Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਦੋ ਮਾਮਲਿਆਂ ਵਿੱਚ ਮੁਲਜ਼ਮ ਗ੍ਰਿਫ਼ਤਾਰ

ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਦੋ ਮਾਮਲਿਆਂ ਵਿੱਚ ਮੁਲਜ਼ਮ ਗ੍ਰਿਫ਼ਤਾਰ

ਬਟਾਲਾ, 27 ਫਰਵਰੀ (ਅਵਿਨਾਸ਼ ਸ਼ਰਮਾ)

: ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਗਈ ਹੈ। ਇਹ ਕਾਰਵਾਈਆਂ ਮਾਨਯੋਗ ਸੀਨੀਅਰ ਪੁਲਿਸ ਕਪਤਾਨ, ਬਟਾਲਾ ਦੀਆਂ ਹਦਾਇਤਾਂ ਅਨੁਸਾਰ ਅਤੇ ਡੀ.ਐਸ.ਪੀ ਸਿਟੀ ਬਟਾਲਾ ਦੀ ਰਹਿਨੁਮਾਈ ਹੇਠ ਕੀਤੀਆਂ ਗਈਆਂ।

ਐਸ.ਆਈ ਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਮਨਜੀਤ ਸਿੰਘ ਫਾਉਂਡਰੀ, ਹੰਸਲੀ ਕੰਡੇ ਕਲੋਨੀ, ਬਟਾਲਾ ਵਿਖੇ ਇੱਕ ਸ਼ੱਕੀ ਨੌਜਵਾਨ ਅਵੀਕਾਸ ਉਰਫ਼ ਸ਼ਿਬੂ ਪੁੱਤਰ ਵਿਜੇ ਕੁਮਾਰ ਵਾਸੀ ਕਪੂਰੀ ਗੇਟ, ਬਟਾਲਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸਦੇ ਪਾਸੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਇਸ ਸਬੰਧੀ ਮੁਕੱਦਮਾ ਨੰਬਰ 40 ਮਿਤੀ 25-02-2026 ਅਧੀਨ ਧਾਰਾ 22, 29, 61, 85 NDPS ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੌਰਾਨੇ ਤਫਤੀਸ਼ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਹ ਇਹ ਗੋਲੀਆਂ ਵਿਨੋਦ ਕੁਮਾਰ ਪੁੱਤਰ ਸਤਪਾਲ ਵਾਸੀ ਠਠਿਆਰੀ ਗੇਟ, ਬਟਾਲਾ ਪਾਸੋਂ ਖਰੀਦ ਕੇ ਲਿਆਇਆ ਸੀ। ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਨਾਮਜ਼ਦ ਕਰਕੇ 26-02-2026 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸੇ ਤਰਾਂ ਇੱਕ ਹੋਰ ਕਾਰਵਾਈ ਦੌਰਾਨ ਏ.ਐਸ.ਆਈ ਜਸਪਾਲ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਦਾਰਾ ਸਲਾਮ ਨੇੜੇ ਰੇਲਵੇ ਸਟੇਸ਼ਨ ਬਟਾਲਾ ਵਿਖੇ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਰਿਸ਼ੀ ਪੁੱਤਰ ਸਰਦਾਰੀ ਲਾਲ ਵਾਸੀ ਗਾਂਧੀ ਕੈਂਪ, ਬਟਾਲਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸਦੇ ਪਾਸੋਂ 6 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ।

ਇਸ ਸਬੰਧੀ ਮੁਕੱਦਮਾ ਨੰਬਰ 41 ਮਿਤੀ 26-02-2026 ਅਧੀਨ ਧਾਰਾ 21, 61, 85 NDPS ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਵੱਲੋਂ ਦੋਵਾਂ ਮਾਮਲਿਆਂ ਵਿੱਚ ਅੱਗੇ ਦੀ ਤਫਤੀਸ਼ ਜਾਰੀ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

error: copy content is like crime its probhihated