Prime Punjab Times

Latest news
*ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਅਥਲੈਟਿਕ ਮੀਟ ਕਰਵਾਈ ਗਈ

ਖ਼ਾਲਸਾ ਕਾਲਜ ਵਿਖੇ ਅਥਲੈਟਿਕ ਮੀਟ ਕਰਵਾਈ ਗਈ

ਗੜ੍ਹਦੀਵਾਲਾ 26 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਾਲਜ ਦਾ ਝੰਡਾ ਲਹਿਰਾ ਕੇ ਅਥਲੈਟਿਕ ਮੀਟ ਦੀ ਸ਼ੁਰੂਆਤ ਕੀਤੀ। ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਦੌੜਾਂ, ਸ਼ਾਟ ਪੁੱਟ, ਡਿਸਕਸ ਥ੍ਰੋ, ਲੰਬੀ ਛਾਲ, ਉਚੀ ਛਾਲ ਅਤੇ ਸਪੂਨ ਰੇਸ ਆਦਿ ਮੁਕਾਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਲੜਕੀਆਂ ਦਾ ਕ੍ਰਿਕਟ ਮੈਚ ਕਰਵਾਇਆ ਗਿਆ, ਜਿਸ ਵਿੱਚ ਟੀਮ (ਏ) ਜੇਤੂ ਰਹੀ।ਮੈਨ ਆਫ਼ ਦਾ ਮੈਚ ਕਾਲਜ ਵਿਦਿਆਰਥਣ ਕਿਰਨ ਦੇਵੀ (ਬੀ.ਕਾਮ, ਸਮੈਸਟਰ-ਛੇਵਾ) ਨੂੰ ਐਲਾਨਿਆ ਗਿਆ।ਇਹਨਾਂ ਅਥਲੈਟਿਕ ਮੀਟ ਮੁਕਾਬਲਿਆਂ ਵਿੱਚ ਬੈਸਟ ਅਥਲੀਟ ਜਸਕਰਨ ਸਿੰਘ ਅਤੇ ਅਨੀਤਾ ਕੌਰ ਨੂੰ ਐਲਾਨਿਆ ਗਿਆ। ਕਾਲਜ ਦੇ ਸਮੂਹ ਸਟਾਫ਼ ਦਾ ਰੱਸਾ-ਕੱਸੀ ਤੇ ਵਾਅਕ-ਰੇਸ ਮੁਕਾਬਲੇ ਕਰਵਾਏ ਗਏ । ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਖੇਡਾਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਨੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਸਾਹਿਬਾਨ ਮੈਡਮ ਸੀਮਾ ਕੁਮਾਰੀ ਅਤੇ ਮੈਡਮ ਹਰਜੋਤ ਕੌਰ ਨੂੰ ਅਥਲੈਟਿਕ ਮੀਟ ਦੇ ਸਫ਼ਲ ਆਯੋਜਨ ਲਈ ਵਧਾਈ ਦਿੱਤੀ। ਇਸ ਮੌਕੇ ਕਾਲਜ ਦਾ ਟੀਚਿੰਗ, ਨਾਨ- ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।