Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing KMS ਕਾਲਜ ਵਿਖੇ 3 ਦਿਨਾਂ 12ਵੀਂ ਸਲਾਨਾ ਸਪੋਰਟਸ ਮੀਟ 5 ਮਾਰਚ ਤੋਂ 7 ਮਾਰਚ ਤੱਕ ਕਰਵਾਈ ਜਾਵੇਗੀ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਵਿਖੇ 3 ਦਿਨਾਂ 12ਵੀਂ ਸਲਾਨਾ ਸਪੋਰਟਸ ਮੀਟ 5 ਮਾਰਚ ਤੋਂ 7 ਮਾਰਚ ਤੱਕ ਕਰਵਾਈ ਜਾਵੇਗੀ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ 3 ਮਾਰਚ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ 3 ਦਿਨਾਂ 12ਵੀਂ ਸਲਾਨਾ ਸਪੋਰਟਸ ਮੀਟ 5 ਮਾਰਚ ਤੋਂ 7 ਮਾਰਚ ਤੱਕ ਕੁਮਾਰ ਸਪੋਰਟਸ ਕੰਪਲੈਕਸ ਵਿੱਚ ਕਰਵਾਈ ਜਾਵੇਗੀ। ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ, ਨੇਤ੍ਰਿਤਵ ਗੁਣਾਂ ਦਾ ਵਿਕਾਸ ਕਰਨ, ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਅਤੇ ਟੀਮ ਸਪਿਰਿਟ ਨੂੰ ਮਜ਼ਬੂਤ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 3 ਦਿਨਾਂ 12ਵੀਂ ਸਲਾਨਾ ਸਪੋਰਟਸ ਮੀਟ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੀ ਸਰੀਰੀਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹਨ ਅਤੇ ਇਸ ਤਰ੍ਹਾਂ ਦੇ ਆਯੋਜਨ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਇਸ ਸਮਾਗਮ ਦਾ ਉਦਘਾਟਨ ਐਡਵੋਕੇਟ ਸਰਦਾਰ ਕਰਮਵੀਰ ਸਿੰਘ ਘੁੰਮਣ, ਐਮ.ਐਲ.ਏ. ਦਸੂਹਾ ਵੱਲੋਂ 5 ਮਾਰਚ ਨੂੰ ਕੀਤਾ ਜਾਵੇਗਾ। ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੱਸਿਆ ਕਿ 5 ਮਾਰਚ ਨੂੰ ਲੜਕਿਆਂ ਅਤੇ ਲੜਕੀਆਂ ਦੀਆਂ 250 ਮੀਟਰ ਰੇਸ, ਰਿਲੇਅ ਰੇਸ, ਹਾਈ ਜੰਪ, ਲਾਂਗ ਜੰਪ, ਸ਼ਾਟ ਪੁੱਟ, ਪੁਸ਼ ਅੱਪਸ, ਲੈਮਨ ਰੇਸ ਅਤੇ ਟੱਗ ਆਫ ਵਾਰ ਆਦਿ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ 6 ਮਾਰਚ ਨੂੰ ਵਾਲੀਬਾਲ, ਖੋ-ਖੋ ਅਤੇ ਕ੍ਰਿਕੇਟ ਦੇ ਸ਼ੁਰੂਆਤੀ ਮੁਕਾਬਲੇ ਹੋਣਗੇ, ਜਦਕਿ 7 ਮਾਰਚ ਨੂੰ ਵਾਲੀਬਾਲ, ਖੋ-ਖੋ ਅਤੇ ਕ੍ਰਿਕੇਟ ਦੇ ਫਾਈਨਲ ਮੁਕਾਬਲੇ ਕਰਵਾਏ ਜਾਣਗੇ। ਕਾਲਜ ਦੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਐਡਵੋਕੇਟ ਸਰਦਾਰ ਕਰਮਵੀਰ ਸਿੰਘ ਘੁੰਮਣ ਜੀ ਦਾ ਯੋਗਦਾਨ ਬੇਹੱਦ ਸਰਾਹਣਯੋਗ ਹੈ। ਉਨ੍ਹਾਂ ਨੇ ਹਮੇਸ਼ਾਂ ਹੀ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡਾਂ ਰਾਹੀਂ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲੈ ਜਾਣ ਲਈ ਪ੍ਰੇਰਿਤ ਕੀਤਾ ਹੈ। ਉਹਨਾਂ ਦੱਸਿਆ ਕਿ ਸਪੋਰਟਸ ਮੀਟ ਦੇ ਤੀਸਰੇ ਅਤੇ ਆਖਰੀ ਦਿਨ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ, ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮਾਪਤੀ ਸਮਾਰੋਹ ਦੌਰਾਨ ਵਿਸ਼ੇਸ਼ ਮਹਿਮਾਨਾਂ ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਵੇਗੀ। ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਖੇਡ ਭਾਵਨਾ ਨਾਲ ਮੁਕਾਬਲੇ ਖੇਡਣ ਦੀ ਅਪੀਲ ਕੀਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਸਲਾਨਾ ਸਪੋਰਟਸ ਮੀਟ ਵਿਦਿਆਰਥੀਆਂ ਲਈ ਯਾਦਗਾਰ ਅਤੇ ਪ੍ਰੇਰਣਾਦਾਇਕ ਸਾਬਤ ਹੋਵੇਗੀ।

error: copy content is like crime its probhihated