Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ‘ਅੰਗਰੇਜ਼ੀ ਸਾਹਿਤ ‘ਚ ਸਮਕਾਲੀ ਰੁਝਾਨ’ ਵਿਸ਼ੇ ਉੱਪਰ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ

‘ਅੰਗਰੇਜ਼ੀ ਸਾਹਿਤ ‘ਚ ਸਮਕਾਲੀ ਰੁਝਾਨ’ ਵਿਸ਼ੇ ਉੱਪਰ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ 28 ਫਰਵਰੀ(ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ “ਅੰਗਰੇਜ਼ੀ ਸਾਹਿਤ ਵਿੱਚ ਸਮਕਾਲੀ ਸਾਹਿਤਿਕ ਰੁਝਾਨ” ਵਿਸ਼ੇ ਉੱਪਰ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਹਾਈਬ੍ਰਿਡ ਮੋਡ (ਆਨ-ਲਾਈਨ ਤੇ ਆਫ਼-ਲਾਈਨ) ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਅੰਗਰੇਜ਼ੀ ਸਾਹਿਤ ਵਿੱਚ ਉੱਭਰ ਰਹੀਆਂ ਨਵੀਆਂ ਧਾਰਨਾਵਾਂ, ਵਿਚਾਰਧਾਰਾਵਾਂ ਅਤੇ ਆਧੁਨਿਕ ਚਿੰਤਨਾਂ ਬਾਰੇ ਵਿਸਥਾਰ ਚਰਚਾ ਕਰਨਾ ਤਾਂ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਾਹਿਤ ਦੇ ਨਵੇਂ ਰੁਝਾਨਾਂ ਨਾਲ ਰੂਬਰੂ ਕਰਵਾਇਆ ਜਾ ਸਕੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਵਿਦਵਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ‘ਜੀ ਆਇਆਂ’ ਆਖਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਕਾਦਮਿਕ ਉਪਰਾਲੇ ਵਿਦਿਆਰਥੀਆਂ ਵਿੱਚ ਆਲੋਚਨਾਤਮਕ ਸੋਚ ਵਿਕਸਿਤ ਕਰਨ ਦੇ ਨਾਲ-ਨਾਲ ਅਧਿਆਪਕਾਂ ਲਈ ਵੀ ਨਵੇਂ ਖੋਜੀ ਦ੍ਰਿਸ਼ਟੀਕੋਣ ਖੋਲ੍ਹਦੇ ਹਨ। ਕੈਮਿਸਟਰੀ ਵਿਭਾਗ ਦੇ ਮੈਡਮ ਡਾ. ਰਾਬਿਆ ਸ਼ਰਮਾ ਨੇ ਸੈਮੀਨਾਰ ਦੇ ਮੁੱਖ ਵਕਤਾ ਮੈਡਮ ਨਵਦੀਪ ਕੌਰ (ਮੁਖੀ ਅੰਗਰੇਜ਼ੀ ਵਿਭਾਗ, ਸਰਕਾਰੀ ਕਾਲਜ, ਹੁਸ਼ਿਆਰਪੁਰ) ਨਾਲ ਜਾਣ-ਪਛਾਣ ਕਰਵਾਉਂਦਿਆਂ ਸੈਮੀਨਾਰ ਦੀ ਵਿਸ਼ੇਸ਼ਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਮੁੱਖ ਵਕਤਾ ਮੈਡਮ ਨਵਦੀਪ ਕੌਰ (ਮੁਖੀ, ਅੰਗਰੇਜ਼ੀ ਵਿਭਾਗ, ਸਰਕਾਰੀ ਕਾਲਜ, ਹੁਸ਼ਿਆਰਪੁਰ) ਨੇ ਕਿਹਾ ਕਿ ਸਮਕਾਲੀ ਅੰਗਰੇਜ਼ੀ ਸਾਹਿਤ ਸਮਾਜਿਕ, ਰਾਜਨੀਤਿਕ ਅਤੇ ਸੱਭਿਆਚਾਰਕ ਤਬਦੀਲੀਆਂ ਦਾ ਦਰਪਣ ਹੈ। ਅੰਗਰੇਜ਼ੀ ਸਾਹਿਤ ਵਿੱਚ ਸਮਕਾਲੀ ਸਾਹਿਤਿਕ ਰੁਝਾਨ ਸਮਾਜਿਕ ਹਕੀਕਤਾਂ, ਪਛਾਣ, ਲਿੰਗ, ਜਾਤੀ ਅਤੇ ਗਲੋਬਲ ਮੁੱਦਿਆਂ ਨੂੰ ਕੇਂਦਰ ਬਣਾਉਂਦੇ ਹਨ। ਮੈਡਮ ਤਨਮੀਤ ਕੌਰ (ਅੰਗਰੇਜ਼ੀ ਵਿਭਾਗ, ਸਰਕਾਰੀ ਡਿਗਰੀ ਕਾਲਜ, ਰਾਮਨਗਰ, ਜੰਮੂ ਅਤੇ ਕਸ਼ਮੀਰ) ਨੇ ਕਿਹਾ ਕਿ ਆਧੁਨਿਕ ਲੇਖਕ ਮਨੁੱਖੀ ਅਨੁਭਵਾਂ ਨੂੰ ਨਵੀਂ ਭਾਸ਼ਾ ਅਤੇ ਪ੍ਰਯੋਗਾਤਮਕ ਸ਼ੈਲੀਆਂ ਰਾਹੀਂ ਪੇਸ਼ ਕਰ ਰਹੇ ਹਨ। ਡਿਜ਼ਿਟਲ ਮੀਡੀਆ ਅਤੇ ਤਕਨਾਲੋਜੀ ਨੇ ਸਾਹਿਤ ਦੇ ਵਿਸ਼ਿਆਂ ਅਤੇ ਅਭਿਵਿਅਕਤੀ ਨੂੰ ਨਵਾਂ ਆਕਾਰ ਦਿੱਤਾ ਹੈ ਅਤੇ ਸਮਕਾਲੀ ਸਾਹਿਤ ਵਿੱਚ ਹਾਸ਼ੀਏ ‘ਤੇ ਰਹਿੰਦੇ ਵਰਗਾਂ ਦੀ ਆਵਾਜ਼ ਨੂੰ ਵਿਸ਼ੇਸ਼ ਮਹੱਤਤਾ ਮਿਲ ਰਹੀ ਹੈ। ਇਹ ਰੁਝਾਨ ਅੰਗਰੇਜ਼ੀ ਸਾਹਿਤ ਨੂੰ ਹੋਰ ਵੀ ਵਿਸ਼ਾਲ, ਸੰਵੇਦਨਸ਼ੀਲ ਅਤੇ ਸਮਾਜ ਨਾਲ ਜੋੜਨ ਵਾਲਾ ਬਣਾ ਰਹੇ ਹਨ।ਸੈਮੀਨਾਰ ਦੌਰਾਨ ਵੱਖ-ਵੱਖ ਅਤੇ ਕਾਲਜਾਂ ਤੋਂ ਆਏ ਹੋਏ ਲਗਭਗ 45 ਵਿਦਵਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਆਪਣੇ ਖੋਜ ਪੇਪਰ ਪੇਸ਼ ਕੀਤੇ। ਇਨ੍ਹਾਂ ਪ੍ਰਸਤੁਤੀਆਂ ਵਿੱਚ ਆਧੁਨਿਕ ਨਾਵਲ, ਕਵਿਤਾ, ਨਾਟਕ ਅਤੇ ਆਲੋਚਨਾ ਦੇ ਨਵੇਂ ਰੂਪਾਂ ਉੱਤੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਚਰਚਾ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਵੀ ਸਰਗਰਮੀ ਨਾਲ ਭਾਗ ਲਿਆ ਅਤੇ ਆਪਣੇ ਸਵਾਲਾਂ ਰਾਹੀਂ ਸੈਮੀਨਾਰ ਨੂੰ ਹੋਰ ਰੌਚਕ ਬਣਾਇਆ। ਸੈਮੀਨਾਰ ਦੇ ਸਮਾਪਤੀ ਸੈਸ਼ਨ ਵਿੱਚ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਨਰਿੰਦਰ ਕੌਰ ਨੇ ਸੈਮੀਨਾਰ ਦੇ ਸਫ਼ਲ ਆਯੋਜਨ ਲਈ ਸਾਰੇ ਮਹਿਮਾਨਾਂ, ਵਿਦਵਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।