Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 72 ਘੰਟਿਆਂ ਵਿੱਚ ਪਾਕਿਸਤਾਨ ਪ੍ਰਾਯੋਜਿਤ ਸਾਜ਼ਿਸ਼ ਬੇਨਕਾਬ,ਦੁਰਾਂਗਲਾ ਡਬਲ ਸ਼ਹਾਦਤ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ

72 ਘੰਟਿਆਂ ਵਿੱਚ ਪਾਕਿਸਤਾਨ ਪ੍ਰਾਯੋਜਿਤ ਸਾਜ਼ਿਸ਼ ਬੇਨਕਾਬ,ਦੁਰਾਂਗਲਾ ਡਬਲ ਸ਼ਹਾਦਤ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ

ਗੁਰਦਾਸਪੁਰ / ਬਟਾਲਾ (ਅਵਿਨਾਸ਼ ਸ਼ਰਮਾ) 

: ਪੰਜਾਬ ਪੁਲਿਸ ਨੇ ਪੀਐਸ ਦੁਰਾਂਗਲਾ ਹਦੂਦ ਵਿੱਚ ਹੋਈ ਮੰਦਭਾਗੀ ਘਟਨਾ, ਜਿਸ ਵਿੱਚ ਦੋ ਜਾਬਾਜ਼ ਪੁਲਿਸ ਕਰਮਚਾਰੀਆਂ ਨੇ ਸ਼ਹਾਦਤ ਪ੍ਰਾਪਤ ਕੀਤੀ, ਨੂੰ ਸਿਰਫ਼ 72 ਘੰਟਿਆਂ ਵਿੱਚ ਬੇਨਕਾਬ ਕਰਦੇ ਹੋਏ ਪਾਕਿਸਤਾਨ ਪ੍ਰਾਯੋਜਿਤ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਘਟਨਾ ਦੌਰਾਨ ਏਐਸਆਈ ਗੁਰਨਾਮ ਸਿੰਘ ਅਤੇ ਪੀਐਚਜੀ ਅਸ਼ੋਕ ਕੁਮਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

ਪੁਲਿਸ ਅਧਿਕਾਰੀ ਸੰਦੀਪ ਗੋਇਲ ਡੀ ਆਈ ਜੀ ਬਾਡਰ ਰੇਂਜ ਅੰਮ੍ਰਿਤਸਰ ਮੁਤਾਬਕ ਇਹ ਸਿਰਫ਼ ਇਕ ਅਪਰਾਧਿਕ ਵਾਰਦਾਤ ਨਹੀਂ ਸੀ, ਸਗੋਂ ਸਰਹੱਦੀ ਇਲਾਕੇ ਵਿੱਚ ਅਮਨ ਕਾਇਮ ਰੱਖਣ ਵਾਲੀਆਂ ਫੋਰਸਾਂ ਦੇ ਮਨੋਬਲ ਨੂੰ ਝਟਕਾ ਦੇਣ ਲਈ ਰਚੀ ਗਈ ਸਾਜ਼ਿਸ਼ ਸੀ। ਇੰਟਰ ਸਰਵਿਸ ਇਨਟੈਲੀਜੈਸ਼ Inter-Services Intelligence ਦੀ ਪਿੱਠਬੰਦੀ ਨਾਲ ਚੱਲ ਰਹੀ ਇਸ ਕਥਿਤ ਯੋਜਨਾ ਨੂੰ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਦੇ ਸਾਂਝੇ ਆਪਰੇਸ਼ਨ ਰਾਹੀਂ ਬੇਨਕਾਬ ਕੀਤਾ ਗਿਆ।

ਜਾਂਚ ਦੌਰਾਨ ਤਿੰਨ ਮੁਲਜ਼ਮਾਂ ਦੀ ਪਛਾਣ ਕੀਤੀ ਗਈ — ਦਿਲਾਵਰ ਸਿੰਘ (ਅਲੀ ਨੰਗਲ), ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ (ਪਿੰਡ ਆਧੀਆਂ)। ਮੁੱਢਲੀ ਤਫਤੀਸ਼ ਵਿੱਚ ਸਾਹਮਣੇ ਆਇਆ ਕਿ ਇਹ ਮੁਲਜ਼ਮ ਸਰਹੱਦ ਪਾਰ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਪੁਲਿਸ ਉੱਤੇ ਹਮਲਾ ਕਰਨ ਦੀ ਟਾਸਕਿੰਗ ਮਿਲੀ ਹੋਈ ਸੀ। ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ, ਜਦਕਿ ਹਥਿਆਰ ਦੀ ਬਰਾਮਦਗੀ ਦੌਰਾਨ ਰਣਜੀਤ ਸਿੰਘ ਭੱਜਣ ਵਿੱਚ ਕਾਮਯਾਬ ਹੋ ਗਿਆ।

ਐਸਐਸਪੀ ਗੁਰਦਾਸਪੁਰ ਦੇ ਹੁਕਮਾਂ ‘ਤੇ ਤੁਰੰਤ ਰੈੱਡ ਅਲਰਟ ਅਤੇ ਸੀਲਿੰਗ ਅਭਿਆਨ ਚਲਾਇਆ ਗਿਆ। ਸੀੀਆਈਏ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਗੁਰਦਾਸਪੁਰ-ਮੁਕੇਰੀਆਂ ਰੋਡ ‘ਤੇ ਸ਼ੱਕੀ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਜ਼ਖ਼ਮੀ ਹੋਇਆ ਅਤੇ ਬਾਅਦ ਵਿੱਚ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮੌਕੇ ਤੋਂ 30 ਬੋਰ ਪਿਸਤੌਲ, ਖਾਲੀ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤੀ ਗਈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਪੁਲਿਸ ਦੇ ਵਕਾਰ ਅਤੇ ਰਾਜ ਵਿੱਚ ਅਮਨ ਕਾਇਮ ਰੱਖਣ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਤੀਜੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ ਹਨ ਅਤੇ ਤਲਾਸ਼ ਜਾਰੀ ਹੈ।

ਪੰਜਾਬ ਪੁਲਿਸ ਨੇ ਸਪਸ਼ਟ ਕੀਤਾ ਕਿ ਰਾਜ ਵਿੱਚ ਅਮਨ-ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਹਰ ਸਾਜ਼ਿਸ਼ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਅਤੇ ਸ਼ਹੀਦ ਸਾਥੀਆਂ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ।