸੀ-ਫਰੈਂਸ ਅਤੇ ਹੈਰੀਟੇਜ ਸੰਬੰਧਿਤ ਮਹਿੰਦੀ-ਡਿਜ਼ਾਇਨਿੰਗ ਆਦਿ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਵਿੱਚ ਕਾਲਜ ਦੇ ਦੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਸੁਖਪ੍ਰੀਤ ਸਿੰਘ (ਐੱਮ.ਕਾਮ.) ਅਤੇ ਤਨੀਸ਼ਾ (ਬੀ.ਸੀ.ਏ.) ਨੂੰ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਵਜ਼ੀਫ਼ੇ ਦੇ ਰੂਪ ਵਿੱਚ 5100-5100 ਰੁਪਏ ਦੇ ਚੈੱਕ ਭੇਂਟ ਕੀਤੇ ਗਏ। ਇਸ ਮੇਲੇ ਵਿੱਚ ਡਾ.ਪਰਮਵੀਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਪ੍ਰੋ. ਸ਼ਾਮ ਸਿੰਘ, ਸ.ਫਕੀਰ ਸਿੰਘ ਸਹੋਤਾ, ਪ੍ਰੋ.ਬਲਦੇਵ ਸਿੰਘ ਬੱਲੀ, ਪਿ੍ੰ. ਨਵਤੇਜ ਗੜ੍ਹਦੀਵਾਲਾ, ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਸੱਜਣਾਂ ਨੇ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ‘ਤੇ ਮੁੱਖ ਮਹਿਮਾਨ ਦੁਆਰਾ ਲੱਕੀ ਡਰਾਅ ਵੀ ਕੱਢਿਆ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਨੂੰ ਕਾਲਜ ਸਨਮਾਨ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਮੇਲੇ ਦੀ ਰੌਣਕ ਨੂੰ ਵਧਾਉਣ ਲਈ ਮਹਿਮਾਨਾਂ, ਬੁੱਧੀਜੀਵੀਆਂ, ਇਲਾਕੇ ਦੇ ਪਤਵੰਤੇ ਸੱਜਣਾਂ, ਕਾਲਜ ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated