Prime Punjab Times

Latest news
ਲੰਬਿਤ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦਾ ਬਟਾਲਾ 'ਚ ਵਿਸ਼ਾਲ ਤ੍ਰਿਸ਼ੂਲ ਮਾਰਚ, ਪੰਜਾਬ ਸਰਕਾਰ ਨੂੰ ਸੌਂਪਿਆ ਮ... *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई
ADVERTISEMENT
You are currently viewing ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ’ਚ 71 ਹਜ਼ਾਰ  ਤੋਂ ਵੱਧ ਪਰਿਵਾਰ ਹੋਏ ਰਜਿਸਟਰਡ : ਆਸ਼ਿਕਾ ਜੈਨ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ’ਚ 71 ਹਜ਼ਾਰ  ਤੋਂ ਵੱਧ ਪਰਿਵਾਰ ਹੋਏ ਰਜਿਸਟਰਡ : ਆਸ਼ਿਕਾ ਜੈਨ

ਹੁਸ਼ਿਆਰਪੁਰ, 25 ਫਰਵਰੀ(ਪ੍ਰਾਈਮ ਪੰਜਾਬ ਟਾਈਮਜ) 

– ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਇਸ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ

10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ, ਆਯੁਸ਼ਮਾਨ ਕਾਰਡ ਧਾਰਕਾਂ ਨੂੰ ਵੀ ਹੋਵੇਗਾ ਲਾਭ

– ਯੋਜਨਾ ਤਹਿਤ ਹੁਣ ਜਿਗਰ, ਗੁਰਦੇ ਤੇ ਕੈਂਸਰ ਸਮੇਤ ਗੰਭੀਰ ਬਿਮਾਰੀਆਂ ਦਾ ਇਲਾਜ ਹੋਵੇਗਾ ਮੁਫ਼ਤ

– ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਵਾਸੀ ਹੈਲਪਲਾਈਨ ਨੰਬਰ 75899-44720 ‘ਤੇ ਕਰਨ ਸੰਪਰਕ

 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਆਪਣੀ ਰਜਿਸਟਰੇਸ਼ਨ ਕਰਵਾਉਣ।

 ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 71,187 ਕਾਰਡ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 45,425 ਕਾਮਨ ਸਰਵਿਸ ਸੈਂਟਰਾਂ ਰਾਹੀਂ ਅਤੇ 20,144 ਸੇਵਾ ਕੇਂਦਰ ਕੈਂਪਾਂ ਰਾਹੀਂ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੇ ਪਹਿਲੇ ਦਿਨ ਤੋਂ ਹੀ ਲਾਭਪਾਤਰੀਆਂ ਨੂੰ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਵਿੱਚ ਹੀ ਨਹੀਂ ਸਗੋਂ ਸੂਬੇ ਭਰ ਦੇ ਨਿੱਜੀ ਹਸਪਤਾਲਾਂ ਵਿੱਚ ਵੀ ਲਾਗੂ ਹੈ। ਜਿਗਰ, ਗੁਰਦੇ, ਕੈਂਸਰ ਅਤੇ ਵੱਖ-ਵੱਖ ਸਰਜਰੀਆਂ ਸਮੇਤ ਗੰਭੀਰ ਬਿਮਾਰੀਆਂ ਦਾ ਇਲਾਜ ਇਸ ਯੋਜਨਾ ਦੇ ਅਧੀਨ ਆਉਂਦਾ ਹੈ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਲਾਭਪਾਤਰੀਆਂ ਕੋਲ ਪਹਿਲਾਂ ਹੀ 5 ਲੱਖ ਰੁਪਏ ਦਾ ਆਯੁਸ਼ਮਾਨ ਕਾਰਡ ਹੈ, ਉਹ ਇੱਕ ਸਧਾਰਨ ਈ-ਕੇ .ਵਾਈ. ਸੀ ਪ੍ਰਕਿਰਿਆ ਰਾਹੀਂ ਇਸ ਨੂੰ 10 ਲੱਖ ਰੁਪਏ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵਿੱਚ ਅਪਗ੍ਰੇਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਰੰਤਰ ਯਤਨਾਂ ਸਦਕਾ, ਹੁਸ਼ਿਆਰਪੁਰ ਜ਼ਿਲ੍ਹਾ ਰਜਿਸਟ੍ਰੇਸ਼ਨ ਦਰ ਦੇ ਮਾਮਲੇ ਵਿੱਚ ਪੰਜਾਬ ਵਿੱਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ। ਜਨਤਕ ਸਹੂਲਤ ਲਈ ਇੱਕ ਹੈਲਪਲਾਈਨ ਨੰਬਰ 75899-44720 ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਨਾਗਰਿਕ ਇਹ ਪਤਾ ਲਗਾ ਸਕਦੇ ਹਨ ਕਿ ਆਪਣੇ ਕਾਰਡ ਕਿੱਥੇ ਅਤੇ ਕਿਵੇਂ ਬਣਵਾਉਣੇ ਹਨ।

ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਯੋਜਨਾ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ‘ਤੇ ਵੀ ਲਾਗੂ ਹੈ। ਕਾਰਡ ਬਣਾਉਣ ਲਈ ਆਧਾਰ ਕਾਰਡ (ਮੋਬਾਈਲ ਨਾਲ ਜੁੜਿਆ), ਵੋਟਰ ਕਾਰਡ ਅਤੇ ਨਾਬਾਲਗ ਬੱਚਿਆਂ ਲਈ ਜਨਮ ਸਰਟੀਫਿਕੇਟ ਜ਼ਰੂਰੀ ਹੈ। ਕਾਰਡ ਬਣਾਉਣ ਲਈ ਘੱਟੋ-ਘੱਟ ਦੋ ਪਰਿਵਾਰਕ ਮੈਂਬਰ ਮੌਜੂਦ ਹੋਣੇ ਚਾਹੀਦੇ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਆਪਣੇ ਨੇੜਲੇ ਸੇਵਾ ਕੇਂਦਰ ਕੈਂਪ ਜਾਂ ਕਾਮਨ ਸਰਵਿਸ ਸੈਂਟਰ ਵਿੱਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਦਾ ਲਾਭ ਦਿਵਾਉਣ।

error: copy content is like crime its probhihated