Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing KMS ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਤੇ ਵੱਖ-ਵੱਖ ਪ੍ਰਤਿਯੋਗਿਤਾਵਾਂ ਕਰਵਾਈਆਂ ਗਈਆਂ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਤੇ ਵੱਖ-ਵੱਖ ਪ੍ਰਤਿਯੋਗਿਤਾਵਾਂ ਕਰਵਾਈਆਂ ਗਈਆਂ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 28 ਫਰਵਰੀ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਬੜੇ ਉਤਸ਼ਾਹ ਅਤੇ ਰੂਚੀ ਨਾਲ ਮਨਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੂਚੀ ਅਤੇ ਨਵੀਨਤਾ ਦੀ ਭਾਵਨਾ ਨੂੰ ਪ੍ਰੋਤਸਾਹਿਤ ਕਰਨ ਲਈ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵਿਚਕਾਰ ਕਈ ਪ੍ਰਤਿਯੋਗਿਤਾਵਾਂ ਆਯੋਜਿਤ ਕੀਤੀਆਂ ਗਈਆਂ। ਇਨ੍ਹਾਂ ਵਿੱਚ ਸਾਇੰਸ ਕੁਇੱਜ਼ ਪ੍ਰਤੀਯੋਗਿਤਾ, ਸਾਇੰਸ ਪੋਸਟਰ ਮੇਕਿੰਗ ਪ੍ਰਤੀਯੋਗਿਤਾ, ਸਾਇੰਸ ਪ੍ਰਦਰਸ਼ਨੀ, ਲੈਬੋਰਟਰੀ ਟੈਸਟ ਅਤੇ ਸਾਇੰਸ ਪ੍ਰਯੋਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਖੋਜੀ ਮਨੋਭਾਵ ਅਤੇ ਤਕਨੀਕੀ ਗਿਆਨ ਨੂੰ ਵਿਕਸਿਤ ਕਰਨਾ ਹੈ। ਮੈਡੀਕਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਵੀ ਇਨ੍ਹਾਂ ਪ੍ਰਤਿਯੋਗਿਤਾਵਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਇੰਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਅਤੇ ਪ੍ਰਾਜੈਕਟਾਂ ਨੇ ਖਾਸ ਧਿਆਨ ਖਿੱਚਿਆ। ਵਿਦਿਆਰਥੀਆਂ ਨੇ ਵੱਖ-ਵੱਖ ਵਿਗਿਆਨਕ ਵਿਸ਼ਿਆਂ ਨਾਲ ਸੰਬੰਧਿਤ ਨਵੇਂ ਵਿਚਾਰ ਅਤੇ ਤਕਨੀਕੀ ਹੱਲ ਪੇਸ਼ ਕੀਤੇ। ਕੁਇੱਜ਼ ਪ੍ਰਤੀਯੋਗਿਤਾ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਵਿਗਿਆਨ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਉੱਤਰ ਦੇ ਕੇ ਆਪਣੀ ਗਿਆਨ-ਪ੍ਰਤੀਭਾ ਦਾ ਪ੍ਰਮਾਣ ਦਿੱਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਖੋਜ ਅਤੇ ਨਵੀਂ ਸੋਚ ਵੱਲ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਰਾਸ਼ਟਰੀ ਵਿਗਿਆਨ ਦਿਵਸ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨਾ ਅਤੇ ਸਮਾਜ ਵਿੱਚ ਵਿਗਿਆਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਕਾਲਜ ਵਿਦਿਆਰਥੀਆਂ ਦੀ ਬੌਧਿਕ ਅਤੇ ਪ੍ਰਯੋਗਾਤਮਕ ਯੋਗਤਾਵਾਂ ਨੂੰ ਨਿਖਾਰਨ ਲਈ ਅਜਿਹੇ ਕਾਰਜਕ੍ਰਮ ਆਯੋਜਿਤ ਕਰਦਾ ਰਹੇਗਾ। ਅੰਤ ਵਿੱਚ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮਨਪ੍ਰੀਤ ਕੌਰ, ਮਨਜੀਤ, ਅਮਨਪ੍ਰੀਤ ਕੌਰ, ਨਵਨੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਰਾਸ਼ਟਰੀ ਵਿਗਿਆਨ ਦਿਵਸ ਮਨਾਉਂਦੇ ਹੋਏ ਵਿਦਿਆਰਥੀਆਂ ਦੇ ਨਾਲ ਡਾ. ਮਾਨਵ ਸੈਣੀ, ਡਾ. ਸ਼ਬਨਮ ਕੌਰ ਅਤੇ ਫੈਕਲਟੀ ਮੈਂਬਰ।