Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਪਲੇਸਮੈਂਟ ਸੈੱਲ ਵੱਲੋਂ ਪ੍ਰੇਰਨਾਦਾਇਕ ਲੈਕਚਰ’ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਪਲੇਸਮੈਂਟ ਸੈੱਲ ਵੱਲੋਂ ਪ੍ਰੇਰਨਾਦਾਇਕ ਲੈਕਚਰ’ ਕਰਵਾਇਆ ਗਿਆ

ਗੜ੍ਹਦੀਵਾਲਾ 23 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੈਰੀਅਰ ਕੌਂਸਲਿੰਗ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵੱਲੋਂ ਆਈ.ਆਈ.ਸੀ ਅਤੇ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਇਕ ਪ੍ਰੇਰਨਾਦਾਇਕ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਬਾਰੇ ਸਹੀ ਦਿਸ਼ਾ-ਨਿਰਦੇਸ਼ ਅਤੇ ਪ੍ਰੇਰਣਾ ਪ੍ਰਦਾਨ ਕਰਨਾ ਸੀ। ਲੈਕਚਰ ਦੇ ਮੁੱਖ ਵਕਤਾ ਸ਼੍ਰੀ ਰੋਹਿਤ ਕੁਮਾਰ (ਅੰਗਰੇਜ਼ੀ ਅਧਿਆਪਕ,ਜੀ.ਐੱਮ. ਸਕੂਲ, ਦੇਹਰੀਆਂ ਉੱਪਰ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ “ਕੇਂਦਰਿਤ ਰਹੋ, ਹੌਸਲਾ ਨਾ ਛੱਡੋ ਅਤੇ ਕਾਮਯਾਬੀ ਤੁਹਾਡੇ ਪਿੱਛੇ ਆਵੇਗੀ” ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਗਨ ਅਤੇ ਦਿ੍ੜ ਇਰਾਦੇ ਨਾਲ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਅਤੇ ਕੈਰੀਅਰ ਸੰਬੰਧੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਮੁੱਖ ਵਕਤਾ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਅਜਿਹੇ ਲੈਕਚਰਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।